ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 53ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਵਾਂ ‘ਤੇ ਛਾਪੇਮਾਰੀਆਂ, 186 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 14 ਮਾਰਚ 2026: ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 53ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ ਪਛਾਣੇ ਅਤੇ ਮੈਪ ਕੀਤੇ ਗਏ 581 ਥਾਵਾਂ ‘ਤੇ ਛਾਪੇਮਾਰੀ ਕੀਤੀ।
ਉਲੇਖਣਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਵਿਆਪਕ ਕਾਰਵਾਈ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ Gaurav Yadav ਵੱਲੋਂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਮੁਹਿੰਮ ਦੇ 53ਵੇਂ ਦਿਨ ਪੁਲਿਸ ਨੇ 186 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਇੱਕ ਹਥਿਆਰ ਵੀ ਬਰਾਮਦ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ...









