‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ 400 ਥਾਵਾਂ ਤੇ ਕੀਤੀ ਛਾਪੇਮਾਰੀ; 126 ਗ੍ਰਿਫ਼ਤਾਰ
ਚੰਡੀਗੜ੍ਹ, 6 ਮਾਰਚ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੀਆਂ ਪਛਾਣੀਆਂ ਅਤੇ ਮੈਪ ਕੀਤੀਆਂ 400 ਥਾਵਾਂ ‘ਤੇ ਇਕੱਠੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਇਕ ਵਿਆਪਕ ਮੁਹਿੰਮ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਖ਼ਾਸ ਕਾਰਵਾਈਆਂ ਕਰ ਰਹੀਆਂ ਹਨ।
45ਵੇਂ ਦਿਨ ਦੀ ਕਾਰਵਾਈ ਦੌਰਾਨ ਪੁਲਿਸ ਨੇ 126 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 13,045 ਤੱਕ ਪਹੁੰਚ ਗਈ ਹੈ।
ਇਸ...









