Thursday, July 30Punjabi People

Tag: Khabran

ਮੋਹਾਲੀ ਦੇ ਆਰੀਅਨ ਦੱਤ ਨੂੰ ਭਾਰਤੀ ਫੌਜ ਦੀ ਮਸ਼ਹੂਰ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤੀ ਮਿਲੀ

ਮੋਹਾਲੀ ਦੇ ਆਰੀਅਨ ਦੱਤ ਨੂੰ ਭਾਰਤੀ ਫੌਜ ਦੀ ਮਸ਼ਹੂਰ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤੀ ਮਿਲੀ

Breaking News
ਚੰਡੀਗੜ੍ਹ, 7 ਮਾਰਚ 2026: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿੱਚ ਹੋਈ ਪਾਸਿੰਗ ਆਊਟ ਪਰੇਡ ਦੌਰਾਨ ਭਾਰਤੀ ਫੌਜ ਦੀ ਮਾਣਯੋਗ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤੀ ਮਿਲੀ। ਇਸ ਮੌਕੇ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, ਏਵੀਐਸਐਮ, ਜੀਓਸੀ-ਇਨ-ਸੀ, ਦੱਖਣੀ ਕਮਾਂਡ ਵੱਲੋਂ ਕੀਤਾ ਗਿਆ। ਆਰੀਅਨ ਦੱਤ ਹੁਣ ਰਸਮੀ ਤੌਰ ‘ਤੇ ਭਾਰਤੀ ਫੌਜ ਦੇ ਅਧਿਕਾਰੀ ਬਣ ਗਏ ਹਨ। ਉਹ ਮੋਹਾਲੀ ਦੇ ਰਹਿਣ ਵਾਲੇ ਹਨ ਅਤੇ ਪ੍ਰੈਕਟਿਸਿੰਗ ਵਕੀਲ ਸ੍ਰੀਮਤੀ ਸੰਗੀਤਾ ਦੱਤ ਅਤੇ ਮਰਹੂਮ ਕਮਾਂਡਰ ਅਮਿਤਾਭ ਦੱਤ ਦੇ ਪੁੱਤਰ ਹਨ। ਆਰੀਅਨ ਨੇ ਫੌਜੀ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਆਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਪਰਿਵਾਰ ਦੀ ਦੂਜੀ ਪੀੜ੍ਹੀ ਵਜੋਂ ਸੈਨਿਕ ਅਧਿਕਾਰੀ ਬਣਨ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੇ ਪਿਤਾ ਨੇ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾ ਨਿਭਾਈ ਸੀ ਅਤੇ 2017 ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ...
ਵਿਜੀਲੈਂਸ ਬਿਊਰੋ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਡਰੱਗ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਡਰੱਗ ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 7 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੇ ਤਹਿਤ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਬਠਿੰਡਾ ਸਥਿਤ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਦੀ ਤਿਆਰੀ ਕਰ ਰਹੀ ਹੈ। ਦੋਸ਼ਾਂ ਅਨੁਸਾਰ ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਦੌਰਾਨ ਕੰਪਨੀ ਨੂੰ ਸੀਲ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੰਪਨੀ ਤੋਂ ਸੀਲ ਹਟਾਉਣ ਦੇ ਬਦਲੇ ਮੁਲਜ਼ਮ ਉਸ ਤੋਂ ਹਰ ਮਹੀਨੇ ਦੋ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਰਿਸ਼ਵਤ ਦ...
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੜਕੀਆਂ ਨੂੰ ਸਮਾਜਿਕ-ਆਰਥਿਕ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ

ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੜਕੀਆਂ ਨੂੰ ਸਮਾਜਿਕ-ਆਰਥਿਕ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ

