ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਆਪਣੇ ਸਿਰ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਪੱਧਰ ‘ਤੇ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਈ ਜਾਵੇ: ਮਨੀਸ਼ ਸਿਸੋਦੀਆ
ਚੰਡੀਗੜ੍ਹ, 21 ਮਾਰਚ 2026: ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ, ਵਿਧਾਇਕਾਂ, ਬਲਾਕ ਇੰਚਾਰਜਾਂ ਅਤੇ ਹੋਰ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ, ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਵਿਧਾਇਕ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਉਣ ਅਤੇ ਹਰ ਪਿੰਡ ਪੱਧਰ ‘ਤੇ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸੂਬੇ ਭਰ ਵਿੱਚ ਨਸ਼ਿਆਂ ਖ਼ਿਲਾਫ਼ ਮਿਸ਼ਨ ਮੋਡ ਵਿੱਚ ਮਜ਼ਬੂਤ ਮੁਹਿੰਮ ਚਲਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਂਹ ਸੱਤਾ ਨਹੀਂ, ਸੰਘਰਸ਼ ਅਤੇ ਕੁਰਬਾਨੀ ‘ਤੇ ਟਿਕੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੰਘਰਸ਼ਾਂ ਵਿੱਚੋਂ ਜੰਮੀ ਹੈ ਅਤੇ ਜੰਤਰ-ਮੰਤਰ ‘ਤੇ ਭੁੱਖ ਹੜਤਾਲਾਂ ਤੋਂ ਲੈ ਕੇ ਲੋਕਾਂ ਦੀ ਭਾਗੀਦਾਰੀ ਤੱਕ ਦੇ ਸਫ਼ਰ ਨਾਲ ਮਜ਼ਬੂਤ ਬਣੀ। ਪਾਰਟੀ ਸਿਰਫ਼ ਅਹੁਦੇ ਜਾਂ ਸੱਤਾ ਲਈ ਨਹੀਂ ਬਣੀ, ਸਗੋਂ ਇਮਾਨਦਾਰ ਰਾਜਨੀਤੀ ਲਈ ਖੜ੍ਹੀ ਕੀਤੀ ਗਈ। ਦਿੱਲੀ ਵਿੱਚ ਸਰਕਾਰ ਬਣਨ ਤੋਂ ਬਾਅਦ ਹਰ ਪੱਧਰ ‘ਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ...







