ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ; ਜੇਐਲ ਓਸਵਾਲ ਗਰੁੱਪ ਨੇ ਪੰਜਾਬ ਵਿੱਚ ₹1,550 ਕਰੋੜ ਦਾ ਨਿਵੇਸ਼ ਕਰਨ ਦਾ ਐਲਾਨ ਕੀਤਾ: ਸੰਜੀਵ ਅਰੋੜਾ
ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਕਰੀਬ 1,550 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਬਾਅਦ ਸੂਬੇ ਵਿੱਚ ਬਣੇ ਮਜ਼ਬੂਤ ਉਦਯੋਗਿਕ ਮਾਹੌਲ ‘ਤੇ ਨਿਵੇਸ਼ਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਿਵੇਸ਼ ਸੂਬੇ ਵਿੱਚ ਦਿਨੋ-ਦਿਨ ਸੁਧਰ ਰਹੇ ਵਪਾਰਕ ਮਾਹੌਲ ਅਤੇ ਸਰਕਾਰ ਦੀਆਂ ਨਿਵੇਸ਼ਕ-ਅਨੁਕੂਲ ਨੀਤੀਆਂ ਵਿੱਚ ਉਦਯੋਗਿਕ ਜਗਤ ਦੇ ਵਧਦੇ ਵਿਸ਼ਵਾਸ ਦੀ ਨਿਸ਼ਾਨੀ ਹੈ। ਉਨ੍ਹਾਂ ਦੱਸਿਆ ਕਿ ਜੇਐਲ ਓਸਵਾਲ ਗਰੁੱਪ ਵੱਲੋਂ ਕੀਤਾ ਜਾਣ ਵਾਲਾ ਇਹ ਵੱਡਾ ਨਿਵੇਸ਼ ਪੰਜਾਬ ਦੀ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਅਤੇ ਸਰਕਾਰ ਦੀ ਕਾਰੋਬਾਰ ਲਈ ਸੁਗਮ ਮਾਹੌਲ ਤਿਆਰ ਕਰਨ ਦੀ ਵਚਨਬੱਧਤਾ ਨੂੰ ਮਜ਼ਬੂਤੀ ਦਿੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਨਿਵੇਸ਼ਕਾਂ ਨੂ...









