ਸੁਚੱਜੀ ਤੇ ਪਵਿੱਤਰ ਗਾਇਕੀ ਸਾਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਗਹਿਰਾਈ ਨਾਲ ਜੋੜ ਕੇ ਰੱਖਦੀ ਹੈ – ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ, 14, ਫ਼ਰਵਰੀ, 2026: ਪੰਜਾਬ ਸਰਕਾਰ ਵੱਲੋਂ ਕਰਵਾਏ ਗਏ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਪੂਰੀ ਤਰ੍ਹਾਂ ਸੂਫ਼ੀਆਨਾ ਰੰਗਾਂ ਨਾਲ ਰੰਗੀ ਹੋਈ ਨਜ਼ਰ ਆਈ। ਸਥਾਨਕ ਸਰਕਾਰੀ ਕਾਲਜ ਦੇ ਪ੍ਰਾਂਗਣ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਅਤੇ ਮਧੁਰ ਆਵਾਜ਼ ਨਾਲ ਦਰਸ਼ਕਾਂ ਨੂੰ ਮੰਤ੍ਰਮੁਗਧ ਕਰ ਦਿੱਤਾ ਅਤੇ ਸਮਾਗਮ ਨੂੰ ਚਰਮ ਬਿੰਦੂ ‘ਤੇ ਪਹੁੰਚਾਇਆ। ਉਨ੍ਹਾਂ “ਮਸਤ ਕਲੰਦਰ”, “ਅੱਲਾਹੂ” ਸਮੇਤ ਕਈ ਰੂਹਾਨੀ ਕਲਾਮ ਪੇਸ਼ ਕਰਕੇ ਸਰੋਤਿਆਂ ਨਾਲ ਇਕ ਆਤਮਿਕ ਜੋੜ ਬਣਾਇਆ। ਇਸ ਮੌਕੇ ਸੂਫ਼ੀ ਗਾਇਕ ਅਰਸ਼ ਸੁਹੇਲ ਅਤੇ ਮਾਣਕ ਅਲੀ ਨੇ ਵੀ ਆਪਣੀ ਸੁਰੀਲੀ ਗਾਇਕੀ ਨਾਲ ਮਹਿਫ਼ਲ ਨੂੰ ਰੌਣਕ ਬਖ਼ਸ਼ੀ ਅਤੇ ਦਰਸ਼ਕਾਂ ਨੂੰ ਝੂਮਣ ਲਈ ਪ੍ਰੇਰਿਤ ਕੀਤਾ।
ਇਸ ਸਮਾਰੋਹ ਵਿੱਚ ਸੈਰ-ਸਪਾਟਾ, ਸੱਭਿਆਚਾਰਕ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਅਤੇ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਕਈ ਮਾਣਯੋਗ ਹਸਤੀਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸ...









