Wednesday, July 29Punjabi People

Tag: Khabran

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਦੀ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹਨ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਦੀ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹਨ: ਹਰਪਾਲ ਸਿੰਘ ਚੀਮਾ

Breaking News
ਖੁਰਾਲਗੜ੍ਹ 6 ਫਰਬਰੀ 2026: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਵਿਸਤ੍ਰਿਤ ਅਤੇ ਸੁਚੱਜੇ ਪ੍ਰਬੰਧਾਂ ਤੋਂ ਪ੍ਰਭਾਵਿਤ ਹੋ ਕੇ ਸੰਤ ਸਮਾਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਨੇਕ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੋੜ ਵਾਲਿਆਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪ੍ਰਦਾ ਸੁਸਾਇਟੀ ਵੱਲੋਂ ਇਸ ਸਮਾਗਮ ਲਈ ਕੀਤੇ ਗਏ ਵਿਸਤ੍ਰਿਤ ਪ੍ਰਬੰਧਾਂ ਲਈ ਪੰਜਾਬ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਜਾਂਦੀ ਹੈ। ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਾਰੇ ਕਾਰਜਕ੍ਰਮਾਂ ਲਈ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਖੁਰਾਲਗੜ੍ਹ ਦੀ ਪਵਿੱਤਰ ਧਰਤੀ ’ਤੇ ਚਾਰ ਸਾਲ ਤੋਂ ਵੱਧ ਸਮਾਂ...
ਸਰਬਜੀਤ ਕੌਰ ਦੀ ਵਾਪਸੀ ਮਾਮਲੇ ’ਚ ਪਾਕਿਸਤਾਨ ਦੀ ‘ਗੰਦੀ ਰਣਨੀਤੀ’, ਸ਼ਾਹਬਾਜ਼ ਸਰਕਾਰ ਦੇ ਕੀ ਹਨ ਮਨਸੂਬੇ?

ਸਰਬਜੀਤ ਕੌਰ ਦੀ ਵਾਪਸੀ ਮਾਮਲੇ ’ਚ ਪਾਕਿਸਤਾਨ ਦੀ ‘ਗੰਦੀ ਰਣਨੀਤੀ’, ਸ਼ਾਹਬਾਜ਼ ਸਰਕਾਰ ਦੇ ਕੀ ਹਨ ਮਨਸੂਬੇ?

Global News, Uncategorized
ਨਵੀਂ ਦਿੱਲੀ 6 ਫਰਬਰੀ 2026: ਪਾਕਿਸਤਾਨ ਵਿੱਚ ਫਸੀ ਭਾਰਤੀ ਮਹਿਲਾ ਸਰਬਜੀਤ ਕੌਰ ਦਾ ਮਾਮਲਾ ਹੁਣ ਇੱਕ ਮਾਨਵਤਾਵਾਦੀ ਮੁੱਦੇ ਦੀ ਥਾਂ ਨੌਕਰਸ਼ਾਹੀ ਸਾਜ਼ਿਸ਼ ਦਾ ਰੂਪ ਧਾਰਦਾ ਜਾ ਰਿਹਾ ਹੈ। ਹਾਲਾਂਕਿ ਉਸਦਾ ਵੀਜ਼ਾ ਮਿਆਦ ਪੂਰੀ ਕਰ ਚੁੱਕਾ ਹੈ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਅਤੇ ਮਨੁੱਖੀ ਅਧਿਕਾਰ ਮੰਤਰਾਲੇ ਵੱਲੋਂ ਉਸਦੀ ਵਾਪਸੀ ’ਤੇ ਕੋਈ ਇਤਰਾਜ਼ ਨਹੀਂ ਹੈ, ਫਿਰ ਵੀ ਸਰਬਜੀਤ ਕੌਰ ਨੂੰ ਭਾਰਤ ਨਹੀਂ ਭੇਜਿਆ ਜਾ ਰਿਹਾ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਉਸਨੂੰ ਇੱਕ ਮਹਿਲਾ ਆਸਰਾ ਗ੍ਰਹਿ ਵਿੱਚ ਰੱਖਿਆ ਹੋਇਆ ਹੈ ਅਤੇ ਕਾਨੂੰਨੀ ਪ੍ਰਕਿਰਿਆ ਦੇ ਨਾਂ ’ਤੇ ਮਾਮਲੇ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ। ਸਵਾਲ ਇਹ ਉੱਠਦਾ ਹੈ ਕਿ ਜਦੋਂ ਸਾਰੀ ਸਥਿਤੀ ਸਪੱਸ਼ਟ ਹੈ, ਤਾਂ ਫਿਰ ਪਾਕਿਸਤਾਨ ਸਰਬਜੀਤ ਕੌਰ ਨੂੰ ਰੋਕਣ ਲਈ ਨਵੇਂ-ਨਵੇਂ ਬਹਾਨੇ ਕਿਉਂ ਤਿਆਰ ਕਰ ਰਿਹਾ ਹੈ? ‘ਵਿਸ਼ੇਸ਼ ਐਗਜ਼ਿਟ ਪਰਮਿਟ’ ਦਾ ਰਸਤਾ ਹੋਣ ਦੇ ਬਾਵਜੂਦ ਮਾਮਲਾ ਅਟਕਿਆ ਹੈਰਾਨੀਜਨਕ ਗੱਲ ਇਹ ਹੈ ਕਿ ਸਰਬਜੀਤ ਕੌਰ ਦੀ ਵਾਪਸੀ ਲਈ ਕਾਨੂੰਨੀ ਪ੍ਰਕਿਰਿਆ ਪੂਰੀ ਤਰ੍ਹਾਂ ਸਾਫ਼ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਕੋਲ ‘ਵਿਸ਼ੇਸ਼ ਐਗਜ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣੀ ਪ੍ਰਕਿਰਿਆ ਸੰਬੰਧੀ ਵਿਸ਼ੇਸ਼ ਸੰਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣੀ ਪ੍ਰਕਿਰਿਆ ਸੰਬੰਧੀ ਵਿਸ਼ੇਸ਼ ਸੰਵਾਦ

