ਜੱਚਾ ਅਤੇ ਬੱਚਾ ਸਿਹਤ ਸੇਵਾਵਾਂ ਵਿੱਚ ਸੁਧਾਰ ਅਤੇ ਨਵੀਂ ਤਰੱਕੀ ਲਈ ਐਨਐਚਐਮ ਪੰਜਾਬ ਵੱਲੋਂ ਜੇਐਚਪੀਆਈਜੀਓ ਨਾਲ ਸਾਂਝੇਦਾਰੀ ਕੀਤੀ ਗਈ
ਚੰਡੀਗੜ੍ਹ, 28 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੇ ਅਨੁਸਾਰ, ਸੂਬੇ ਵਿੱਚ ਜੱਚਾ-ਬੱਚਾ ਸਿਹਤ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇਐਚਪੀਆਈਜੀਓ ਨਾਲ ਲੰਬੇ ਸਮੇਂ ਦੀ ਭਾਈਵਾਲੀ ਲਈ ਸਮਝੌਤਾ ਕੀਤਾ ਹੈ।
ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਜੇਐਚਪੀਆਈਜੀਓ ਦੇ ਕੰਟਰੀ ਡਾਇਰੈਕਟਰ ਡਾ. ਅਮਿਤ ਅਰੁਣ ਸ਼ਾਹ ਵੱਲੋਂ ਇਸ ਸਮਝੌਤੇ ‘ਤੇ ਦਸਤਖ਼ਤ ਕੀਤੇ ਗਏ।
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸਾਂਝ ਪ੍ਰਜਨਨ, ਜਣੇਪਾ, ਨਵਜੰਮੇ, ਬੱਚਿਆਂ, ਕਿਸ਼ੋਰ ਸਿਹਤ ਅਤੇ ਪੋਸ਼ਣ (ਆਰਐਮਐਨਸੀਐਚਏ+ਐਨ) ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਪਹਲ ਹੈ। ਉਨ੍ਹਾਂ ਕਿਹਾ ਕਿ ਇਹ ਯਤਨ ਨਵੀਨਤਾ-ਅਧਾਰਤ ਜਨਤਕ ਸਿਹਤ ਸੁਧਾਰਾਂ ਅਤੇ ਪੰਜਾਬ ਨੂੰ ਡਿਜੀਟਲ ਸਿਹਤ ਖੇਤਰ ਵਿੱਚ ਅੱਗੇ ਲਿਜਾਣ ਦੀ ਵਚਨਬੱਧਤਾ ਨੂ...









