ਦਿੜ੍ਹਬਾ ਤੇ ਨਿਹਾਲ ਸਿੰਘ ਵਾਲਾ ਨੇ ਹਾਸਲ ਕੀਤੀ 100 ਫ਼ੀਸਦੀ ਗਣਨਾ ਫਾਰਮ ਡਿਜੀਟਾਈਜ਼ੇਸ਼ਨ, ਸੀਈਓ ਅਨਿੰਦਿਤਾ ਮਿਤਰਾ ਨੇ ਦਿੱਤੀ ਵਧਾਈ
ਚੰਡੀਗੜ੍ਹ, 20 ਜੁਲਾਈ 2026: ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.-2026) ਤਹਿਤ ਚੱਲ ਰਹੀ ਵੋਟਰ ਸੂਚੀ ਅਪਡੇਟ ਮੁਹਿੰਮ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰ ਲਿਆ ਹੈ।
ਇਸ ਮਹੱਤਵਪੂਰਨ ਉਪਲਬਧੀ ‘ਤੇ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਦੋਵੇਂ ਵਿਧਾਨ ਸਭਾ ਹਲਕਿਆਂ ਦੇ ਚੋਣ ਅਮਲੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਚੋਣ ਅਧਿਕਾਰੀਆਂ ਅਤੇ ਫ਼ੀਲਡ ਸਟਾਫ਼ ਦੀ ਮਿਹਨਤ, ਸਮਰਪਣ ਅਤੇ ਮਿਸ਼ਨ ਮੋਡ ਵਿੱਚ ਕੀਤੇ ਗਏ ਕੰਮ ਦਾ ਨਤੀਜਾ ਹੈ।
ਅਨਿੰਦਿਤਾ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀਈਓਜ਼), ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਈਆਰਓਜ਼), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਏਈਆਰਓਜ਼) ਅਤੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨੇ ਆਪਸੀ ਤਾਲਮੇਲ ਨਾਲ ਘਰ-ਘਰ ਗਣਨਾ ਪੜਾਅ ਨੂੰ ਪ੍ਰਭਾਵਸ਼ਾਲੀ ਢ...









