ਪੰਜਾਬ ਸਰਕਾਰ ਵੱਲੋਂ ਖੇਡ ਅਤੇ ਜੁੱਤੀ ਨਿਰਮਾਣ ਉਦਯੋਗ ਲਈ ਐਫ.ਡੀ.ਡੀ.ਆਈ. ਨਾਲ ਐਮਓਯੂ
ਚੰਡੀਗੜ੍ਹ, 16 ਜੂਨ 2026: ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਸੂਬੇ ਵਿੱਚ ਹੁਨਰ ਵਿਕਾਸ, ਰੋਜ਼ਗਾਰ ਦੇ ਮੌਕੇ ਅਤੇ ਨਿਰਯਾਤ ਸਮਰੱਥਾ ਨੂੰ ਵਧਾਉਣ ਲਈ ਰਾਸ਼ਟਰੀ ਪੱਧਰ ਦੀ ਪ੍ਰਮੁੱਖ ਸੰਸਥਾ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਨਾਲ ਇੱਕ ਮਹੱਤਵਪੂਰਨ ਰਣਨੀਤਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ ਹੈ। ਇਸ ਭਾਈਵਾਲੀ ਦਾ ਉਦੇਸ਼ ਪੰਜਾਬ ਦੇ ਖੇਡ ਸਮਾਨ, ਜੁੱਤੀ ਅਤੇ ਚਮੜਾ ਉਦਯੋਗ ਨੂੰ ਆਧੁਨਿਕ ਤਕਨਾਲੋਜੀ ਅਤੇ ਗਲੋਬਲ ਮਿਆਰਾਂ ਨਾਲ ਜੋੜ ਕੇ ਹੋਰ ਮਜ਼ਬੂਤ ਬਣਾਉਣਾ ਹੈ।
ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਸਮਝੌਤੇ ਨੂੰ ਸੂਬੇ ਦੇ ਰਵਾਇਤੀ ਉਦਯੋਗਾਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਇਤਿਹਾਸਕ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਹਿਲ ਪੰਜਾਬ ਦੀਆਂ ਪੁਰਾਣੀਆਂ ਉਦਯੋਗਿਕ ਸਮਰੱਥਾਵਾਂ ਨੂੰ ਆਧੁਨਿਕ, ਤਕਨਾਲੋਜੀ-ਅਧਾਰਤ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਭਾਈਵਾਲੀ ਰਾਹੀਂ ਉਦਯੋਗਾਂ ਨੂੰ ਆਧੁਨਿਕ ਟੈਸਟਿੰਗ ਬੁਨਿਆਦੀ ਢਾਂਚਾ, ਡਿਜ਼ਾਈਨ ਅਤੇ ਨਵੀਨਤਾ ਦੀਆਂ ਸਹੂਲਤਾਂ, ਹੁਨਰਮੰਦ ਮੈਨਪਾਵ...