Breaking News
ਚੰਡੀਗੜ੍ਹ /ਲੁਧਿਆਣਾ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਚਮਕਦੇ ਭਵਿੱਖ ਦੀ ਨਿਰਮਾਣ ਪ੍ਰਕਿਰਿਆ ਵਿੱਚ ਬਰਾਬਰ ਦੀ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਅਰਥਵਿਵਸਥਾ ਅਤੇ ਰਾਜਨੀਤੀ ਵਿੱਚ ਔਰਤਾਂ ਦੀ ਭਾਗੀਦਾਰੀ ਤੋਂ ਬਿਨਾਂ ਸੂਬਾ ਦੇਸ਼ ਦਾ ਅਗੇਤਰੀ ਸੂਬਾ ਨਹੀਂ ਬਣ ਸਕਦਾ। ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਹਨਾਂ ਰੁਕਾਵਟਾਂ ਨੂੰ ਦੂਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ ਜੋ ਔਰਤਾਂ ਨੂੰ ਮਹੱਤਵਪੂਰਨ ਖੇਤਰਾਂ ਵਿੱਚ ਅੱਗੇ ਵਧਣ ਤੋਂ ਰੋਕਦੀਆਂ ਸਨ। ਉਨ੍ਹਾਂ ਦੱਸਿਆ ਕਿ ਸਰਕਾਰੀ ਨੌਕਰੀਆਂ ਵਿੱਚ ਪੂਰੀ ਤਰ੍ਹਾਂ ਮੈਰਿਟ ਤੇ ਯੋਗਤਾ ਦੇ ਆਧਾਰ ‘ਤੇ ਭਰਤੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਦਿੱਤੀਆਂ 63,000 ਤੋਂ ਵੱਧ ਨੌਕਰੀਆਂ ਵਿੱਚੋਂ ਵੱਡੀ ਗਿਣਤੀ ਕੁੜੀਆਂ ਨੂੰ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੈਰ-ਜ਼ਰੂਰੀ ਸ਼ਰਤਾਂ ਹਟਾਉਣ ਨਾਲ ਹੁਣ ਔਰਤਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਭਰਤੀ ਦਾ ਰ...
Punjabi: ਕਾਂਗਰਸ ਨੇ ਦਲਿਤਾਂ ਅਤੇ ਗਰੀਬ ਵਰਗ ਨੂੰ ਸਿਰਫ਼ ਵੋਟਾਂ ਲਈ ਹੀ ਵਰਤਿਆ: ਹਰਭਜਨ ਸਿੰਘ ਈਟੀਓ

Punjabi: ਕਾਂਗਰਸ ਨੇ ਦਲਿਤਾਂ ਅਤੇ ਗਰੀਬ ਵਰਗ ਨੂੰ ਸਿਰਫ਼ ਵੋਟਾਂ ਲਈ ਹੀ ਵਰਤਿਆ: ਹਰਭਜਨ ਸਿੰਘ ਈਟੀਓ

Uncategorized
ਚੰਡੀਗੜ੍ਹ, 6 ਮਾਰਚ 2026: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫ਼ੈਸਲੇ ਦੀ ਤਿੱਖੀ ਆਲੋਚਨਾ ਕੀਤੀ ਹੈ। ਮੰਤਰੀਆਂ ਨੇ ਕਿਹਾ ਕਿ ਵਿਰੋਧੀ ਧਿਰ ਦਾ ਇਹ ਵਿਘਨਕਾਰੀ ਰਵੱਈਆ ਅਤੇ ਬੇਲੋੜੀ ਨਾਅਰੇਬਾਜ਼ੀ ਸਿਰਫ਼ ਇਸ ਲਈ ਹੈ ਤਾਂ ਜੋ ਸੂਬਾ ਸਰਕਾਰ ਦੀਆਂ ਵਿਕਾਸ ਮੁਹਿੰਮਾਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਸੂਬੇ ਦੇ ਖਜ਼ਾਨੇ ਜਾਂ ਲੋਕ ਭਲਾਈ ਦੀ ਥਾਂ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਪਾਲਣ ਲਈ ਜਾਣੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਰੋਤਾਂ ਦੀ ਖੁੱਲ੍ਹੀ ਲੁੱਟ ਹੋਣ ਦਿੱਤੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਅਨੁਸ਼ਾਸਨ ਅਤੇ ਅਸਲ ਵਿਕਾਸ ਉੱਤੇ ਧਿਆਨ ਦੇ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਹਾਸ਼ੀਏ ’ਤੇ ਪਹੁੰਚ ਚੁੱਕੀ ਕਾਂਗਰਸ ਪੰਜਾਬ ਵਿੱਚ ਵੀ ਆਪਣੇ ਲੋਕ ਵਿਰੋਧੀ ਅਤੇ ਦਲਿਤ ਵਿਰੋਧੀ ਰੁਖ ਕਾ...
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਕਾਸੋ ਓਪਰੇਸ਼ਨ ਚਲਾਇਆ ਗਿਆ

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਕਾਸੋ ਓਪਰੇਸ਼ਨ ਚਲਾਇਆ ਗਿਆ

Uncategorized
ਮਾਲੇਰਕੋਟਲਾ, 6 ਮਾਰਚ 2026: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਜੀ.ਆਰ.ਪੀ) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਐਸ.ਪੀ. (ਪੀ.ਬੀ.ਆਈ) ਰਾਜਵਿੰਦਰ ਸਿੰਘ, ਡੀ.ਐਸ.ਪੀ. (ਇਨਵੈਸਟਿਗੇਸ਼ਨ) ਸਤੀਸ਼ ਕੁਮਾਰ ਅਤੇ ਡੀ.ਐਸ.ਪੀ. ਸਬ ਡਿਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਸੀ.ਆਈ.ਏ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਅਤੇ ਭਾਰੀ ਪੁਲਿਸ ਬਲ ਨਾਲ ਕੰਗਣਵਾਲ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਆਈ.ਜੀ.ਪੀ. ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।...
ਡੀਸੀ ਨਵਜੋਤ ਕੌਰ ਨੇ ਚਿੱਟੀ ਮੱਖੀ ਦੀ ਅਗਾਊਂ ਰੋਕਥਾਮ ਲਈ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਕੜੀਆਂ ਹਦਾਇਤਾਂ ਕੀਤੀਆਂ ਜਾਰੀ

