ਭਗਵੰਤ ਮਾਨ ਸਰਕਾਰ ਦਾ ਵੱਡਾ ਕਦਮ—ਮਹਿਲਾ ਦਿਵਸ ‘ਤੇ ਮਹਿਲਾ ਉੱਦਮੀਆਂ ਦਾ ਸਨਮਾਨ; ਹੁਣ ਤੱਕ 28 ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨ: ਤਰੁਨਪ੍ਰੀਤ ਸਿੰਘ ਸੌਂਦ।
ਚੰਡੀਗੜ੍ਹ, 3 ਮਾਰਚ 2026 : ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਦੇ ਮੌਕੇ ‘ਤੇ ਸੂਬੇ ਭਰ ਦੀਆਂ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਭਾਰੀ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਹੇਠ ਹੁਣ ਤੱਕ 28,000 ਤੋਂ ਵੱਧ ਮਹਿਲਾਵਾਂ ਨੇ ਰਜਿਸਟ੍ਰੇਸ਼ਨ ਕਰਵਾ ਲਈ ਹੈ, ਜੋ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦਾ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਸਬੰਧੀ ਸੂਬਾ ਪੱਧਰੀ ਸਮਾਗਮ 18 ਮਾਰਚ 2026 ਨੂੰ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੀਆਂ ਚੁਣੀਆਂ ਗਈਆਂ ਟੌਪ 100 ਮਹਿਲਾ ਉੱਦਮੀਆਂ ਨੂੰ ਪ੍ਰਤੀ ਵਿਅਕਤੀ ₹25,000 ਦੀ ਰਕਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਤਹਿਤ ਮਹਿਲਾ ਕਾਰੋਬਾਰੀਆਂ ਨੂੰ ਵੱਡੀ ਪਛਾਣ ਦੇਣ ਵੱਲ ਇਕ ਮਹੱਤਵਪੂਰਨ ਕਦਮ ਹੈ।
ਵੀਡੀਓ ਕਾਨਫਰੰਸ ਰਾਹੀਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਮੰਤਰੀ ਸੌਂਦ ਨੇ ਕਿਹਾ ਕਿ 28,000 ਤੋਂ ਵੱਧ ਮਹਿਲਾਵਾਂ ਵੱਲੋਂ ਕੀਤੀ ਗਈ ਰਜਿਸਟ੍ਰੇਸ...









