Thursday, July 30Punjabi People

Tag: Khabran

ਬਰਸਾਤੀ ਮੌਸਮ ਤੋਂ ਪਹਿਲਾਂ ਕੋਟਕਪੂਰਾ ਦੇ ਵਿਕਾਸ ਕਾਰਜਾਂ ਦੀ ਸਮੀਖਿਆ, ਸਪੀਕਰ ਕੁਲਤਾਰ ਸਿੰਘ ਸੰਧਵਾਂ

ਬਰਸਾਤੀ ਮੌਸਮ ਤੋਂ ਪਹਿਲਾਂ ਕੋਟਕਪੂਰਾ ਦੇ ਵਿਕਾਸ ਕਾਰਜਾਂ ਦੀ ਸਮੀਖਿਆ, ਸਪੀਕਰ ਕੁਲਤਾਰ ਸਿੰਘ ਸੰਧਵਾਂ

Punjab News
ਕੋਟਕਪੂਰਾ, 13 ਜੁਲਾਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਬਰਸਾਤੀ ਮੌਸਮ ਦੌਰਾਨ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਈ ਰੱਖਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਸੀਵਰੇਜ ਪ੍ਰਣਾਲੀ, ਸੜਕਾਂ ਦੇ ਨਵੀਨੀਕਰਨ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਸਮੀਖਿਆ ਮੀਟਿੰਗ ਵਿੱਚ ਨੈਸ਼ਨਲ ਹਾਈਵੇ ਅਥਾਰਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਵਿਭਾਗ, ਨਗਰ ਕੌਂਸਲ ਕੋਟਕਪੂਰਾ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਕੌਂਸਲਰ ਵੀ ਮੌਜੂਦ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਲਿਆਂ ਅਤੇ ਸੀਵਰੇਜ ਲਾਈਨਾਂ ਦੀ ਸਫ਼ਾਈ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੋਰ ...
17 ਜੁਲਾਈ ਨੂੰ ਜੀਂਦ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ, ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ; ਮੁੱਖ ਮੰਤਰੀ ਨਾਇਬ ਸੈਣੀ

17 ਜੁਲਾਈ ਨੂੰ ਜੀਂਦ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ, ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ; ਮੁੱਖ ਮੰਤਰੀ ਨਾਇਬ ਸੈਣੀ

Haryana news
ਜੀਂਦ (ਹਰਿਆਣਾ), 13 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਜੀਂਦ ਦਾ ਦੌਰਾ ਕਰਕੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਪ੍ਰੋਗਰਾਮ ਵਾਲੇ ਸਥਾਨ ਦਾ ਨਿਰੀਖਣ ਕਰਨ ਦੇ ਨਾਲ-ਨਾਲ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਜੀਂਦ ਦੇ ਏਕਲਵਿਆ ਸਟੇਡੀਅਮ ਦਾ ਦੌਰਾ ਕਰਕੇ ਸਮਾਗਮ ਸਥਲ ਦਾ ਨਕਸ਼ਾ ਵੇਖਿਆ ਅਤੇ ਮੁੱਖ ਪੰਡਾਲ, ਵੱਖ-ਵੱਖ ਸੈਕਟਰਾਂ ਦੀ ਵਿਵਸਥਾ, ਪਾਰਕਿੰਗ, ਮੀਡੀਆ ਲਾਊਂਜ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਦਿੱਤੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਕਿਸੇ ਵੀ ਪੱਧਰ 'ਤੇ ਕੋਈ ਕਮੀ ਨਾ ਰਹੇ ਅਤੇ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਪੂਰੀਆਂ ਕੀਤੀਆਂ ਜਾਣ। ਨਾਇਬ ਸਿੰਘ ਸੈਣੀ ਨੇ ਦੱਸਿਆ ਕਿ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀਂਦ ਤੋਂ ਦੇਸ਼ ਦੀ ਪਹਿਲੀ ਹਾਈਡ੍ਰੋਜਨ ਨਾਲ ਚੱਲ...
‘ਮੇਰੀ ਰਾਸੋਈ’ ਮੁਹਿੰਮ ਨੂੰ ਮਿਲੀ ਰਫ਼ਤਾਰ: ਪੰਜਾਬ ਵਿੱਚ 27.18 ਲੱਖ ਪਰਿਵਾਰਾਂ ਤੱਕ ਪਹੁੰਚੀਆਂ ਰਾਸ਼ਨ ਕਿੱਟਾਂ

‘ਮੇਰੀ ਰਾਸੋਈ’ ਮੁਹਿੰਮ ਨੂੰ ਮਿਲੀ ਰਫ਼ਤਾਰ: ਪੰਜਾਬ ਵਿੱਚ 27.18 ਲੱਖ ਪਰਿਵਾਰਾਂ ਤੱਕ ਪਹੁੰਚੀਆਂ ਰਾਸ਼ਨ ਕਿੱਟਾਂ

