ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਦੇ ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ
ਮਾਨਸਾ, 14 ਫਰਵਰੀ 2026: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ., ਨੇ ਜ਼ਿਲ੍ਹੇ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ” ਅਧੀਨ ਕਾਰਡ ਜਾਰੀ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਉਥੇ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਭੀਖੀ ਅਤੇ ਖਿਆਲਾ ਵਿੱਚ ਲੱਗੇ ਕੈਂਪਾਂ ਦੌਰਾਨ ਉਨ੍ਹਾਂ ਨੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਲਾਭਪਾਤਰੀਆਂ ਲਈ ਉਪਲਬਧ ਸਹੂਲਤਾਂ ਅਤੇ ਸਟਾਫ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੌਜੂਦ ਨਾਗਰਿਕਾਂ ਨਾਲ ਸੰਵਾਦ ਵੀ ਕੀਤਾ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਮਕਸਦ ਹਰ ਨਾਗਰਿਕ ਤੱਕ ਉੱਚ ਦਰਜੇ ਦੀ ਸਿਹਤ ਸੇਵਾ ਪਹੁੰਚਾਉਣਾ ਹੈ। ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗ ਰਹੇ ਕੈਂਪਾਂ ਰਾਹੀਂ ਲਾਭਪਾਤਰੀਆਂ ਦੇ ਕਾਰਡ ਤਿ...









