ਲੋਕਾਂ ਦੇ ਦੁਆਰ ਪਹੁੰਚੀ ਆਮ ਆਦਮੀ ਪਾਰਟੀ ਦੀ ਸਰਕਾਰ, ਵਿਕਾਸ ਤੇ ਲੋਕ ਭਲਾਈ ਲਈ ਵਚਨਬੱਧ: ਅਮਨ ਅਰੋੜਾ
ਸੰਗਰੂਰ/ਸੁਨਾਮ, 12 ਜੁਲਾਈ 2026: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਕਿਲਾ ਭਰੀਆਂ ਅਤੇ ਬਹਾਦਰਪੁਰ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਪਹੁੰਚ ਕੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨਾਲ ਰੂਬਰੂ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵ ਧਿਆਨ ਨਾਲ ਸੁਣੇ ਅਤੇ ਸਬੰਧਤ ਅਧਿਕਾਰੀਆਂ ਨੂੰ ਕਈ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਕੈਬਨਿਟ ਮੰਤਰੀ ਦੇ ਪਿੰਡਾਂ ਵਿੱਚ ਪਹੁੰਚਣ ’ਤੇ ਵੱਡੀ ਗਿਣਤੀ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕੇਂਦਰਿਤ ਸ਼ਾਸਨ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਇਸੇ ਸੋਚ ਤਹਿਤ ਸੂਬੇ ਭਰ ਵਿੱਚ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਸਿੱਧੇ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਮੌਕੇ ’ਤੇ ਹੱਲ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹ...









