DIG ਹਰਚਰਨ ਸਿੰਘ ਭੁੱਲਰ ਦੇ ਕੈਂਪ ਦਫ਼ਤਰ ਦਾ ਵਿਜ਼ਟਰ ਰਿਕਾਰਡ ਅਦਾਲਤ ’ਚ ਪੇਸ਼
ਚੰਡੀਗੜ੍ਹ, 6 ਅਕਤੂਬਰ 2026: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਕਥਿਤ ਰਿਸ਼ਵਤਖੋਰੀ ਮਾਮਲੇ ਵਿੱਚ ਸੀਬੀਆਈ ਨੇ ਅਦਾਲਤ ਵਿੱਚ ਇੱਕ ਅਹਿਮ ਦਸਤਾਵੇਜ਼ ਪੇਸ਼ ਕੀਤਾ ਹੈ। ਸੀਬੀਆਈ ਵੱਲੋਂ ਭੁੱਲਰ ਦੇ ਮੋਹਾਲੀ ਸਥਿਤ ਸੈਕਟਰ-74 ਕੈਂਪ ਆਫ਼ਿਸ ਦਾ ਵਿਜ਼ਟਰ ਐਂਟਰੀ ਰਿਕਾਰਡ ਅਦਾਲਤ ਦੇ ਸਾਹਮਣੇ ਰੱਖਿਆ ਗਿਆ ਹੈ।
ਸੀਬੀਆਈ ਮੁਤਾਬਕ ਇਸ ਰਿਕਾਰਡ ਵਿੱਚ ਦਰਜ ਹੈ ਕਿ ਸ਼ਿਕਾਇਤਕਰਤਾ ਆਕਾਸ਼ ਬੱਤਾ 24 ਸਤੰਬਰ 2025 ਨੂੰ ਭੁੱਲਰ ਦੇ ਕੈਂਪ ਆਫ਼ਿਸ ਪਹੁੰਚਿਆ ਸੀ। ਜਾਂਚ ਏਜੰਸੀ ਵੱਲੋਂ ਇਸ ਦਸਤਾਵੇਜ਼ ਨੂੰ ਮਾਮਲੇ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਬਚਾਅ ਪੱਖ ਵੱਲੋਂ ਇਹ ਦਲੀਲ ਦਿੱਤੀ ਜਾਂਦੀ ਰਹੀ ਹੈ ਕਿ ਭੁੱਲਰ ਦੀ ਸ਼ਿਕਾਇਤਕਰਤਾ ਨਾਲ ਮੁਲਾਕਾਤ ਨਹੀਂ ਹੋਈ ਸੀ।
ਆਕਾਸ਼ ਬੱਤਾ ਦੀ ਸ਼ਿਕਾਇਤ ਨਾਲ ਜੁੜਿਆ ਮਾਮਲਾ
ਇਹ ਮਾਮਲਾ ਮੰਡੀ ਗੋਬਿੰਦਗੜ੍ਹ ਦੇ ਸਕ੍ਰੈਪ ਕਾਰੋਬਾਰੀ ਆਕਾਸ਼ ਬੱਤਾ ਵੱਲੋਂ ਕੀਤੀ ਗਈ ਸ਼ਿਕਾਇਤ ਨਾਲ ਸਬੰਧਤ ਹੈ। ਬੱਤਾ ਨੇ 11 ਅਕਤੂਬਰ 2025 ਨੂੰ ਸੀਬੀਆਈ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿ...