ਡੀਸੀ ਨਵਜੋਤ ਕੌਰ ਨੇ ਚਿੱਟੀ ਮੱਖੀ ਦੀ ਅਗਾਊਂ ਰੋਕਥਾਮ ਲਈ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਕੜੀਆਂ ਹਦਾਇਤਾਂ ਕੀਤੀਆਂ ਜਾਰੀ

Uncategorized
ਚੰਡੀਗੜ੍ਹ /ਮਾਨਸਾ, 6 ਮਾਰਚ 2026: ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਊਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਨਦੀਨਾਂ ਦੇ ਖਾਤਮੇ ਲਈ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕਿਨਾਰਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਖਤਮ ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਪੈਦਾ ਹੋਣ ਅਤੇ ਫੈਲਣ ਲਈ ਅਨੁਕੂਲ ਮਾਹੌਲ ਬਣਾਉਂਦੇ ਹਨ। ਉਨ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਆਦੇਸ਼ ਦਿੱਤੇ ਕਿ ਹੋਰ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਦੇ ਖਾਤਮੇ ਲਈ ਅਪਣਾਏ ਜਾਣ ਵਾਲੇ ਢੰਗਾਂ ਬਾਰੇ ਤਕਨੀਕੀ ਸਿਖਲਾਈ ਦਿੱਤੀ ਜਾਵੇ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭ...
ਪੀ.ਏ.ਯੂ.ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੇ ਸਫਲ ਅਮਲ ਬਾਰੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ

ਪੀ.ਏ.ਯੂ.ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੇ ਸਫਲ ਅਮਲ ਬਾਰੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ

Uncategorized
ਸ੍ਰੀ ਮੁਕਤਸਰ ਸਾਹਿਬ, 6 ਮਾਰਚ 2026: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਖੇਤ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਕਰੀਬ 120 ਕਿਸਾਨਾਂ ਨੇ ਹਿੱਸਾ ਲਿਆ ਅਤੇ ਖੇਤੀ ਨਾਲ ਜੁੜੀਆਂ ਨਵੀਆਂ ਤਕਨੀਕਾਂ ਬਾਰੇ ਵਿਗਿਆਨੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕੇ.ਵੀ.ਕੇ. ਦੇ ਐਸੋਸੀਏਟ ਡਾਇਰੈਕਟਰ ਡਾ. ਕਰਮਜੀਤ ਸ਼ਰਮਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਰਹਿੰਦ-ਖੁੰਹਦ ਪ੍ਰਬੰਧਨ ਤਕਨੀਕਾਂ ਦੀ ਵਾਤਾਵਰਣ ਸੁਰੱਖਿਆ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਲਈ ਸਿਖਲਾਈ ਪ੍ਰੋਗਰਾਮ, ਪ੍ਰਦਰਸ਼ਨੀਆਂ, ਬੀਜਾਂ ਦੀ ਉਪਲਬਧਤਾ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪ੍ਰਸਾਰ ਲਈ ਕਈ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨੇ ਪਰਿਵਾਰਕ ਸਿਹਤ ਅਤੇ ਪੋਸ਼ਣ ਸੁਧਾਰ ਲਈ ਫਲਾਂ ਤੇ ਸਬਜ਼ੀਆਂ ਦੀ ਘਰੇਲੂ ਬਗ਼ੀਚੀ ਦੇ ਮਾਡਲ ਅਪਣਾਉਣ ਲਈ ਵੀ ਕਿਸਾਨਾਂ ਨੂੰ ਪ੍ਰੇਰ...
ਅੰਮ੍ਰਿਤਸਰ ‘ਚ ਸਰਹੱਦ ਪਾਰ ਹਥਿਆਰ ਤਸਕਰੀ ਗਿਰੋਹ ਬੇਨਕਾਬ; ਨਾਬਾਲਗ ਸਮੇਤ 6 ਕਾਬੂ, 5 ਪਿਸਤੌਲ ਬਰਾਮਦ

