ਅਕਾਲੀ ਦਲ ਨੂੰ ਝਟਕਾ, 2027 ਲਈ ਬੁਢਲਾਡਾ ਤੋਂ ਐਲਾਨੇ ਉਮੀਦਵਾਰ ਡਾ. ਨਿਸ਼ਾਨ ਸਿੰਘ ਨੇ ਦਿੱਤਾ ਅਸਤੀਫ਼ਾ
ਮਾਨਸਾ, 17 ਸਤੰਬਰ 2026: ਸ਼੍ਰੋਮਣੀ ਅਕਾਲੀ ਦਲ ਨੂੰ ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ ਵੱਡਾ ਸਿਆਸੀ ਝਟਕਾ ਲੱਗਿਆ ਹੈ। ਪਾਰਟੀ ਦੇ ਬੁਢਲਾਡਾ ਹਲਕਾ ਇੰਚਾਰਜ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਡਾ. ਨਿਸ਼ਾਨ ਸਿੰਘ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਤੋਂ ਬਾਅਦ ਬੁਢਲਾਡਾ ਹਲਕੇ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।
ਡਾ. ਨਿਸ਼ਾਨ ਸਿੰਘ ਨੇ ਆਪਣੇ ਅਸਤੀਫ਼ੇ ਪਿੱਛੇ ਮੁੱਖ ਤੌਰ ’ਤੇ ਸਿਹਤ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਆਰਥਿਕ ਕਾਰਨਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿੱਜੀ ਕਾਰਨਾਂ ਕਰਕੇ ਉਹ ਪਾਰਟੀ ਦੀਆਂ ਜ਼ਿੰਮੇਵਾਰੀਆਂ ਨੂੰ ਪਹਿਲਾਂ ਵਾਂਗ ਸਮਾਂ ਨਹੀਂ ਦੇ ਪਾ ਰਹੇ ਸਨ।
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਭੇਜਿਆ ਅਸਤੀਫ਼ਾ
ਡਾ. ਨਿਸ਼ਾਨ ਸਿੰਘ ਮੁਤਾਬਕ ਉਨ੍ਹਾਂ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ...









