ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਪਏ ਸਕ੍ਰੈਪ ਹੋ ਚੁੱਕੇ, ਲਾਵਾਰਿਸ ਅਤੇ ਜ਼ਬਤ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਭੇਜਣ ਲਈ ਹੁਕਮ ਜਾਰੀ; ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 18 ਜਨਵਰੀ 2026: ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਇੱਕ ਅਹਿਮ ਫੈਸਲਾ ਕਰਦਿਆਂ ਪੁਲਿਸ ਥਾਣਿਆਂ ਅਤੇ ਸ਼ਹਿਰੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ’ਤੇ ਮੌਜੂਦ ਸਕ੍ਰੈਪ ਹੋ ਚੁੱਕੇ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਉਣ ਅਤੇ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕਰਨ ਲਈ ਵਿਸਤ੍ਰਿਤ ਨਿਰਦੇਸ਼ ਜਾਰੀ ਕੀਤੇ ਹਨ।
ਇਹ ਕਦਮ ਸਰਕਾਰ ਵੱਲੋਂ ਸ਼ਹਿਰੀ ਪ੍ਰਬੰਧਨ ਵਿੱਚ ਸੁਧਾਰਾਂ ਦੀ ਲੜੀ ਦਾ ਹਿੱਸਾ ਹੈ, ਜਿਸ ਦਾ ਮਕਸਦ ਲੋਕ ਸੁਰੱਖਿਆ, ਸੈਨੀਟੇਸ਼ਨ, ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਚੱਜੀ ਵਰਤੋਂ ਨੂੰ ਹੋਰ ਮਜ਼ਬੂਤ ਕਰਨਾ ਹੈ।
30 ਦਿਨਾਂ ਅੰਦਰ ਵਾਹਨਾਂ ਦੀ ਤਬਦੀਲੀ:
ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਥਾਣਿਆਂ, ਟ੍ਰੈਫਿਕ ਪੁਲਿਸ ਯਾਰਡਾਂ, ਨਗਰ ਨਿਗਮਾਂ ਦੀ ਜ਼ਮੀਨਾਂ ਅਤੇ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਲੰਬੇ ਸਮੇਂ ਤੋਂ ਖੜ੍ਹੇ ਅਜਿਹੇ ਸਾਰੇ ਵਾਹਨਾਂ ਨੂੰ 30 ਦਿਨਾਂ ਦੇ ਅੰਦਰ ਸ਼ਹਿਰੀ ਹਦੂਦ ਤੋਂ ਬਾਹਰ ਸਥਿਤ ਨਿਰਧਾਰਤ ਵਾਹਨ ਯਾਰਡਾਂ ਵਿੱਚ ਭੇਜ ਦਿ...