ਅੰਮ੍ਰਿਤਸਰ ‘ਚ ਸਰਹੱਦ ਪਾਰ ਹਥਿਆਰ ਤਸਕਰੀ ਗਿਰੋਹ ਬੇਨਕਾਬ; ਨਾਬਾਲਗ ਸਮੇਤ 6 ਕਾਬੂ, 5 ਪਿਸਤੌਲ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਨਾਬਾਲਗ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਮਕਬੂਲਪੁਰਾ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਅਜੈ (24) ਵਾਸੀ ਪਿੰਡ ਕਾਲੇ, ਜ਼ਿਲ੍ਹਾ ਤਰਨਤਾਰਨ; ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਂਕਾਰ ਸਿੰਘ ਉਰਫ਼ ਵੰਸ਼ (21) ਅਤੇ ਆਕਾਸ਼ਦੀਪ ਸਿੰਘ (24), ਤਿੰਨੋਂ ਵਾਸੀ ਪਿੰਡ ਮਰੀ ਮੇਘਾ, ਤਰਨਤਾਰਨ, ਅਤੇ ਇੱਕ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ...
ਪੰਜਾਬ ਵਿੱਚ ਘਰੇਲੂ, ਵਪਾਰਕ ਅਤੇ ਉਦਯੋਗਿਕ ਉਪਭੋਗਤਾਵਾਂ ਲਈ ਬਿਜਲੀ ਦੀਆਂ ਦਰਾਂ ਵਿੱਚ ਕਮੀ

ਪੰਜਾਬ ਵਿੱਚ ਘਰੇਲੂ, ਵਪਾਰਕ ਅਤੇ ਉਦਯੋਗਿਕ ਉਪਭੋਗਤਾਵਾਂ ਲਈ ਬਿਜਲੀ ਦੀਆਂ ਦਰਾਂ ਵਿੱਚ ਕਮੀ

Breaking News
ਚੰਡੀਗੜ੍ਹ, 6 ਮਾਰਚ 2026: ਪੰਜਾਬ ਭਰ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਬਿਜਲੀ ਦੀਆਂ ਦਰਾਂ ਵਿੱਚ ਕਮੀ ਕੀਤੀ ਗਈ ਹੈ। ਇਸ ਤਹਿਤ ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ ਦਰਾਂ ਵਿੱਚ ਵੱਧ ਤੋਂ ਵੱਧ 1.5 ਰੁਪਏ ਤੱਕ, ਵਪਾਰਕ ਖਪਤਕਾਰਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ (ਸੇਵਾਮੁਕਤ ਆਈਏਐਸ) ਦੀ ਅਗਵਾਈ ਹੇਠ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਟੈਕਨੀਕਲ) ਅਤੇ ਰਵੀ ਕੁਮਾਰ (ਲੀਗਲ) ਦੀ ਮੌਜੂਦਗੀ ਵਿੱਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ 2026 ਤੋਂ 31 ਮਾਰਚ 2027 ਤੱਕ ਲਾਗੂ ਰਹੇਗਾ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਇਸ ਫੈਸਲੇ ਨੂੰ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਲਈ ਟੈਰਿਫ ਘਟਾਉਣ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਐਮਐਸਐਮਈ ਖੇਤਰ ਨੂੰ ਮਜ਼ਬੂਤੀ ਮਿਲੇਗੀ ਅਤੇ ਸੂਬੇ ਵਿੱਚ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਮਿਲੇਗਾ।...
ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਇੱਕ ਖਾਸ ਕਦਮ।

ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਇੱਕ ਖਾਸ ਕਦਮ।

Breaking News
ਚੰਡੀਗੜ੍ਹ, 6 ਮਾਰਚ 2026: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾ ਉੱਦਮਤਾ ਦੀ ਭਾਵਨਾ ਨੂੰ ਸਲਾਮ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਪੂਰ ਸਮਰਥਨ ਪ੍ਰਾਪਤ ਕਰ ਰਿਹਾ ਹੈ। ਇਹ ਯੋਜਨਾ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉੱਦਮਤਾ ਰਾਹੀਂ ਆਪਣੀ ਵੱਖਰੀ ਪਛਾਣ ਬਣਾਉਣ ਵਾਲੀਆਂ ਔਰਤਾਂ ਨੂੰ ਪ੍ਰੋਤਸਾਹਨ ਦੇਣ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਪ੍ਰੋਗਰਾਮ ਦਾ ਪਹਿਲਾ ਪੜਾਅ 2 ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਕਰਵਾਇਆ ਗਿਆ, ਜਿੱਥੇ ਵਪਾਰ, ਸਵੈ-ਰੁਜ਼ਗਾਰ ਅਤੇ ਹੋਰ ਕਾਰੋਬਾਰੀ ਗਤੀਵਿਧੀਆਂ ਨਾਲ ਜੁੜੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਹਰ ਹਲਕੇ ਵਿੱਚ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੀਆਂ ਲਗਭਗ 100 ਮਹਿਲਾ ਉੱਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ। ਇਸ ਮੁਹਿੰਮ ਨੂੰ ਮਿਲੇ ਵੱਡੇ ਹੁੰਗਾਰੇ ਦੇ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ’ ਦੇ ਪੋਰਟਲ ...