Thursday, July 30Punjabi People

Tag: Khas khabar

ਗਰਮੀਆਂ ਵਿੱਚ ਸਰੀਰ ਨੂੰ ਠੰਡਾ ਤੇ ਹਾਈਡ੍ਰੇਟ ਰੱਖਣ ਲਈ ਅਜ਼ਮਾਓ ਇਹ 5 ਕਿਸਮਾਂ ਦੇ ਰਾਇਤੇ।

ਗਰਮੀਆਂ ਵਿੱਚ ਸਰੀਰ ਨੂੰ ਠੰਡਾ ਤੇ ਹਾਈਡ੍ਰੇਟ ਰੱਖਣ ਲਈ ਅਜ਼ਮਾਓ ਇਹ 5 ਕਿਸਮਾਂ ਦੇ ਰਾਇਤੇ।

Health
ਗਰਮੀਆਂ ਦੇ ਮੌਸਮ ਵਿੱਚ ਖੀਰੇ ਦਾ ਰਾਇਤਾ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਖੀਰਾ ਪਾਣੀ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਨੂੰ ਠੰਡਕ ਪਹੁੰਚਾਉਣ ਅਤੇ ਹਾਈਡ੍ਰੇਟ ਰੱਖਣ ਵਿੱਚ ਮਦਦ ਕਰਦਾ ਹੈ। ਜੇ ਤੁਸੀਂ ਆਪਣੇ ਸਮਰ ਲੰਚ ਨੂੰ ਹੋਰ ਤਾਜ਼ਗੀਭਰਿਆ ਬਣਾਉਣਾ ਚਾਹੁੰਦੇ ਹੋ, ਤਾਂ ਖੀਰੇ ਦਾ ਰਾਇਤਾ ਬਹੁਤ ਹੀ ਵਧੀਆ ਚੋਣ ਹੈ। ਇਸਨੂੰ ਬਣਾਉਣ ਲਈ ਪਹਿਲਾਂ ਖੀਰੇ ਦੇ ਬੀਜ ਕੱਢ ਕੇ ਉਸਨੂੰ ਕੱਦੂਕੱਸ ਕਰ ਲਵੋ। ਫਿਰ ਇੱਕ ਕਟੋਰੇ ਵਿੱਚ ਦਹੀਂ ਨੂੰ ਚੰਗੀ ਤਰ੍ਹਾਂ ਫੈਂਟੋ ਤਾਂ ਜੋ ਉਹ ਮਲਾਇਮ ਹੋ ਜਾਵੇ। ਇਸ ਵਿੱਚ ਕੱਦੂਕੱਸ ਕੀਤਾ ਖੀਰਾ ਮਿਲਾਓ ਅਤੇ ਉੱਤੇ ਕਾਲਾ ਨਮਕ ਤੇ ਕਾਲੀ ਮਿਰਚ ਪਾ ਕੇ ਸਵਾਦ ਅਨੁਸਾਰ ਮਿਲਾ ਲਵੋ। ਤੁਹਾਡਾ ਤਾਜ਼ਗੀਭਰਿਆ ਖੀਰੇ ਦਾ ਰਾਇਤਾ ਤਿਆਰ ਹੈ। ਤੁਸੀਂ ਇਸੇ ਤਰੀਕੇ ਨਾਲ ਕਕੜੀ ਦਾ ਰਾਇਤਾ ਵੀ ਤਿਆਰ ਕਰ ਸਕਦੇ ਹੋ। ਕਕੜੀ ਗਰਮੀਆਂ ਵਿੱਚ ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਬਹੁਤ ਵਧੀਆ ਮੰਨੀ ਜਾਂਦੀ ਹੈ ਅਤੇ ਇਹ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸਦਾ ਰਾਇਤਾ ਬਣਾਉਣ ਲਈ ਪਹਿਲਾਂ ਕਕੜੀ ਨੂੰ ਚੰਗੀ ਤਰ੍ਹਾਂ ਧੋ ਕੇ ਕੱਦੂਕੱਸ ਜਾਂ ਪੀਸ ਲਵੋ। ਫਿਰ ਇੱਕ ਕਟੋਰੇ ਵਿੱਚ ਦਹੀਂ ਨੂੰ ਚੰਗੀ ਤਰ੍ਹਾ...
ਇਰਾਨ–ਇਜ਼ਰਾਈਲ ਟਕਰਾਅ: ਉੱਤਰੀ ਕੋਰੀਆ ਨੇ ਇਰਾਨ ਦੇ ਨਵੇਂ ਨੇਤਾ ਦਾ ਸਮਰਥਨ ਕੀਤਾ, ਮਿਸਾਈਲ ਟੈਸਟ ਨਾਲ ਜੰਗ ਦੇ ਫੈਲਣ ਦੇ ਸੰਕੇਤ

