ਅਮਨ ਅਰੋੜਾ ਨੇ ਡੀ.ਏ.ਵੀ. ਕਾਲਜ ਵਿੱਚ 3 ਦਿਨਾਂ “ਕਾਰਵਾਂ 2026” ਸਮਾਗਮ ਦਾ ਆਗਾਜ਼ ਕੀਤਾ
ਚੰਡੀਗੜ੍ਹ, 24 ਮਾਰਚ 2026: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਡੀ.ਏ.ਵੀ. ਕਾਲਜ, ਸੈਕਟਰ-10 ਵਿੱਚ ਤਿੰਨ ਦਿਨਾਂ ਸੱਭਿਆਚਾਰਕ ਸਮਾਗਮ “ਕਾਰਵਾਂ 2026” ਦਾ ਸ਼ੁਭ ਆਗਾਜ਼ ਕੀਤਾ। ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ, ਜਿਸ ਨਾਲ ਮਾਹੌਲ ਦੇਸ਼ਭਗਤੀ ਨਾਲ ਭਰਪੂਰ ਹੋ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਸੰਸਥਾ ਦੀ ਸੱਭਿਆਚਾਰਕ ਮਹੱਤਤਾ ਅਤੇ ਰਾਸ਼ਟਰੀ ਮੁੱਲਾਂ ਪ੍ਰਤੀ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਪ੍ਰੇਰਣਾ ਲੈਣ ਅਤੇ ਪਾਠ ਪੁਸਤਕਾਂ ਤੋਂ ਇਲਾਵਾ ਵਿਆਪਕ ਗਿਆਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
ਉਨ੍ਹਾਂ ਕਿਹਾ ਕਿ ਅਸੀਂ ਇਸ ਦਿਨ ਸਿਰਫ਼ ਸ਼ਹੀਦਾਂ ਨੂੰ ਹੀ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਨੂੰ ਵੀ ਯਾਦ ਕਰਦੇ ਹਾਂ। ਸ਼ਹੀਦ ਭਗਤ ਸਿੰਘ ਨੇ ਆਜ਼ਾਦੀ ਲਈ ਲੜਦੇ ਹੋਏ ਇਕ ਐਸੇ ਸਮਾਜ ਦਾ ਸੁਪਨਾ ਦੇਖਿਆ ਸੀ ਜੋ ਸ਼ੋਸ਼ਣ, ਭੁੱਖਮਰੀ ਅਤੇ ਅਸਮਾਨਤਾ ਤੋਂ ਮੁਕਤ ਹੋਵੇ। “ਕਾਰਵਾਂ ...









