ਗੈਂਗਸਟਰਾਂ ਦੇ ਖ਼ਿਲਾਫ਼ ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਕੀ ਹੈ ਅਤੇ ਕੀ ਇਸ ਤਰ੍ਹਾਂ ਦੀ ਮੁਹਿੰਮ ਨਾਲ ਗੈਂਗਸਟਰਵਾਦ ਦੀ ਸਮੱਸਿਆ ਦਾ ਹੱਲ ਨਿਕਲ ਸਕਦਾ ਹੈ?
ਪੰਜਾਬ ਪੁਲਿਸ ਨੇ ਸੂਬੇ ਨੂੰ ਗੈਂਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਗੈਂਗਸਟਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ’ਤੇ ਵਾਰ” (ਆਪ੍ਰੇਸ਼ਨ ਪ੍ਰਹਾਰ) ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਗੈਂਗਸਟਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀਆਂ, ਗ੍ਰਿਫ਼ਤਾਰੀਆਂ, ਹਥਿਆਰਾਂ ਦੀ ਸਪਲਾਈ ਚੇਨ, ਫੰਡਿੰਗ, ਲੌਜਿਸਟਿਕਸ ਅਤੇ ਕਮਿਊਨੀਕੇਸ਼ਨ ਨੈੱਟਵਰਕ ਨੂੰ ਨਸ਼ਟ ਕਰਨ ’ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ।
ਗੈਂਗਸਟਰਵਾਦ ਅਤੇ ਫਿਰੌਤੀ ਪੰਜਾਬ ਵਿੱਚ ਲੰਮੇ ਸਮੇਂ ਤੋਂ ਗੰਭੀਰ ਸਮੱਸਿਆ ਬਣੀ ਹੋਈ ਹੈ, ਜਿਸ ਕਾਰਨ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਉੱਤੇ ਵਾਰ-ਵਾਰ ਸਵਾਲ ਉੱਠਦੇ ਰਹੇ ਹਨ। ਹਾਲ ਹੀ ਵਿੱਚ ਇਸ ਮੁੱਦੇ ’ਤੇ ਪੰਜਾਬ ਭਾਜਪਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਾਇਸ਼ ਦਾ ਘਿਰਾਓ ਵੀ ਕੀਤਾ ਗਿਆ ਸੀ।
ਕੀ ਹੈ ‘ਆਪ੍ਰੇਸ਼ਨ ਪ੍ਰਹਾਰ’
ਪੰਜਾਬ ਪੁਲਿਸ ਦੇ ਅਨੁਸਾਰ, ਇਸ ਮੁਹਿੰਮ ਦਾ ਮੁੱਖ ਮਕਸਦ ਗੈਂਗਸਟਰਾਂ ਅਤੇ ਉਨ੍ਹਾਂ ਦੇ ਪੂਰੇ ਨੈੱਟਵਰਕ ਨੂੰ ਜੜੋਂ ਖਤਮ ਕਰਨਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਭਰ ਵਿੱਚ ਗੈਂਗਸਟਰਾਂ ਖ਼ਿਲਾਫ਼ ਇੰਨੇ ਵੱਡੇ ਪੱਧਰ ’...




