ਪੰਜਾਬ ਵਿਜੀਲੈਂਸ ਬਿਊਰੋ ਨੇ ਸਬ ਇੰਸਪੈਕਟਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 28 ਫਰਵਰੀ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਸੰਗਰੂਰ ਜ਼ਿਲ੍ਹੇ ਦੇ ਸਾਇਬਰ ਸੈੱਲ ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਮੇਵਾ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਪ੍ਰਵਕਤਾ ਨੇ ਦੱਸਿਆ ਕਿ ਉਕਤ ਮੁਲਜ਼ਮ ਦੀ ਗ੍ਰਿਫ਼ਤਾਰੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠੇ ਮਹਾਂ ਸਿੰਘ ਵਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਤੇ ਉਸ ਦੀ ਪਤਨੀ ਖ਼ਿਲਾਫ਼ ਸਾਇਬਰ ਕਰਾਈਮ ਥਾਣਾ ਸੰਗਰੂਰ ਵਿੱਚ ਇੱਕ ਮਾਮਲਾ ਦਰਜ ਸੀ, ਜਿਸ ਦੀ ਜਾਂਚ ਸਬ ਇੰਸਪੈਕਟਰ ਮੇਵਾ ਸਿੰਘ ਵੱਲੋਂ ਕੀਤੀ ਜਾ ਰਹੀ ਸੀ। ਸ਼ਿਕਾਇਤ ਅਨੁਸਾਰ, ਦੋਸ਼ੀ ਅਧਿਕਾਰੀ ਨੇ ਮਾਮਲੇ ਵਿੱਚ ਉਸ ਦੀ ਪਤਨੀ ਨੂੰ ਬਰੀ ਕਰਵਾਉਣ ਅਤੇ ਮਦਦ ਕਰਨ ਦੇ ਨਾਂ ’ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਕਮ ਦੇਣ ਤੋਂ ਇਨਕਾਰ ਕਰਦਿ...









