ਅਮਰੀਕੀ ਵਿਦੇਸ਼ ਮੰਤਰੀ ਦੀ ਡਾ. ਐਸ. ਜੈਸ਼ੰਕਰ ਵਿਚਾਲੇ ਕਈ ਮੁੱਦਿਆਂ ‘ਤੇ ਚਰਚਾ
ਨਵੀਂ ਦਿੱਲੀ, 24 ਮਈ 2026: ਭਾਰਤ ਅਤੇ ਅਮਰੀਕਾ ਵਿਚਕਾਰ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਤਹਿਤ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਐਤਵਾਰ ਨੂੰ Hyderabad House ਵਿੱਚ ਵਫ਼ਦ ਪੱਧਰੀ ਗੱਲਬਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ-ਅਮਰੀਕਾ ਸੰਬੰਧਾਂ, ਗਲੋਬਲ ਸੁਰੱਖਿਆ, ਖੇਤਰੀ ਸਥਿਤੀਆਂ ਅਤੇ ਆਰਥਿਕ ਸਹਿਯੋਗ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।
ਮੀਟਿੰਗ ਤੋਂ ਬਾਅਦ ਹੋਈ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਦੋਵਾਂ ਦੇਸ਼ਾਂ ਨੇ ਆਪਣੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਜਤਾਈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਸਿਰਫ਼ ਕੂਟਨੀਤਿਕ ਨਹੀਂ, ਸਗੋਂ ਡੂੰਘੇ ਰਣਨੀਤਕ ਹਿੱਤਾਂ ‘ਤੇ ਆਧਾਰਿਤ ਹਨ। ਉਨ੍ਹਾਂ ਕਿਹਾ ਕਿ ਇੱਕ ਮਜ਼ਬੂਤ ਰਣਨੀਤਕ ਭਾਈਵਾਲੀ ਉਹ ਹੁੰਦੀ ਹੈ ਜਿੱਥੇ ਦੋਵੇਂ ਦੇਸ਼ ਸਾਂਝੀਆਂ ਚੁਣੌਤੀਆਂ ਦਾ ਮਿਲ ਕੇ ਹੱਲ ਲੱਭਣ ਲਈ ਇਕੱਠੇ ਕੰਮ ਕਰਦੇ ਹਨ।
ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਵੀ ਕ...