Breaking News
ਚੰਡੀਗੜ੍ਹ, 6 ਫਰਵਰੀ 2026: ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਵਿਭਾਗ ਦੇ 34 ਵਿਦਿਆਰਥੀਆਂ ਨਾਲ ਇੱਕ ਜਾਣਕਾਰੀਪੂਰਕ ਅਤੇ ਰੁਚਿਕਰ ਸੰਵਾਦ ਸੈਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਮੰਚ ਪ੍ਰਾਪਤ ਹੋਇਆ, ਜਿੱਥੇ ਵੋਟਰ ਜਾਗਰੂਕਤਾ, ਚੋਣੀ ਭਾਗੀਦਾਰੀ ਅਤੇ ਆਧੁਨਿਕ ਸੰਚਾਰ ਅਭਿਆਸਾਂ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੈਸ਼ਨ ਦੌਰਾਨ ਵਿਦਿਆਰਥੀਆਂ ਵਿੱਚ ਖਾਸਾ ਉਤਸ਼ਾਹ ਅਤੇ ਉਤਸੁਕਤਾ ਵੇਖਣ ਨੂੰ ਮਿਲੀ। ਉਨ੍ਹਾਂ ਨੇ ਇਸ ਗੱਲ ’ਤੇ ਵਿਚਾਰ ਸਾਂਝੇ ਕੀਤੇ ਕਿ ਆਧੁਨਿਕ ਸੰਚਾਰ ਮਾਧਿਅਮਾਂ ਅਤੇ ਆਊਟਰੀਚ ਰਣਨੀਤੀਆਂ ਦੀ ਵਰਤੋਂ ਕਰਕੇ ਚੋਣਾਂ ਸੰਬੰਧੀ ਜਨਤਕ ਜਾਗਰੂਕਤਾ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਵਿੱਚ, ਕਿਵੇਂ ਵਧਾਈ ਜਾ ਸਕਦੀ ਹੈ। ਇਸ ਦੌਰਾਨ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਹਰ ਵਰਗ ਤੱਕ ਪਹੁੰਚ ਬਣਾਉਣ ਵਿੱਚ ਅਹਿਮ ਭੂਮਿਕਾ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸੀ.ਈ.ਓ. ਅਨਿੰਦਿਤਾ ਮਿਤਰਾ ਨੇ ਲੋਕਤੰਤਰੀ ਪ੍ਰਣਾਲੀ ...
ਭਾਜਪਾ ਨੇ ਸਿੱਧੂ ਜੋੜੇ ਦੀ ਸੰਭਾਵਿਤ ਵਾਪਸੀ ‘ਤੇ ਕੀਤਾ ਮਹੱਤਵਪੂਰਨ ਖੁਲਾਸਾ

