ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੇਠ ਚੱਲ ਰਹੀ ‘ਏਆਈ ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਧਾ ਕੇ ਪੰਜਾਬ ਦੇ ਭਵਿੱਖ ਨੂੰ ਹੋਰ ਮਜ਼ਬੂਤ ਅਤੇ ਸੁਰੱਖਿਅਤ ਬਣਾਏਗੀ
ਲੁਧਿਆਣਾ, 20 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰਟੀਫ਼ੀਸ਼ਲ ਇੰਟੈਲੀਜੈਂਸ (ਏਆਈ) ਪੰਜਾਬ ਦੀ ਖੇਤੀਬਾੜੀ ਲਈ ਇਕ ਨਵਾਂ ਅਤੇ ਫੈਸਲਾਕੁੰਨ ਦੌਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਰਵਾਇਤੀ ਖੇਤੀਬਾੜੀ ਆਪਣੀਆਂ ਹੱਦਾਂ ਤੱਕ ਪਹੁੰਚ ਚੁੱਕੀ ਹੈ ਅਤੇ ਹੁਣ ਇਸ ਨਾਲ ਕਿਸਾਨਾਂ ਦੀ ਆਮਦਨ ਕਾਇਮ ਰੱਖਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਖੇਤੀ ਵਿੱਚ ਤਕਨੀਕੀ ਹਸਤਖੇਪ ਦਾ ਮਕਸਦ ਘਟਦੇ ਮੁਨਾਫ਼ੇ ਨੂੰ ਵਧਾਉਣਾ, ਕੁਦਰਤੀ ਸਰੋਤਾਂ ‘ਤੇ ਬੋਝ ਘਟਾਉਣਾ ਅਤੇ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ।
ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲੰਬੀ ਅਣਗਹਿਲੀ ਕਾਰਨ ਸੂਬਾ ਕਈ ਸੰਕਟਾਂ ਵਿੱਚ ਫਸ ਗਿਆ ਸੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਕਿਸਾਨਾਂ ਦੀ ਭਲਾਈ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਲੋਕ-ਕੇਂਦਰਿਤ ਨੀਤੀਆਂ ਰਾਹੀਂ ਪੰਜਾਬ ਦਾ ਨਵਾਂ ਨਿਰਮਾਣ ਕਰ ਰਹੀ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸੂਬਾ ਪੱਧਰੀ ਕਿਸਾਨ ਮੇਲੇ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅ...









