ਪੰਜਾਬ ਨਗਰ ਨਿਗਮ ਚੋਣਾਂ 2026: ‘ਆਪ’ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਚੰਡੀਗੜ੍ਹ, 15 ਮਈ 2026: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਮੁਹਾਲੀ ਨਗਰ ਨਿਗਮ, ਜ਼ੀਰਕਪੁਰ ਨਗਰ ਕੌਂਸਲ ਸਮੇਤ ਕਈ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਸ਼ਹਿਰੀ ਚੋਣਾਂ ਲਈ ਵੋਟਿੰਗ 26 ਮਈ ਨੂੰ ਹੋਵੇਗੀ।
ਪਾਰਟੀ ਨੇ ਜ਼ੀਰਕਪੁਰ ਨਗਰ ਕੌਂਸਲ ਦੇ ਵਾਰਡ ਨੰਬਰ 15 ਤੋਂ 31 ਤੱਕ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਸੁਨੀਲ ਕੁਮਾਰ, ਕੁਲਦੀਪ ਕੌਰ, ਜਸਵਿੰਦਰ ਸਿੰਘ, ਰੀਟਾ ਕੌਰ, ਰਜਿੰਦਰ ਸਿੰਘ ਰਾਜਾ ਅਤੇ ਗੁਰਪ੍ਰੀਤ ਸਿੰਘ ਲਾਡੀ ਸਮੇਤ ਕਈ ਨਾਮ ਸ਼ਾਮਲ ਹਨ।
ਇਸੇ ਤਰ੍ਹਾਂ ਮੁਹਾਲੀ ਨਗਰ ਨਿਗਮ ਲਈ ਵੀ ‘ਆਪ’ ਨੇ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਦੀ ਘੋਸ਼ਣਾ ਕੀਤੀ ਹੈ। ਪਾਰਟੀ ਵੱਲੋਂ ਵਾਰਡ ਨੰਬਰ 1 ਤੋਂ 50 ਤੱਕ ਕਈ ਸੀਟਾਂ ‘ਤੇ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਹਨ। ਉਮੀਦਵਾਰਾਂ ਵਿੱਚ ਸਿਮਰਨ ਕੌਰ, ਡਾ. ਸੰਨੀ ਸਿੰਘ ਆਹਲੂਵਾਲੀਆ, ਗੁਰਮੁਖ ਸਿੰਘ ਸੋਹਲ, ਰਜਨੀ ਗੋਇਲ, ਗੁਰਪ੍ਰੀ...









