1 ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਜਮ੍ਹਾਂ ਹੋਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’ : ਭਗਵੰਤ ਸਿੰਘ ਮਾਨ
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 22 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੀਆਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦਿੰਦੇ ਹੋਏ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪਹਿਲੀ ਜੁਲਾਈ ਨੂੰ ਹਰ ਯੋਗ ਮਹਿਲਾ ਦੇ ਬੈਂਕ ਖਾਤੇ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਤੌਰ ‘ਤੇ ਜਮ੍ਹਾਂ ਕਰਵਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਚਨਾਰਥਲ ਕਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ‘ਲੋਕ ਮਿਲਣੀ’ ਦੌਰਾਨ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੀ ਉਸ ਨੀਤੀ ਦਾ ਹਿੱਸਾ ਹੈ ਜਿਸਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ, ਸਮਾਜਿਕ ਤੌਰ ‘ਤੇ ਸਨਮਾਨਿਤ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸਹਿਭਾਗੀ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ₹4,500 ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਮਹਿਲਾਵਾਂ ਨੂੰ ₹3,000 ਦੀ ਤਿੰਨ ਮਹੀਨਿਆਂ ਦੀ ਇਕੱਠੀ ਰਕਮ ਦਿੱਤੀ ਜਾਵੇਗੀ। ਇਹ ਰਕਮ ਬਿਨਾਂ ਕਿਸੇ ਵਿਚੋਲੇ ਦੇ ਸਿੱਧੀ DBT ਰਾਹੀਂ ਖਾਤਿਆਂ ਵਿੱਚ...









