ED ਦੀ ਹਰ ਛਾਪੇਮਾਰੀ PM ਮੋਦੀ ਦੀ ਪੰਜਾਬ ਪ੍ਰਤੀ ‘ਨਫ਼ਰਤ’ ਨੂੰ ਦਰਸਾਉਂਦੀ ਹੈ: ਮਨੀਸ਼ ਸਿਸੋਦੀਆ
ਚੰਡੀਗੜ੍ਹ/ਨਵੀਂ ਦਿੱਲੀ, 24 ਸਤੰਬਰ 2026: ਪੰਜਾਬ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। AAP ਦੇ ਪੰਜਾਬ ਇੰਚਾਰਜ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਹੁਣ ਕੇਂਦਰੀ ਜਾਂਚ ਏਜੰਸੀ ਰਾਹੀਂ ਪੰਜਾਬ ’ਤੇ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ AAP ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ED ਦੀਆਂ ਕਾਰਵਾਈਆਂ ਦੇ ਨਿਸ਼ਾਨੇ ’ਤੇ ਵਪਾਰੀ, ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ ਅਤੇ ਸਰਕਾਰੀ ਅਧਿਕਾਰੀ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਮਾਮਲਿਆਂ ਵਿੱਚ ED ਅਧਿਕਾਰੀ ਪੁੱਛਗਿੱਛ ਜਾਂ ਛਾਪੇਮਾਰੀ ਦਾ ਸਪਸ਼ਟ ਕਾਰਨ ਦੱਸਣ ਦੀ ਬਜਾਏ “ਉੱਪਰੋਂ ਹੁਕਮ” ਹੋਣ ਦੀ ਗੱਲ ਕਰ ਰਹੇ ਹਨ।
ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਮੁਤਾਬਕ ਪੰਜਾਬ ਵਿੱਚ ਭਾਜਪਾ ਦੀਆਂ ਸਿਆਸੀ ਕੋਸ...









