ਪੰਜਾਬ ਸਰਕਾਰ ਦੀ ਵੱਡੀ ਪਹਿਲ: ਘਨੌਰ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਲਿਫ਼ਟ ਸਿੰਚਾਈ ਰਾਹੀਂ ਮਿਲਿਆ ਨਹਿਰੀ ਪਾਣੀ
ਚੰਡੀਗੜ੍ਹ/ਘਨੌਰ, 29 ਜੁਲਾਈ 2026: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪਟਿਆਲਾ ਦੇ ਘਨੌਰ ਹਲਕੇ ਦੇ 42 ਪਿੰਡਾਂ ਲਈ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਹਿਰੀ ਪਾਣੀ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਜਲ ਸਰੋਤ, ਖਨਣ ਅਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਬਰਿੰਦਰ ਗੋਇਲ ਅਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਪਿੰਡ ਕੋਲ੍ਹੇਮਾਜਰਾ ਵਿਖੇ ₹26.73 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ਨਾਲ ਪਹਿਲੀ ਵਾਰ ਹਲਕੇ ਦੇ 42 ਪਿੰਡਾਂ ਦੇ ਹਜ਼ਾਰਾਂ ਕਿਸਾਨਾਂ ਨੂੰ ਨਿਯਮਤ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇਲਾਕਾ ਆਜ਼ਾਦੀ ਤੋਂ ਪਹਿਲਾਂ ਤੋਂ ਹੀ ਨਹਿਰੀ ਪਾਣੀ ਦੀ ਸਹੂਲਤ ਦੀ ਉਡੀਕ ਕਰ ਰਿਹਾ ਸੀ, ਪਰ ਪਹਿਲੀ ਵਾਰ ਕਿਸੇ ਸਰਕਾਰ ਨੇ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦ...