Breaking News, Punjab News
ਚੰਡੀਗੜ੍ਹ, 13 ਜੁਲਾਈ 2026: ਪੰਜਾਬ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਮਹੱਤਵਪੂਰਨ ‘ਮੇਰੀ ਰਾਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸ ਮੁਹਿੰਮ ਤਹਿਤ ਹੁਣ ਤੱਕ 27.18 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਜਦਕਿ ਸਰਕਾਰ ਦਾ ਟੀਚਾ ਹਰ ਤਿੰਨ ਮਹੀਨਿਆਂ ਬਾਅਦ ਸੂਬੇ ਦੇ 40.48 ਲੱਖ ਯੋਗ ਪਰਿਵਾਰਾਂ ਤੱਕ ਇਹ ਸਹੂਲਤ ਪਹੁੰਚਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਹੇਠ ਇਸ ਯੋਜਨਾ ਨੂੰ ਮਿਸ਼ਨ ਮੋਡ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦਾ ਕੋਈ ਵੀ ਯੋਗ ਪਰਿਵਾਰ ਜ਼ਰੂਰੀ ਖੁਰਾਕੀ ਵਸਤਾਂ ਅਤੇ ਪੋਸ਼ਣ ਤੋਂ ਵਾਂਝਾ ਨਾ ਰਹੇ। ਹਰ ਕਿੱਟ ਵਿੱਚ ਘਰ ਦੀਆਂ ਲੋੜੀਂਦੀਆਂ ਖੁਰਾਕੀ ਵਸਤਾਂ ‘ਮੇਰੀ ਰਾਸੋਈ’ ਯੋਜਨਾ ਤਹਿਤ ਹਰ ਯੋਗ ਪਰਿਵਾਰ ਨੂੰ ਇੱਕ ਵਿਸ਼ੇਸ਼ ਰਾਸ਼ਨ ਕਿੱਟ ਦਿੱਤੀ ਜਾਂਦੀ ਹੈ, ਜ...
31 ਜੁਲਾਈ ਨੂੰ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ, ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰ ਦਾ ਐਲਾਨ

31 ਜੁਲਾਈ ਨੂੰ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ, ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰ ਦਾ ਐਲਾਨ

Punjab News
ਚੰਡੀਗੜ੍ਹ, 13 ਜੁਲਾਈ 2026: ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਲਈ ਇੱਕ ਅਹਿਮ ਐਲਾਨ ਕਰਦਿਆਂ 31 ਜੁਲਾਈ 2026 ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਦੇਸ਼ ਦੇ ਮਹਾਨ ਆਜ਼ਾਦੀ ਸੰਗਰਾਮੀ ਅਤੇ ਅਮਰ ਸ਼ਹੀਦ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲ 2026 ਦੇ ਗਜ਼ਟਿਡ ਛੁੱਟੀਆਂ ਦੇ ਕੈਲੰਡਰ ਅਨੁਸਾਰ 31 ਜੁਲਾਈ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ (ਕਾਰਪੋਰੇਸ਼ਨ), ਸਰਕਾਰੀ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਵੀ ਛੁੱਟੀ ਰਹੇਗੀ। ਸਰਕਾਰ ਵੱਲੋਂ ਇਹ ਛੁੱਟੀ ਸ਼ਹੀਦ ਊਧਮ ਸਿੰਘ ਦੀ ਦੇਸ਼ ਦੀ ਆਜ਼ਾਦੀ ਲਈ ਦਿੱਤੀ ਗਈ ਬੇਮਿਸਾਲ ਕੁਰਬਾਨੀ ਨੂੰ ਨਮਨ ਕਰਨ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਸੰਘਰਸ਼ ਅਤੇ ਦੇਸ਼ਭਗਤੀ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਐਲਾਨੀ ਗਈ ਹੈ। ਸ਼ਹੀਦ ਊਧਮ ਸਿੰਘ ਨੂੰ ਭਾਰਤ ਦੇ ਮਹਾਨ ਕ੍ਰਾਂਤੀਕਾਰੀਆਂ ਵਿੱਚ ਸ਼ੁ...
ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ

