‘ਗੈਂਗਸਟਰਾਂ ‘ਤੇ ਵਾਰ’ ਦਾ 52ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਵਾਂ ‘ਤੇ ਛਾਪੇਮਾਰੀ, 241 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 13 ਮਾਰਚ 2026: ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 52ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ ਪਛਾਣੇ ਅਤੇ ਮੈਪ ਕੀਤੇ 587 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਗੌਰਤਲਬ ਹੈ ਕਿ “ਗੈਂਗਸਟਰਾਂ ਤੇ ਵਾਰ” ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਵਿਆਪਕ ਮੁਹਿੰਮ ਹੈ, ਜਿਸਦੀ ਸ਼ੁਰੂਆਤ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਮੁਹਿੰਮ ਦੇ 52ਵੇਂ ਦਿਨ ਦੌਰਾਨ ਪੁਲਿਸ ਟੀਮਾਂ ਨੇ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 14,340 ਤੱਕ ਪਹੁੰਚ ਗਈ ਹ...








