ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ, ਚੇਤਾਵਨੀ—ਰੋਕਿਆ ਤਾਂ ਲੱਗੇਗਾ ਪੱਕਾ ਮੋਰਚਾ
ਚੰਡੀਗੜ੍ਹ, 01 ਜੂਨ 2026: ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਸੋਮਵਾਰ ਨੂੰ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਮੋਹਾਲੀ ਦੇ ਫੋਰਟਿਸ ਹਸਪਤਾਲ ਨੇੜੇ ਇਕੱਠੇ ਹੋਏ ਅਤੇ ਉਥੋਂ ਬੁੜੈਲ ਜੇਲ੍ਹ ਵੱਲ ਮਾਰਚ ਸ਼ੁਰੂ ਕੀਤਾ। ਕਿਸਾਨਾਂ ਦਾ ਟੀਚਾ ਚੰਡੀਗੜ੍ਹ ਦੇ ਸੈਕਟਰ-17 ਸਥਿਤ ਸਰਕਾਰੀ ਦਫ਼ਤਰਾਂ ਤੱਕ ਪਹੁੰਚ ਕੇ ਆਪਣੀਆਂ ਮੰਗਾਂ ਸਰਕਾਰ ਸਾਹਮਣੇ ਰੱਖਣਾ ਹੈ।
ਕਿਸਾਨਾਂ ਦੇ ਐਲਾਨੇ ਹੋਏ ਮਾਰਚ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਮੁੱਖ ਦਾਖਲਾ ਮਾਰਗਾਂ ਅਤੇ ਸਰਹੱਦੀ ਖੇਤਰਾਂ ‘ਤੇ ਪੁਲਿਸ ਬਲ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ, ਜਦਕਿ ਕਈ ਥਾਵਾਂ ‘ਤੇ ਬੈਰੀਕੇਡ ਲਗਾ ਕੇ ਆਵਾਜਾਈ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਕਿਸਾਨ ਟਰੈਕਟਰ-ਟਰਾਲੀਆਂ ਅਤੇ ਪੈਦਲ ਮਾਰਚ ਰਾਹੀਂ ਅੱਗੇ ਵਧ ਰਹੇ ਹਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਜਾਂ ਉਨ੍ਹਾਂ ਦੀਆਂ ਮੰਗਾਂ ਵੱ...









