ਸਫਾਈ ਕਰਮਚਾਰੀਆਂ ‘ਤੇ ਪੁਲਿਸ ਲਾਠੀਚਾਰਜ ਦੇ ਵਿਰੋਧ ‘ਚ 7 ਜ਼ਿਲ੍ਹਿਆਂ ‘ਚ ਪੰਜਾਬ ਬੰਦ ਦਾ ਅਸਰ
ਬਰਨਾਲਾ, 30 ਜੁਲਾਈ 2026: ਬਰਨਾਲਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਵੱਲੋਂ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ। ਇਸ ਸੱਦੇ ਦਾ ਕਈ ਸਮਾਜਿਕ ਅਤੇ ਕਰਮਚਾਰੀ ਜਥੇਬੰਦੀਆਂ ਨੇ ਸਮਰਥਨ ਕੀਤਾ, ਜਿਸ ਕਾਰਨ ਕਈ ਥਾਵਾਂ ‘ਤੇ ਜਨਜੀਵਨ ਪ੍ਰਭਾਵਿਤ ਹੋਇਆ।
ਵਾਲਮੀਕਿ ਭਾਈਚਾਰੇ ਨੇ ਲੋਕਾਂ ਨੂੰ ਬਾਜ਼ਾਰਾਂ, ਸਕੂਲਾਂ, ਕਾਲਜਾਂ, ਮਾਲਾਂ ਅਤੇ ਹੋਰ ਵਪਾਰਕ ਤੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ। ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨਕਾਰੀਆਂ ਨੇ ਰੈਲੀਆਂ ਕੱਢੀਆਂ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਇਸੇ ਦੌਰਾਨ ਅੰਮ੍ਰਿਤਸਰ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ। ਭੰਡਾਰੀ ਪੁਲ ‘ਤੇ ਡਿਊਟੀ ਕਰ ਰਹੇ ਐਂਟੀ-ਰਾਇਟ ਪੁਲਿਸ (ਏਆਰਪੀ) ਦੇ ਕਾਂਸਟੇਬਲ ਰਣਬੀਰ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਹ ਐਮਰਜੈਂਸੀ ਕਾਲ ਮਿਲਣ ਤੋਂ ਬਾਅਦ ਸਕੂਟਰ ‘ਤੇ ਘਰ ਵਾਪਸ ਜਾ ਰਹੇ ਸਨ ਕ...