ਭਾਜਪਾ ਨੇ ਸਿੱਧੂ ਜੋੜੇ ਦੀ ਸੰਭਾਵਿਤ ਵਾਪਸੀ ‘ਤੇ ਕੀਤਾ ਮਹੱਤਵਪੂਰਨ ਖੁਲਾਸਾ

Uncategorized
ਜਲੰਧਰ  5 ਫਰਵਰੀ 2026:  ਕਾਂਗਰਸ ਦੇ ਸੰਸਦ ਮੈਂਬਰ ਅਤੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਰਮਿਆਨ ਲੋਕ ਸਭਾ ਦੇ ਬਾਹਰ ਹੋਈ ਤਿੱਖੀ ਬਹਿਸ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਘਟਨਾ ‘ਤੇ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਆਲੋਚਨਾ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਹੋਰਨਾਂ ‘ਤੇ ਟਿੱਪਣੀ ਕਰਨ ਦੀ ਥਾਂ ਆਪਣੀ ਪਾਰਟੀ ਦੇ ਅੰਦਰ ਆਤਮ-ਮੰਥਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਕਾਂਗਰਸ ਛੱਡਣ ਵਾਲੇ ਇਕੱਲੇ ਆਗੂ ਨਹੀਂ ਹਨ, ਸਗੋਂ ਕਈ ਹੋਰ ਨੇਤਾ ਵੀ ਪਾਰਟੀ ਤੋਂ ਵੱਖ ਹੋ ਚੁੱਕੇ ਹਨ, ਜਿਸ ਨਾਲ ਪਾਰਟੀ ਅੰਦਰੂਨੀ ਸਥਿਤੀ ‘ਤੇ ਸੋਚਣ ਦੀ ਲੋੜ ਹੈ। ਕਾਲੀਆ ਨੇ ਕਿਹਾ ਕਿ ਜਨਤਕ ਬਿਆਨਬਾਜ਼ੀ ਕਰਦਿਆਂ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਬਿਨਾਂ ਸੋਚੇ-ਸਮਝੇ ਬੋਲਣ ਤੋਂ ਬਚਣਾ ਚਾਹੀਦਾ ਹੈ। ਨਵਜੋਤ ਕੌਰ ਸਿੱਧੂ ਦੀ ਭਾਜਪਾ ਵਿੱਚ ਸੰਭਾਵਿਤ ਵਾਪਸੀ ਬਾਰੇ ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਅਜਿਹਾ ਕੋਈ ਪ੍ਰਸੰਗ ਨਹੀਂ ਹੈ। ਉਨ੍ਹਾ...
ਮੇਘਾਲਿਆ ਵਿੱਚ ਕੋਲਾ ਖਾਣ ਧਮਾਕਾ: 16 ਮਜ਼ਦੂਰ ਮਾਰੇ ਗਏ, ਕਈਆਂ ਦੇ ਫਸੇ ਹੋਣ ਦਾ ਡਰ।

ਮੇਘਾਲਿਆ ਵਿੱਚ ਕੋਲਾ ਖਾਣ ਧਮਾਕਾ: 16 ਮਜ਼ਦੂਰ ਮਾਰੇ ਗਏ, ਕਈਆਂ ਦੇ ਫਸੇ ਹੋਣ ਦਾ ਡਰ।

National News
ਮੇਘਾਲਿਆ 5 ਫਰਬਰੀ 2026: ਮੇਘਾਲਿਆ ਦੇ ਪੂਰਬੀ ਜੈਂਤੀਆ ਹਿਲਜ਼ ਜ਼ਿਲ੍ਹੇ ਵਿੱਚ ਇੱਕ ਗੈਰ-ਕਾਨੂੰਨੀ ਕੋਲਾ ਖਾਣ ਵਿੱਚ ਹੋਏ ਧਮਾਕੇ ਨਾਲ ਘੱਟੋ-ਘੱਟ 16 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰਾਂ ਦੇ ਅਜੇ ਵੀ ਖਾਣ ਅੰਦਰ ਫਸੇ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਇਹ ਹਾਦਸਾ ਸਵੇਰੇ ਥਾਂਗਸਕੂ ਖੇਤਰ ਵਿੱਚ ਵਾਪਰਿਆ। ਮੇਘਾਲਿਆ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਆਈ. ਨੋਂਗਰਾਂਗ ਨੇ ਦੱਸਿਆ ਕਿ ਬਚਾਅ ਟੀਮਾਂ ਵੱਲੋਂ ਖੋਜ ਅਤੇ ਰਾਹਤ ਕਾਰਵਾਈ ਜ਼ੋਰ-ਸ਼ੋਰ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 16 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਹਾਲਾਂਕਿ ਧਮਾਕੇ ਵੇਲੇ ਖਾਣ ਅੰਦਰ ਮੌਜੂਦ ਮਜ਼ਦੂਰਾਂ ਦੀ ਸਹੀ ਗਿਣਤੀ ਬਾਰੇ ਅਜੇ ਪੁਸ਼ਟੀ ਨਹੀਂ ਹੋ ਸਕੀ। ਉਨ੍ਹਾਂ ਅਨੁਸਾਰ ਹੋਰ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਪੂਰਬੀ ਜੈਂਤੀਆ ਹਿਲਜ਼ ਦੇ ਪੁਲੀਸ ਸੁਪਰਡੈਂਟ ਵਿਕਾਸ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਮਾਕੇ ਵਿੱਚ ਜ਼ਖ਼ਮੀ ਹੋਏ ਇੱਕ ਵਿਅਕਤੀ ਨੂੰ ਪਹਿਲਾਂ ਸੁਤੰਗਾ ਪ੍ਰਾਇਮਰੀ ਹੈਲਥ ਸੈਂਟਰ ਲਿਜਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਵਧੀਆ ਇਲਾਜ ਲਈ ਸ਼ਿਲਾਂਗ ਦੇ ਇੱਕ ਹ...
ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪੱਖਾਂ ਦਾ ਜਾਇਜ਼ਾ

ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪੱਖਾਂ ਦਾ ਜਾਇਜ਼ਾ

Uncategorized
ਚੰਡੀਗੜ੍ਹ, 5 ਫਰਵਰੀ 2026: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਬੀਤੀ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕਰਕੇ ਵੋਟਰ ਸੂਚੀਆਂ ਦੇ ਪ੍ਰਬੰਧਨ ਨਾਲ ਸੰਬੰਧਤ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਤਫ਼ਸੀਲ ਨਾਲ ਸਮੀਖਿਆ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਚੋਣੀ ਪ੍ਰਕਿਰਿਆ ਨੂੰ ਹੋਰ ਸੁਚੱਜਾ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਸੀ। ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰ ਮੈਪਿੰਗ ਗਤੀਵਿਧੀਆਂ ਦੀ ਜ਼ਿਲ੍ਹਾ-ਵਾਰ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਚੋਣ ਡਾਟਾ ਦੀ ਯੋਜਨਾਬੱਧ ਕਵਰੇਜ, ਸ਼ੁੱਧਤਾ ਅਤੇ ਸਮੇਂ-ਸਿਰ ਅਪਡੇਸ਼ਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦਿੱਤਾ ਕਿ ਵੋਟਰ ਸੂਚੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਲੋਕਤੰਤਰ ਦੀ ਮਜ਼ਬੂਤੀ ‘ਤੇ ਅਸਰ ਪਾ ਸਕਦੀ ਹੈ, ਇਸ ਲਈ ਹਰ ਪੱਧਰ ‘ਤੇ ਸਾਵਧਾਨੀ ਅਤੇ ਜਵਾਬਦੇਹੀ ਬਰਕਰਾਰ ਰਹੇ। ਇਸ ਮੌਕੇ ਗਲਤ ਜਾਂ ਸਪਸ਼ਟ ਤੌਰ ‘ਤੇ ਪਛਾਣਯੋਗ ਨਾ ਹੋਣ ਵਾਲੀਆਂ ਫੋਟੋਆਂ, ਅਧੂਰੀ ਜਾਂ ਗਲਤ ਐਂਟਰੀਆਂ ਨਾਲ ਜੁੜ...
‘ਗੈਂਗਸਟਰਾਂ ‘ਤੇ ਵਾਰ’ ਦੇ 17ਵੇਂ ਦਿਨ ਪੰਜਾਬ ਪੁਲਿਸ ਵੱਲੋਂ 681 ਥਾਵਾਂ ‘ਤੇ ਛਾਪੇਮਾਰੀਆਂ; 274 ਮੁਲਜ਼ਮ ਕਾਬੂ

