ਪੰਜਾਬ ਵਿਚ ਦੋ ਦਿਨ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ…
ਚੰਡੀਗੜ੍ਹ, 19 ਮਾਰਚ 2026: ਮੌਸਮ ਨੇ ਅਚਾਨਕ ਆਪਣਾ ਰੁਖ ਬਦਲ ਲਿਆ ਹੈ। ਮੌਸਮ ਵਿਭਾਗ (IMD) ਵੱਲੋਂ 21 ਸੂਬਿਆਂ ਵਿੱਚ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ ਅਸਮਾਨ ਕਾਲੇ ਬੱਦਲਾਂ ਨਾਲ ਢੱਕਿਆ ਰਹੇਗਾ। ਪੇਂਡੂ ਇਲਾਕਿਆਂ ਵਿੱਚ ਖ਼ਾਸ ਕਰਕੇ ਫਸਲਾਂ ਨੂੰ ਨੁਕਸਾਨ ਦਾ ਖਤਰਾ ਬਣ ਸਕਦਾ ਹੈ। ਵਿਭਾਗ ਨੇ ਸਾਫ਼ ਕਿਹਾ ਹੈ ਕਿ ਆਉਣ ਵਾਲੇ ਦਿਨ ਆਸਾਨ ਨਹੀਂ ਰਹਿਣਗੇ।
ਮੌਸਮ ਵਿਗਿਆਨੀਆਂ ਅਨੁਸਾਰ 19 ਤੋਂ 22 ਮਾਰਚ ਦੇ ਵਿਚਕਾਰ ਦੇਸ਼ ਭਰ ਵਿੱਚ ਮੌਸਮ ਵਿੱਚ ਵੱਡਾ ਬਦਲਾਵ ਵੇਖਣ ਨੂੰ ਮਿਲੇਗਾ। ਪੱਛਮੀ ਗੜਬੜ ਅਤੇ ਚੱਕਰਵਾਤੀ ਸਰਕੂਲੇਸ਼ਨ ਦੇ ਮਿਲੇ-ਜੁਲੇ ਅਸਰ ਨਾਲ ਕਈ ਰਾਜਾਂ ਵਿੱਚ ਗੜੇਮਾਰੀ ਦੀ ਸੰਭਾਵਨਾ ਹੈ। ਹਵਾਵਾਂ ਦੀ ਰਫ਼ਤਾਰ 60 ਤੋਂ 75 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ, ਜਦਕਿ ਕੁਝ ਥਾਵਾਂ ‘ਤੇ ਇਹ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਬਿਜਲੀ ਡਿੱਗਣ ਦਾ ਖਤਰਾ ਵੀ ਬਣਿਆ ਰਹੇਗਾ। ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਕਮੀ ਆ ਸਕਦੀ ਹੈ, ਜਿਸ ਨਾ...









