ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਰਾਹਤ, ਪੰਜਾਬ ਰੋਡਵੇਜ਼ ਵੱਲੋਂ ਖਾਸ ਸੁਵਿਧਾ ਦਾ ਐਲਾਨ
ਚੰਡੀਗੜ੍ਹ, 10 ਜੁਲਾਈ 2026: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪੰਜਾਬ ਰੋਡਵੇਜ਼ ਵੱਲੋਂ ਵੱਡੀ ਸਹੂਲਤ ਦਾ ਐਲਾਨ ਕੀਤਾ ਗਿਆ ਹੈ। ਯਾਤਰੀਆਂ ਦੀ ਵਧਦੀ ਗਿਣਤੀ ਅਤੇ ਸਫ਼ਰ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਨੇ ਪਹਿਲੀ ਵਾਰ ਲੁਧਿਆਣਾ ਅਤੇ ਜਲੰਧਰ ਤੋਂ ਜੰਮੂ-ਕਟੜਾ ਲਈ ਏਸੀ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਇਹ ਬੱਸ ਸੇਵਾ ਸੋਮਵਾਰ ਤੋਂ ਰੋਜ਼ਾਨਾ ਨਿਯਮਤ ਤੌਰ ’ਤੇ ਚਲਾਈ ਜਾਵੇਗੀ। ਇਸ ਪਹਿਲ ਨਾਲ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਨੂੰ ਰੇਲ ਟਿਕਟਾਂ ਦੀ ਉਡੀਕ, ਭੀੜ-ਭਾੜ ਅਤੇ ਨਿੱਜੀ ਬੱਸ ਆਪਰੇਟਰਾਂ ਵੱਲੋਂ ਲਏ ਜਾਣ ਵਾਲੇ ਵੱਧ ਕਿਰਾਏ ਤੋਂ ਰਾਹਤ ਮਿਲੇਗੀ।
ਗਰਮੀਆਂ ਦੀਆਂ ਛੁੱਟੀਆਂ, ਤਿਉਹਾਰਾਂ ਅਤੇ ਖਾਸ ਮੌਕਿਆਂ ਦੌਰਾਨ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੁੰਦਾ ਹੈ। ਇਸ ਕਾਰਨ ਯਾਤਰੀਆਂ ਨੂੰ ਆਵਾਜਾਈ ਦੇ ਸਾਧਨ ਹਾਸਲ ਕਰਨ ਵਿੱਚ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਰੋਡਵੇਜ਼ ਦੀ ਇਹ ਨਵੀਂ ਸੇਵਾ ਯਾਤਰੀਆਂ ਲਈ ਸੁਰੱਖਿਅਤ, ਆਰਾਮਦ...









