ਛੁੱਟੀ ‘ਤੇ ਘਰ ਆਏ ਭਾਰਤੀ ਫੌਜ ਦੇ ਹਵਲਦਾਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਵੱਲੋਂ ਜਾਂਚ ਜਾਰੀ
ਲੁਧਿਆਣਾ/ਖੰਨਾ, 21 ਜੁਲਾਈ 2026: ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਆਨੰਦ ਨਗਰ ਇਲਾਕੇ ਵਿੱਚ ਭਾਰਤੀ ਫੌਜ ਦੇ ਇੱਕ ਹਵਲਦਾਰ ਦੀ ਮੌਤ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਵਜੋਂ ਹੋਈ ਹੈ, ਜੋ ਆਨੰਦ ਨਗਰ ਦਾ ਰਹਿਣ ਵਾਲਾ ਸੀ ਅਤੇ ਭਾਰਤੀ ਫੌਜ ਵਿੱਚ ਹਵਲਦਾਰ ਦੇ ਅਹੁਦੇ 'ਤੇ ਸੇਵਾ ਨਿਭਾ ਰਿਹਾ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਸਬੀਰ ਸਿੰਘ ਇਸ ਸਮੇਂ ਪਠਾਨਕੋਟ ਵਿੱਚ ਤਾਇਨਾਤ ਸੀ ਅਤੇ ਕਰੀਬ ਤਿੰਨ ਦਿਨ ਪਹਿਲਾਂ ਹੀ ਛੁੱਟੀ 'ਤੇ ਆਪਣੇ ਘਰ ਆਇਆ ਸੀ। ਪਰਿਵਾਰਕ ਮੈਂਬਰਾਂ ਨੇ ਜਦੋਂ ਉਸ ਨੂੰ ਕਮਰੇ ਵਿੱਚ ਦੇਖਿਆ ਤਾਂ ਉਹ ਪੱਖੇ ਨਾਲ ਲਟਕਿਆ ਹੋਇਆ ਮਿਲਿਆ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਮਾਮਲੇ ਸਬੰਧੀ ਲੋੜੀਂਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੇ ਹਰ ਪਹਿਲੂ ਦੀ...









