ਉਦਯੋਗਿਕ ਖੇਤਰ ਦੇ ਵਿਸ਼ਵ ਪ੍ਰਸਿੱਧ ਦਿੱਗਜਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਲਈ ਇੱਕ ਮਹੱਤਵਪੂਰਨ ਕੇਂਦਰ ਵਜੋਂ ਉਭਾਰਨ ਦੀ ਕੀਤੀ ਪ੍ਰਸ਼ੰਸਾ
ਐਸ.ਏ.ਐਸ. ਨਗਰ/ਚੰਡੀਗੜ੍ਹ, 13 ਮਾਰਚ 2026: ਦੁਨੀਆ ਭਰ ਦੇ ਪ੍ਰਮੁੱਖ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ–2026 ਦੌਰਾਨ ਪੰਜਾਬ ਨੂੰ ਨਿਵੇਸ਼ ਲਈ ਆਕਰਸ਼ਕ ਕੇਂਦਰ ਬਣਾਉਣ ਦੇ ਯਤਨਾਂ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਭਰਪੂਰ ਸ਼ਲਾਘਾ ਕੀਤੀ। ਉਦਯੋਗਿਕ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਦੀ ਪ੍ਰਸੰਸਾ ਕਰਦੇ ਹੋਏ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਯੋਜਨਾਵਾਂ ਦਾ ਐਲਾਨ ਵੀ ਕੀਤਾ।
ਦੁਨੀਆ ਦੀ ਮੋਹਰੀ ਸਟੀਲ ਕੰਪਨੀ ਆਰਸੇਲਰ ਮਿੱਤਲ ਦੇ ਕਾਰਜਕਾਰੀ ਚੇਅਰਮੈਨ ਲਕਸ਼ਮੀ ਐਨ. ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਆਉਣਾ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿਉਂਕਿ ਇਹ ਧਰਤੀ ਮਿਹਨਤ, ਹਿੰਮਤ ਅਤੇ ਦਰਿਆਦਿਲੀ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰਫ ਇੱਕ ਸੂਬਾ ਨਹੀਂ, ਸਗੋਂ ਊਰਜਾ, ਹੌਸਲੇ ਅਤੇ ਅੱਗੇ ਵਧਣ ਦੇ ਜਜ਼ਬੇ ਦੀ ਪਛਾਣ ਹੈ। ਪੰਜਾਬੀ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਦੇ ਹਰ ਕੋਨੇ ਵਿੱਚ ਵਿਲੱਖਣ ਪਛਾਣ ਬਣਾਉਂਦੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬੀਆਂ ਨੇ ਖੇਤੀਬਾੜੀ ਤੋਂ ਲੈ ਕੇ ਵਪਾਰ ਤੱਕ ਹਰ ਖੇਤਰ ਵਿੱਚ ਆਪਣੀ ਦ੍ਰਿੜਤਾ ਨਾਲ ਆਪਣਾ ...









