ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਸਥਾਪਤ ਕਰਨ ਦੀ ਰਫ਼ਤਾਰ ਤੇਜ਼ ਕੀਤੀ ਜਾਵੇ: ਬਾਲ ਮੁਕੰਦ ਸ਼ਰਮਾ
ਚੰਡੀਗੜ੍ਹ/ਬਠਿੰਡਾ, 30 ਜੂਨ 2026: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੌਸ਼ਟਿਕ ਅਤੇ ਤਾਜ਼ਾ ਖੁਰਾਕ ਉਪਲਬਧ ਕਰਵਾਉਣ ਲਈ ਇਹ ਮੁਹਿੰਮ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀ ਜਾਵੇ।
ਚੇਅਰਮੈਨ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਤੁਰੰਤ ਪੋਸ਼ਣ ਗਾਰਡਨ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਗਾਰਡਨਾਂ ਵਿੱਚ ਮੌਸਮੀ ਸਬਜ਼ੀਆਂ, ਫਲਦਾਰ ਪੌਦੇ ਅਤੇ ਔਸ਼ਧੀ ਬੂਟੇ ਲਗਾਏ ਜਾਣ, ਤਾਂ ਜੋ ਮਿਡ-ਡੇ-ਮੀਲ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਉਪਲਬਧ ਹੋ ਸਕਣ।
ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ...









