ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼
ਚੰਡੀਗੜ੍ਹ, 30 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਚੰਡੀਗੜ੍ਹ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਅਤੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਭਾਗ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦੇ ਅਮਲੇ ਦੀ ਉਪਲਬਧਤਾ ਨਾਲ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਯੋਗ ਸਟਾਫ਼ ਦੀ ਨਿਯੁਕਤੀ ਨਾਲ ਬਾਗ਼ਬਾਨੀ ਨਾਲ ਜੁੜੇ ਕਿਸਾਨਾਂ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਤਕਨੀਕੀ ਸਲਾਹ, ਸਰਕਾਰੀ ਸਕੀਮਾਂ ਦਾ ਲਾਭ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣਾ ਆਸਾਨ ਹੋਵੇਗਾ।
ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀ...









