ਭਗਵੰਤ ਮਾਨ ਸਰਕਾਰ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਕਦਮ ਚੁੱਕ ਰਹੀ ਹੈ: ਹਰਪਾਲ ਸਿੰਘ ਚੀਮਾ
ਕੀਰਤਪੁਰ ਸਾਹਿਬ, 15 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ ਬਾਬੂ ਕਾਂਸ਼ੀ ਰਾਮ ਜੀ ਦੇ 92ਵੇਂ ਜਨਮ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਦਾ ਮਕਸਦ ਬਾਬੂ ਕਾਂਸ਼ੀ ਰਾਮ ਜੀ ਵੱਲੋਂ ਹਾਸ਼ੀਏ ’ਤੇ ਰਹਿੰਦੇ ਅਤੇ ਘੱਟ ਗਿਣਤੀ ਵਰਗਾਂ ਦੇ ਉਤਥਾਨ ਲਈ ਕੀਤੇ ਗਏ ਮਹੱਤਵਪੂਰਨ ਯੋਗਦਾਨ ਅਤੇ ਸਮਾਜਿਕ ਨਿਆਂ ਲਈ ਚਲਾਈ ਗਈ ਮਜ਼ਬੂਤ ਲਹਿਰ ਨੂੰ ਯਾਦ ਕਰਨਾ ਸੀ।
ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਘੱਟ ਗਿਣਤੀ ਅਤੇ ਸਮਾਜਿਕ ਤੌਰ ’ਤੇ ਪਿੱਛੜੇ ਵਰਗਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਮਹਾਨ ਯੋਗਦਾਨ ਨੂੰ ਵੀ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਵਿਧਾਨਕ ਪ੍ਰਬੰਧਾਂ ਰਾਹੀਂ ਦਬੇ ਕੁਚਲੇ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਕਰਕੇ ਸਮਾਨਤਾ ਅਧਾਰਿਤ ਸਮਾਜ ਦੀ ...








