ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿੱਚ ਲੋਕਾਂ ਨਾਲ ਰੂਬਰੂ ਮੁਲਾਕਾਤ ਕੀਤੀ
ਬੁਢਲਾਡਾ/ਮਾਨਸਾ, 26 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਅੱਜ ਪਿੰਡ ਜਲਵੇੜਾ ਵਿੱਚ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲ ਪੰਜਾਬ ਲਈ ਤਬਦੀਲੀ ਅਤੇ ਤਰੱਕੀ ਦੇ ਪ੍ਰਤੀਕ ਰਹੇ ਹਨ।
ਪਿੰਡ ਜਲਵੇੜਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਬਾਰੇ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਧੀਨ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਮਹੀਨਾਵਾਰ ਦਿੱਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 90 ਫ਼ੀਸਦੀ ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਦਿਨ ਵੇਲੇ ਬਿਜਲੀ ਦੀ ਸ...