ਇਰਾਨ–ਇਜ਼ਰਾਈਲ ਟਕਰਾਅ: ਉੱਤਰੀ ਕੋਰੀਆ ਨੇ ਇਰਾਨ ਦੇ ਨਵੇਂ ਨੇਤਾ ਦਾ ਸਮਰਥਨ ਕੀਤਾ, ਮਿਸਾਈਲ ਟੈਸਟ ਨਾਲ ਜੰਗ ਦੇ ਫੈਲਣ ਦੇ ਸੰਕੇਤ

Global News
ਜਦੋਂ ਅਮਰੀਕਾ–ਇਜ਼ਰਾਈਲ ਵੱਲੋਂ ਇਰਾਨ ਖ਼ਿਲਾਫ਼ ਚੱਲ ਰਹੀ ਜੰਗ ਦੂਜੇ ਹਫ਼ਤੇ ਵਿੱਚ ਦਾਖਲ ਹੋ ਚੁੱਕੀ ਹੈ, ਇਸ ਦੌਰਾਨ ਉੱਤਰੀ ਕੋਰੀਆ ਨੇ ਤੇਹਰਾਨ ਦੀ ਨਵੀਂ ਨੇਤ੍ਰਤਾ ਦੇ ਹੱਕ ਵਿੱਚ ਖੁੱਲ੍ਹਾ ਸਮਰਥਨ ਜਤਾਇਆ ਹੈ। ਇਸੇ ਸਮੇਂ ਕਿਮ ਜੋਂਗ ਉਨ ਵੱਲੋਂ ਇੱਕ ਰਣਨੀਤਕ ਮਿਸਾਈਲ ਟੈਸਟ ਦੀ ਦੇਖਰੇਖ ਕੀਤੀ ਗਈ, ਜਿਸ ਨਾਲ ਇਹ ਸਾਫ਼ ਸੰਕੇਤ ਮਿਲਦੇ ਹਨ ਕਿ ਇਹ ਟਕਰਾਅ ਹੁਣ ਮੱਧ ਪੂਰਬ ਤੋਂ ਕਾਫ਼ੀ ਪਰੇ ਤੱਕ ਫੈਲ ਸਕਦਾ ਹੈ ਅਤੇ ਪਰਮਾਣੂ ਹਥਿਆਰ ਰੱਖਣ ਵਾਲੇ ਦੇਸ਼ਾਂ ਨੂੰ ਵੀ ਆਪਣੀ ਲਪੇਟ ਵਿੱਚ ਲਿਆ ਸਕਦਾ ਹੈ। ਇਹ ਦੋਵੇਂ ਕਦਮ—ਇਰਾਨ ਦੀ ਨਵੀਂ ਨੇਤ੍ਰਤਾ ਨੂੰ ਰਾਜਨੀਤਿਕ ਸਮਰਥਨ ਅਤੇ ਫੌਜੀ ਤਾਕਤ ਦਾ ਪ੍ਰਦਰਸ਼ਨ—ਇਸ ਗੱਲ ਨੂੰ ਦਰਸਾਉਂਦੇ ਹਨ ਕਿ ਪੱਛਮੀ ਏਸ਼ੀਆ ਦਾ ਸੰਘਰਸ਼ ਹੁਣ ਵੱਡੇ ਭੂ-ਰਾਜਨੀਤਿਕ ਪੱਧਰ ‘ਤੇ ਅਸਰ ਪਾ ਰਿਹਾ ਹੈ। ਉੱਤਰੀ ਕੋਰੀਆ ਵੱਲੋਂ ਇਰਾਨ ਦੇ ਨਵੇਂ ਸੁਪਰੀਮ ਲੀਡਰ ਨੂੰ ਸਮਰਥਨ ਉੱਤਰੀ ਕੋਰੀਆ ਨੇ ਖੁੱਲ੍ਹੇ ਤੌਰ ‘ਤੇ ਮੋਜਤਬਾ ਖਾਮਨੇਈ ਦਾ ਸਮਰਥਨ ਕੀਤਾ ਹੈ, ਜਿਨ੍ਹਾਂ ਨੂੰ ਆਪਣੇ ਪਿਤਾ ਆਯਤੁੱਲਾ ਅਲੀ ਖਾਮਨੇਈ ਦੀ ਮੌਤ ਤੋਂ ਬਾਅਦ ਇਰਾਨ ਦਾ ਨਵਾਂ ਸੁਪਰੀਮ ਲੀਡਰ ਚੁਣਿਆ ਗਿਆ ਹੈ। ਆਯਤੁੱਲਾ ਅਲੀ ਖਾਮਨੇ...
ਕੇਜਰੀਵਾਲ ਦੇ ਹਵਾਲੇ ਨਾਲ ਗੋਇਲ ਦਾ ਦਾਅਵਾ—ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਖੋਜ ਨਾਲ ਪੰਜਾਬ ਕਮਾ ਸਕਦਾ ਹੈ 20,000 ਕਰੋੜ ਤੋਂ ਵੱਧ