Punjab News
ਅੰਮ੍ਰਿਤਸਰ, 13 ਜੁਲਾਈ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਦੀਆਂ ਡੂੰਘੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਦੇ ਬੰਦ ਹੋਣ ਕਾਰਨ ਲੱਖਾਂ ਸ਼ਰਧਾਲੂ ਗੁਰੂ ਘਰ ਦੇ ਦਰਸ਼ਨਾਂ ਤੋਂ ਵਾਂਝੇ ਹਨ। ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿੱਚ ਐਡਵੋਕੇਟ ਧਾਮੀ ਨੇ ਲਿਖਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਅੰਤਿਮ ਸਮਾਂ ਬਿਤਾਇਆ ਅਤੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ, ਵੰਡ ਛਕਣ ਅਤੇ ਸਰਬੱਤ ਦੇ ਭਲੇ ਦਾ ਵਿਸ਼ਵਵਿਆਪੀ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਥਾਨ ਸਿੱਖ ਇਤਿਹਾਸ ਅਤੇ ਆਧਿਆਤਮਿਕ ਵਿਰਾਸਤ ਦਾ ਅਹਿਮ ਕੇਂਦਰ ਹੈ। ਐਡਵੋਕੇਟ ਧਾਮੀ ਨੇ ਯਾਦ ਦਿਵਾਇਆ ਕਿ ਨਵੰਬਰ 2019 ਵਿ...

ਲੁਧਿਆਣਾ ਦੇ ਕੇਵੀਐਮ ਸਿਟੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਰਾਹੀਂ ਧਮਕੀ

Punjab News
ਲੁਧਿਆਣਾ, 13 ਜੁਲਾਈ 2026: ਲੁਧਿਆਣਾ ਦੇ ਰੇਲਵੇ ਸਟੇਸ਼ਨ ਨੇੜੇ ਸਥਿਤ ਕੇਵੀਐਮ ਸਿਟੀ ਸਕੂਲ ਨੂੰ ਸੋਮਵਾਰ ਸਵੇਰੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ, ਬੰਬ ਨਿਰੋਧਕ ਦਸਤਾ (ਬੰਬ ਸਕੁਐਡ) ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਪੂਰੇ ਸਕੂਲ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਸਕੂਲ ਨੂੰ ਇਹ ਧਮਕੀ ਭਰੀ ਈਮੇਲ ਸਵੇਰੇ ਕਰੀਬ 10:30 ਵਜੇ ਪ੍ਰਾਪਤ ਹੋਈ। ਈਮੇਲ ਮਿਲਦੇ ਹੀ ਸਕੂਲ ਪ੍ਰਬੰਧਕਾਂ ਨੇ ਬਿਨਾਂ ਦੇਰੀ ਕੀਤੇ ਸੁਰੱਖਿਆ ਪ੍ਰੋਟੋਕੋਲ ਲਾਗੂ ਕਰ ਦਿੱਤੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਸਕੂਲ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰਕੇ ਘਰ ਭੇਜ ਦਿੱਤਾ ਗਿਆ। ਧਮਕੀ ਦੀ ਖ਼ਬਰ ਫੈਲਦੇ ਹੀ ਵੱਡੀ ਗਿਣਤੀ ਵਿੱਚ ਮਾਪੇ ਸਕੂਲ ਪਹੁੰਚ ਗਏ। ਪੁਲਿਸ ਨੇ ਮੌਕੇ 'ਤੇ ਸ...
ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ: ਵਣ ਵਿਭਾਗ ਦੇ 516 ਦਿਹਾੜੀਦਾਰ ਕਾਮੇ ਰੈਗੂਲਰ, 237 ਕਰਮਚਾਰੀਆਂ ਦੀਆਂ ਤਰੱਕੀਆਂ ਨੂੰ ਵੀ ਮਿਲੀ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ: ਵਣ ਵਿਭਾਗ ਦੇ 516 ਦਿਹਾੜੀਦਾਰ ਕਾਮੇ ਰੈਗੂਲਰ, 237 ਕਰਮਚਾਰੀਆਂ ਦੀਆਂ ਤਰੱਕੀਆਂ ਨੂੰ ਵੀ ਮਿਲੀ ਮਨਜ਼ੂਰੀ

Breaking News
ਚੰਡੀਗੜ੍ਹ, 13 ਜੁਲਾਈ: ਪੰਜਾਬ ਸਰਕਾਰ ਨੇ ਠੇਕਾ ਅਤੇ ਦਿਹਾੜੀ ਆਧਾਰ 'ਤੇ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਵਿਭਾਗ ਦੇ 237 ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਤਰੱਕੀਆਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਆਯੋਜਿਤ ਸਮਾਗਮ ਦੌਰਾਨ ਨਵੇਂ ਰੈਗੂਲਰ ਕੀਤੇ ਗਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹਰ ਉਸ ਮੁਲਾਜ਼ਮ ਨੂੰ ਨੌਕਰੀ ਦੀ ਸੁਰੱਖਿਆ, ਸਨਮਾਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ, ਜਿਸ ਨੇ ਸਾਲਾਂ ਤੱਕ ਇਮਾਨਦਾਰੀ ਨਾਲ ਸੂਬੇ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਮੁਲਾਜ਼ਮਾਂ ਨੂੰ ਸਿੱਧਾ ਸਰਕਾਰ ਦੇ ਅਧੀਨ ਰੁਜ਼ਗਾਰ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱ...
ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ‘ਤੇ ਸਖ਼ਤ ਨਿਯੰਤਰਣ, ਸਾਲਾਨਾ ਵਾਧਾ 5% ਤੱਕ ਸੀਮਤ