‘ਗੈਂਗਸਟਰਾਂ ‘ਤੇ ਵਾਰ’ ਦੇ 17ਵੇਂ ਦਿਨ ਪੰਜਾਬ ਪੁਲਿਸ ਵੱਲੋਂ 681 ਥਾਵਾਂ ‘ਤੇ ਛਾਪੇਮਾਰੀਆਂ; 274 ਮੁਲਜ਼ਮ ਕਾਬੂ

Breaking News
ਚੰਡੀਗੜ੍ਹ, 5 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਮੁਹਿੰਮ “ਗੈਂਗਸਟਰਾਂ ‘ਤੇ ਵਾਰ” ਦੇ 17ਵੇਂ ਦਿਨ ਪੰਜਾਬ ਪੁਲਿਸ ਨੇ ਸੂਬਾ-ਪੱਧਰੀ ਵਿਸ਼ੇਸ਼ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ 681 ਟਿਕਾਣਿਆਂ ‘ਤੇ ਇਕੱਠੇ ਛਾਪੇਮਾਰੀਆਂ ਕੀਤੀਆਂ। ਇਸ ਵਿਆਪਕ ਕਾਰਵਾਈ ਦਾ ਮਕਸਦ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣਾ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਹ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਲਗਾਤਾਰ ਨਿਸ਼ਾਨਾਬੰਦੀ ਕਾਰਵਾਈਆਂ ਅਮਲ ਵਿੱਚ ਲਿਆ ਰਹੀਆਂ ਹਨ। ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ 274 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਨਾਲ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

Breaking News
ਹੁਸ਼ਿਆਰਪੁਰ, 5 ਫਰਵਰੀ 2026: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿਤ ਇਤਿਹਾਸਕ ਤੇ ਪਵਿੱਤਰ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਅੱਜ ਭਗਤੀ ਅਤੇ ਆਸਥਾ ਦੇ ਰੰਗਾਂ ਵਿੱਚ ਰੰਗੀ ਹੋਈ ਹੈ, ਜਿੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਬੇਹੱਦ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ ‘ਤੇ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਹਾਜ਼ਰੀ ਭਰ ਰਹੀਆਂ ਹਨ ਅਤੇ ਗੁਰੂ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਸਮਾਗਮ ਦੇ ਪਹਿਲੇ ਦਿਨ ਪੰਜਾਬ ਸਰਕਾਰ ਦੇ ਕਈ ਵਰਿਸ਼ਠ ਮੰਤਰੀ ਅਤੇ ਜਨ ਪ੍ਰਤੀਨਿਧ ਪਵਿੱਤਰ ਸਥਾਨ ‘ਤੇ ਪਹੁੰਚੇ ਅਤੇ ਗੁਰੂ ਰਵਿਦਾਸ ਜੀ ਅੱਗੇ ਮੱਥਾ ਟੇਕ ਕੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ। ਦੂਜੇ ਦਿਨ ਵੀ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਨੇਤਾ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਦੀ ਹਾਜ਼ਰੀ ਨਾਲ ਸਮਾਗਮ ਦਾ ਮਾਹੌਲ ਹੋਰ ਵੀ ਉਤਸ਼ਾਹਪੂਰਣ ਬਣ ਗਿਆ ਹੈ। ਸਮਾਗਮ ਦੌਰਾਨ ਕੀਰਤਨ ਦਰਬਾਰ, ਕਥਾ-ਵਚਨ...
ਸ਼ਾਹਰੁਖ ਖ਼ਾਨ ਦੀ ਨਵੀਂ ਫ਼ਿਲਮ ‘ਕਿੰਗ’ ਲਈ ਵੱਡਾ ਜੁਆ ਖੇਡਿਆ ਗਿਆ, ਜੋ ਬਾਕਸ ਆਫਿਸ ‘ਤੇ ਧਮਾਲ ਮਚਾਉਣ ਵਾਲੀ ਹੈ।

ਸ਼ਾਹਰੁਖ ਖ਼ਾਨ ਦੀ ਨਵੀਂ ਫ਼ਿਲਮ ‘ਕਿੰਗ’ ਲਈ ਵੱਡਾ ਜੁਆ ਖੇਡਿਆ ਗਿਆ, ਜੋ ਬਾਕਸ ਆਫਿਸ ‘ਤੇ ਧਮਾਲ ਮਚਾਉਣ ਵਾਲੀ ਹੈ।

