ਗੈਂਗਸਟਰਾਂ ਵਿਰੁੱਧ ਸਖ਼ਤ ਐਕਸ਼ਨ: ਹਰਜੋਤ ਬੈਂਸ ਵੱਲੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਤਾਰੀਫ਼
ਚੰਡੀਗੜ੍ਹ, 20 ਜਨਵਰੀ 2026: ਸੂਬੇ ਵਿੱਚੋਂ ਗੈਂਗਸਟਰਵਾਦ ਅਤੇ ਅਪਰਾਧਿਕ ਤੱਤਾਂ ਦਾ ਪੂਰੀ ਤਰ੍ਹਾਂ ਖਾਤਮਾ ਕਰਨ ਲਈ ਸਖ਼ਤ ਅਤੇ ਅਟੱਲ ਰਵੱਈਆ ਅਪਣਾਉਂਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ। ਇਹ ਆਪ੍ਰੇਸ਼ਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅੱਤਵਾਦ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਨੂੰ ਸਪਸ਼ਟ ਤੌਰ ‘ਤੇ ਦਰਸਾਉਂਦਾ ਹੈ।
ਸ. ਬੈਂਸ ਨੇ ਕਿਹਾ, “ਮੁੱਖ ਮੰਤਰੀ ਮਾਨ ਦੀ ਨੇਤ੍ਰਿਤਵ ਹੇਠ ਪੰਜਾਬ ਦੀ ਸੁਰੱਖਿਆ ਅਤੇ ਇਜ਼ਤ ਦੀ ਰੱਖਿਆ ਲਈ ਨਿਰਣਾਇਕ ਜੰਗ ਦੀ ਸ਼ੁਰੂਆਤ ਹੋ ਚੁੱਕੀ ਹੈ”| ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਇਸ ਵੱਡੇ ਐਕਸ਼ਨ ਲਈ ਪੰਜਾਬ ਪੁਲਿਸ ਦੀਆਂ 2,000 ਟੀਮਾਂ, ਜਿਨ੍ਹਾਂ ਵਿੱਚ 12,000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਹਨ, ਮੈਦਾਨ ਵਿੱਚ ਉਤਾਰੀ ਗਈਆਂ ਹਨ। ਸਾਰੀ ਫੋਰਸ ਪੂਰੀ ਤਾਕਤ ਨਾਲ ਗੈਂਗਸਟਰਵਾਦ...









