ਨਸ਼ਿਆਂ ਦੇ ਖ਼ਿਲਾਫ਼ ਇਹ ਇਕ ਵਿਸ਼ਾਲ ਮੁਹਿੰਮ ਹੈ — ‘ਯੁੱਧ ਨਸ਼ਿਆਂ ਵਿਰੁੱਧ’: ਮਨੀਸ਼ ਸਿਸੋਦੀਆ
ਜਲੰਧਰ, 25 ਮਾਰਚ 2026: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਜਲੰਧਰ ਪਹੁੰਚੇ। ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਖਿਲਾਫ਼ ਇਕ ਵਿਸ਼ਾਲ ਅਤੇ ਨਿਰਣਾਇਕ ਜੰਗ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਂਝੀ ਇਕਜੁੱਟਤਾ ਅਤੇ ਮਿਲਜੁਲ ਕੇ ਕੀਤੇ ਯਤਨਾਂ ਨਾਲ ਹੀ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਮਿਟਾਇਆ ਜਾ ਸਕਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਟਾਂਡਾ ਤੋਂ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ, ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਸਮੇਤ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਵੱਡੀ ਗਿ...