Entertainment
ਹਿੰਦੀ ਸਿਨੇਮਾ ਦੇ ‘ਕਿੰਗ ਖਾਨ’ ਸ਼ਾਹਰੁਖ ਖਾਨ ਇੱਕ ਵਾਰ ਫਿਰ ਵੱਡੇ ਪਰਦੇ ‘ਤੇ ਰਾਜ ਕਰਨ ਲਈ ਤਿਆਰ ਹਨ। ਉਹਨਾਂ ਦੀ ਬਹੁ-ਕਰੋੜੀ ਫਿਲਮ ‘ਕਿੰਗ’ (King) 24 ਦਸੰਬਰ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਤਿੰਨ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ, ਸ਼ਾਹਰੁਖ ਖਾਨ ਕ੍ਰਿਸਮਸ ਦੇ ਮੌਕੇ ਵਾਪਸੀ ਕਰ ਰਹੇ ਹਨ। ਫਿਲਮ ਦੇ ਇੰਤਜ਼ਾਰ ਵਿੱਚ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਹੁਣ ਇਸ ਨਾਲ ਜੁੜੀ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਰੈੱਡ ਚਿਲੀਜ਼ ਐਂਟਰਟੇਨਮੈਂਟ ਅਤੇ ਮਾਰਫਲਿਕਸ ਪਿਕਚਰਜ਼ ਦੇ ਨਾਲ ਹੁਣ ਯਸ਼ਰਾਜ ਫਿਲਮਜ਼ (YRF) ਵੀ ਇਸ ਪ੍ਰੋਜੈਕਟ ਦਾ ਹਿੱਸਾ ਬਣ ਗਈ ਹੈ। ਵਿਦੇਸ਼ੀ ਰਿਲੀਜ਼ ਦੀ ਜ਼ਿੰਮੇਵਾਰੀ ਯਸ਼ਰਾਜ ਫਿਲਮਜ਼ ਦੀ: ਮੰਗਲਵਾਰ ਨੂੰ ਯਸ਼ਰਾਜ ਫਿਲਮਜ਼ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਰਾਹੀਂ ਇਸ ਸਾਂਝੇਦਾਰੀ ਦਾ ਐਲਾਨ ਕੀਤਾ। YRF ਫਿਲਮ ‘ਕਿੰਗ’ ਦੀ ਅੰਤਰਰਾਸ਼ਟਰੀ (ਓਵਰਸੀਜ਼) ਰਿਲੀਜ਼ ਦੀ ਜ਼ਿੰਮੇਵਾਰੀ ਸੰਭਾਲੇਗੀ। ਯਸ਼ਰਾਜ ਫਿਲਮਜ਼ ਨੇ ਪੋਸਟ ਵਿੱਚ ਲਿਖਿਆ, “ਰੈੱਡ ਚਿਲੀਜ਼ ਐਂਟਰਟੇਨਮੈਂਟ ਅਤੇ ਮਾਰਫਲਿਕਸ ਪਿਕਚਰਜ਼ ਨੇ ਫਿਲਮ ‘ਕਿੰਗ’ ਨੂੰ 24 ਦਸੰਬਰ 2026...
ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਸਭ ਤੋਂ ਪਹਿਲਾਂ ਪੂਰੀਆਂ ਕੀਤੀਆਂ ਜਾਣਗੀਆਂ: ਮੋਹਿੰਦਰ ਭਗਤ

ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਸਭ ਤੋਂ ਪਹਿਲਾਂ ਪੂਰੀਆਂ ਕੀਤੀਆਂ ਜਾਣਗੀਆਂ: ਮੋਹਿੰਦਰ ਭਗਤ

Breaking News
ਚੰਡੀਗੜ੍ਹ, 4 ਫਰਵਰੀ 2026: ਪੰਜਾਬ ਦੇ ਆਜ਼ਾਦੀ ਘੁਲਾਟੀਏ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰਤ, ਚੰਡੀਗੜ੍ਹ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਅਤੇ ਜੁਆਇੰਟ ਸਕੱਤਰ ਰਾਜਪਾਲ ਸਿੰਘ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਸਭ ਮੈਂਬਰਾਂ ਅਤੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਹਰ ਇੱਕ ਜਾਇਜ਼ ਅਤੇ ਵਾਜਿਬ ਮੰਗ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸਦੇ ਨਾਲ-ਨਾਲ, ਸ੍ਰੀ ਭਗਤ ਨੇ ਸੰਬੰਧਿਤ ਵਿਭਾਗਾਂ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਮੁੱਖ ਮੰਤਰੀ ਭਗਵੰਤ...