ਪਾਣੀਆਂ ਦੇ ਵਿਵਾਦ ਮਾਮਲੇ ਵਿੱਚ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਡਟ ਕੇ ਰੱਖਿਆ ਕਰ ਰਹੀ ਹੈ—ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 27 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹੋਈ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਮਸਲੇ ਦਾ ਹੱਲ ਆਪਸੀ ਸਹਿਮਤੀ ਰਾਹੀਂ ਕੱਢਣ ’ਤੇ ਜ਼ੋਰ ਦਿੰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਪਾਣੀ ਦੇ ਵਿਵਾਦ ਵਿੱਚ ਸੂਬੇ ਦੇ ਹੱਕਾਂ ਦੀ ਪੂਰੀ ਤਰ੍ਹਾਂ ਰਾਖੀ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਮੌਜੂਦ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵੱਡੇ ਭਰਾ ਹੋਣ ਦੇ ਨਾਤੇ ਪੰਜਾਬ ਹਰਿਆਣਾ ਨਾਲ ਕੋਈ ਟਕਰਾਅ ਨਹੀਂ ਚਾਹੁੰਦਾ ਅਤੇ ਇਸ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਦਾ ਛੇਤੀ ਅਤੇ ਸੁਖਾਵਾਂ ਹੱਲ ਚਾਹੁੰਦਾ ਹੈ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤੀ ਜਾ ਸਕਦੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਵਾਈ.ਐਲ. ਇੱਕ ਬਹੁਤ ਹੀ ਸੰਵੇਦਨਸ਼ੀਲ ਅਤੇ ਜਜ਼ਬਾਤੀ ਮੁੱਦਾ ਹੈ ਅਤੇ ਜੇਕਰ ਇਸਨੂੰ ਜ਼ਬਰਦਸਤੀ ਲਾਗੂ ਕੀਤਾ ਗਿਆ ਤਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿ...