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ‘ਤੇ ਸਖ਼ਤ ਨਿਯੰਤਰਣ, ਸਾਲਾਨਾ ਵਾਧਾ 5% ਤੱਕ ਸੀਮਤ

Breaking News
ਚੰਡੀਗੜ੍ਹ, 13 ਜੁਲਾਈ 2026: ਪੰਜਾਬ ਸਰਕਾਰ ਨੇ ਸੂਬੇ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰਾਈਵੇਟ ਸਕੂਲਾਂ ਦੀ ਫੀਸ ਪ੍ਰਣਾਲੀ ਵਿੱਚ ਵਿਆਪਕ ਅਤੇ ਇਤਿਹਾਸਕ ਸੁਧਾਰ ਲਿਆਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਸਖ਼ਤ ਰੈਗੂਲੇਟਰੀ ਢਾਂਚੇ ਦੇ ਦਾਇਰੇ ਵਿੱਚ ਲਿਆਉਣ ਦਾ ਫੈਸਲਾ ਕੀਤਾ ਹੈ। ਨਵੇਂ ਆਰਡੀਨੈਂਸ ਤਹਿਤ ਹੁਣ ਪ੍ਰਾਈਵੇਟ ਸਕੂਲ ਸਾਲਾਨਾ ਫੀਸ ਵਿੱਚ ਵੱਧ ਤੋਂ ਵੱਧ 5 ਫੀਸਦੀ ਦਾ ਹੀ ਵਾਧਾ ਕਰ ਸਕਣਗੇ। ਇਸ ਤੋਂ ਵੱਧ ਫੀਸ ਵਧਾਉਣ ਲਈ ਸਕੂਲਾਂ ਨੂੰ ਪਹਿਲਾਂ ਸੰਬੰਧਿਤ ਰੈਗੂਲੇਟਰੀ ਅਥਾਰਟੀ ਤੋਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ। ਇਸ ਦੇ ਨਾਲ ਹੀ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਕੁੱਲ ਮਿਲਾ ਕੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਪੰਜਾਬ ਮੌਸਮ ਅਪਡੇਟ: 16 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ, ਕਈ ਥਾਵਾਂ ’ਤੇ ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ

ਪੰਜਾਬ ਮੌਸਮ ਅਪਡੇਟ: 16 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ, ਕਈ ਥਾਵਾਂ ’ਤੇ ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ

Punjab News
ਚੰਡੀਗੜ੍ਹ, 12 ਜੁਲਾਈ 2026: ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਕਾਰਨ ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ਲਈ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਨੂੰ ਦੇਖਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਖੇਤਰਾਂ ਵਿੱਚ ਲੋਕਾਂ ਨੂੰ ਮੌਸਮ ਦੀ ਸਥਿਤੀ ’ਤੇ ਨਜ਼ਰ ਰੱਖਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਜਾਰੀ ਜਾਣਕਾਰ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੁਨੇਹੇ ਨੂੰ ਅੱਗੇ ਵਧਾਉਣ ਲਈ ਵਚਨਬੱਧ ਭਗਵੰਤ ਮਾਨ ਸਰਕਾਰ: ਲਾਲ ਚੰਦ ਕਟਾਰੂਚੱਕ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੁਨੇਹੇ ਨੂੰ ਅੱਗੇ ਵਧਾਉਣ ਲਈ ਵਚਨਬੱਧ ਭਗਵੰਤ ਮਾਨ ਸਰਕਾਰ: ਲਾਲ ਚੰਦ ਕਟਾਰੂਚੱਕ

Punjab News
ਫਗਵਾੜਾ, 12 ਜੁਲਾਈ 2026: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਫਗਵਾੜਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਰਵਿਦਾਸੀਆ ਸਮਾਜ ਚੇਤਨਾ ਸੰਤ ਸੰਮੇਲਨ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਇਕੱਠੀ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਮਹਾਨ ਸਿੱਖਿਆਵਾਂ ਅੱਜ ਵੀ ਪੂਰੀ ਦੁਨੀਆ ਦੇ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਅਤੇ ਬਾਣੀ ਰਾਹੀਂ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਦਇਆ, ਸੇਵਾ ਅਤੇ ਨਿਆਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਵਿਚਾਰਧਾਰਾ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਮਾਰਗਦਰਸ਼ਨ ਕਰਦੀ ਹੈ, ਜਿੱਥੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਅਧਿਕਾਰ ਅਤੇ ਸਨਮਾਨ ਮਿਲੇ। ਮੀਂਹ ਦੇ ਬਾਵਜੂਦ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਵਿਸ਼ਾਲ ਇਕੱਠ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਲੋਕ...