‘ਗੈਂਗਸਟਰਾਂ ‘ਤੇ ਵਾਰ’ ਦਾ 66ਵਾਂ ਦਿਨ: ਪੰਜਾਬ ਪੁਲਿਸ ਨੇ 531 ਸਥਾਨਾਂ ‘ਤੇ ਛਾਪੇ ਮਾਰ ਕੇ 167 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 27 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਤ ਪਛਾਣੇ ਅਤੇ ਮੈਪ ਕੀਤੇ 531 ਥਾਵਾਂ ‘ਤੇ ਛਾਪੇ ਮਾਰੇ।
ਇਹ ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਇੱਕ ਵੱਡੀ ਮੁਹਿੰਮ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਰਾਜ ਪੱਧਰ ‘ਤੇ ਖ਼ਾਸ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
66ਵੇਂ ਦਿਨ ਦੌਰਾਨ ਪੁਲਿਸ ਨੇ 167 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 17,172 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ 62 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਦਮ ਚੁੱਕੇ ਗਏ ਹਨ, ਜਦਕਿ 353 ਲੋਕਾਂ ਨੂੰ ਪੁੱਛਗਿੱਛ ਮਗਰੋਂ ਛੱਡ ਦਿੱਤਾ ਗਿਆ। ਕਾਰਵਾਈ ਦੌਰਾਨ 6 ਭਗੌੜੇ ਅਪ...









