ਗਗਨਦੀਪ ਰੰਧਾਵਾ ਡੀਐਮ ਮਾਮਲਾ: ਸਰਕਾਰ ਵੱਲੋਂ ਵੱਡੀ ਕਾਰਵਾਈ, ਸਾਬਕਾ ਆਪ ਮੰਤਰੀ, ਪਿਤਾ ਅਤੇ ਪੀਏ ਖ਼ਿਲਾਫ਼ ਸਖ਼ਤ ਕਦਮ
ਅੰਮ੍ਰਿਤਸਰ, 22 ਮਾਰਚ 2026: ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ Laljit Singh Bhullar ਲਈ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਉਨ੍ਹਾਂ ਖ਼ਿਲਾਫ਼ ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ।
ਦਰਜ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਰੰਧਾਵਾ ‘ਤੇ ਲਗਾਤਾਰ ਦਬਾਅ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਇਸ ਮਾਨਸਿਕ ਤਣਾਅ ਕਾਰਨ ਹੀ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਖੁਦਕੁਸ਼ੀ ਲਈ ਉਕਸਾਉਣ, ਅਪਰਾਧਿਕ ਧਮਕੀ ਅਤੇ ਸਾਜ਼ਿਸ਼ ਨਾਲ ਸੰਬੰਧਤ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ।
ਇਸ ਮਾਮਲੇ ਨੇ ਸੂਬੇ ਦੀ ਰਾਜਨੀਤੀ ਨੂੰ ਵੀ ਤਪਾ ਦਿੱਤਾ ਹੈ। ਵਿਰੋਧੀ...









