ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਸ਼ਿਰਕਤ ਕਰ ਰਹੇ ਅਕਾਲੀ ਆਗੂ – ਕੀ ਸੁਖਬੀਰ ਬਾਦਲ ਗੈਂਗਸਟਰਾਂ ਦੀ ਮਦਦ ਨਾਲ ਸੱਤਾ ਵਿੱਚ ਵਾਪਸੀ ਚਾਹੁੰਦੈ?: ਧਾਲੀਵਾਲ
ਚੰਡੀਗੜ੍ਹ, 31 ਜਨਵਰੀ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਗੈਂਗਸਟਰਾਂ ਦੇ ਪਰਿਵਾਰਾਂ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ‘ਤੇ ਸਖ਼ਤ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਖ਼ਿਲਾਫ਼ ਵੱਡੀ ਜੰਗ ਲੜ ਰਹੀ ਹੈ, ਉਸੇ ਸਮੇਂ ਅਕਾਲੀ ਦਲ ਗੈਂਗਸਟਰਾਂ ਨਾਲ ਸਾਂਝਾ ਰੱਖ ਰਿਹਾ ਹੈ।
ਵਿਧਾਇਕ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਬਾਠ ਦੀ ਭੈਣ ਦੇ ਵਿਆਹ ਸਮਾਗਮ ਵਿੱਚ ਸੁਖਬੀਰ ਬਾਦਲ, ਵਿਰਸਾ ਸਿੰਘ ਵਲਟੋਹਾ, ਗਨੀਵ ਕੌਰ ਮਜੀਠੀਆ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦੀ ਸ਼ਮੂਲੀਅਤ ਵਾਲੀਆਂ ਤਸਵੀਰਾਂ ਵੀ ਪੇਸ਼ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਅਕਾਲੀ ਦਲ ਦੀਆਂ ਨੀਅਤਾਂ ਅਤੇ ਤਰਜੀਹਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ ਅਤੇ ਦਰਸਾਉਂਦੀਆਂ ਹਨ ਕ...

