‘ਮਾਵਾਂ-ਧੀਆਂ ਯੋਜਨਾ’ ਨੂੰ ਲੈ ਕੇ ਵੱਡਾ ਅਪਡੇਟ, ਇਸ ਤਾਰੀਖ ਤੋਂ ਖਾਤਿਆਂ ਵਿੱਚ ਆਉਣਗੇ ਪੈਸੇ
ਚੰਡੀਗੜ੍ਹ, 18 ਜੂਨ 2026: 1 ਜੁਲਾਈ ਤੋਂ ਸ਼ੁਰੂ ਹੋ ਸਕਦਾ ਹੈ ‘ਮਾਵਾਂ-ਧੀਆਂ ਸਤਕਾਰ ਯੋਜਨਾ’ ਦਾ ਲਾਭ, ਮਹਿਲਾਵਾਂ ਦੇ ਖਾਤਿਆਂ ਵਿੱਚ ਆ ਸਕਦੀ ਹੈ ਐਡਵਾਂਸ ਰਕਮ ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਕਾਰ ਯੋਜਨਾ’ ਨੂੰ ਲਾਗੂ ਕਰਨ ਲਈ ਤਿਆਰੀਆਂ ਆਖ਼ਰੀ ਪੜਾਅ ਵਿੱਚ ਪਹੁੰਚ ਗਈਆਂ ਹਨ। ਸਰਕਾਰ ਦਾ ਟੀਚਾ 1 ਜੁਲਾਈ ਤੋਂ ਯੋਜਨਾ ਦੇ ਤਹਿਤ ਵਿੱਤੀ ਸਹਾਇਤਾ ਜਾਰੀ ਕਰਨਾ ਹੈ, ਜਿਸ ਲਈ ਵਿੱਤ ਵਿਭਾਗ ਵੱਲੋਂ ਜ਼ਰੂਰੀ ਪ੍ਰਬੰਧ ਤੇਜ਼ੀ ਨਾਲ ਪੂਰੇ ਕੀਤੇ ਜਾ ਰਹੇ ਹਨ।
ਸਰਕਾਰੀ ਪੱਧਰ ‘ਤੇ ਇਸ ਗੱਲ ‘ਤੇ ਵਿਚਾਰ ਚੱਲ ਰਿਹਾ ਹੈ ਕਿ ਯੋਜਨਾ ਅਧੀਨ ਰਕਮ ਦਾ ਭੁਗਤਾਨ ਤਿਮਾਹੀ ਜਾਂ ਛਿਮਾਹੀ ਆਧਾਰ ‘ਤੇ ਕੀਤਾ ਜਾਵੇ। ਜੇਕਰ ਅਜਿਹਾ ਹੁੰਦਾ ਹੈ ਤਾਂ ਯੋਗ ਮਹਿਲਾਵਾਂ ਨੂੰ ਇੱਕੋ ਵਾਰ ਐਡਵਾਂਸ ਰਕਮ ਦੇ ਨਾਲ ਅਪ੍ਰੈਲ ਤੋਂ ਬਣਦਾ ਬਕਾਇਆ ਵੀ ਜਾਰੀ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੀਤਾ ਸੀ। ਇਸ ਤੋਂ ਬਾਅਦ ਵਿੱਤੀ ਵਰ੍ਹੇ 2026-27 ਦੇ ਬਜਟ ਵਿੱਚ ਯੋਜਨਾ ਲਈ 9,300 ਕਰੋੜ ਰੁਪਏ ਦੀ...








