ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ 92 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਲਾਭ ਪ੍ਰਾਪਤ ਕੀਤਾ: Dr. Baljit Kaur
ਚੰਡੀਗੜ੍ਹ, 11ਅਪ੍ਰੈਲ 2026: ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਯੋਜਨਾ ਹੇਠ ਲਗਭਗ 13 ਕਰੋੜ ਰੁਪਏ ਦੇ ਵਜ਼ੀਫੇ ਜਾਰੀ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ Dr. Baljit Kaur ਨੇ ਦੱਸਿਆ ਕਿ ਇਹ ਰਕਮ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਸੂਬੇ ਭਰ ਦੇ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲਿਆ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਮਦਦ ਮਿਲੀ ਹੈ। ਇਸ ਵਜ਼ੀਫੇ ਨਾਲ ਵਿਦਿਆਰਥੀਆਂ ਨੂੰ ਕਿਤਾਬਾਂ, ਯੂਨੀਫਾਰਮ ਅਤੇ ਹੋਰ ਸਿੱਖਿਆ ਸੰਬੰਧੀ ਸਮੱਗਰੀ ਖਰੀਦਣ ਵਿੱਚ ਸੁਵਿਧਾ ਪ੍ਰਾਪਤ ਹੋਈ ਹੈ।
ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਦਿਆਰਥੀ ਆਰਥਿਕ ਕਮੀ ਕਾਰਨ ਸਿੱਖਿਆ ਤੋਂ ਵਾਂਝਾ ਨਾ ...