ਕੇਜਰੀਵਾਲ ਦੇ ਹਵਾਲੇ ਨਾਲ ਗੋਇਲ ਦਾ ਦਾਅਵਾ—ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਖੋਜ ਨਾਲ ਪੰਜਾਬ ਕਮਾ ਸਕਦਾ ਹੈ 20,000 ਕਰੋੜ ਤੋਂ ਵੱਧ

Uncategorized
ਚੰਡੀਗੜ੍ਹ, 11 ਮਾਰਚ 2026: ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਬਹਿਸ ਦੌਰਾਨ ਹਿੱਸਾ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਸੂਬੇ ਨੂੰ ਕਈ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਬਾਵਜੂਦ ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਤਿਹਾਸਕ ਅਤੇ ਲੋਕ-ਪੱਖੀ ਬਜਟ ਦੀ ਸਰਾਹਨਾ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਲ 2022 ਤੋਂ ਬਾਅਦ ਸੂਬੇ ਨੂੰ ਮਿਲਦਾ ਆ ਰਿਹਾ ਲਗਭਗ 30,000 ਕਰੋੜ ਰੁਪਏ ਦਾ ਸਾਲਾਨਾ ਜੀਐਸਟੀ ਮੁਆਵਜ਼ਾ ਬੰਦ ਹੋ ਜਾਣ ਦੇ ਬਾਵਜੂਦ ਸਰਕਾਰ ਨੇ ਲੋਕਾਂ ‘ਤੇ ਕੋਈ ਨਵਾਂ ਟੈਕਸ ਲਗਾਏ ਬਿਨਾਂ ਹੀ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਆਪਣੇ ਜਾਇਜ਼ ਹੱਕਾਂ ਵਾਲੇ ਫੰਡਾਂ ਦੇ ਜਾਰੀ ਹੋਣ ਵਿੱਚ ਦੇਰੀ, ਕੁਦਰਤੀ ਆਫ਼ਤਾਂ ਅਤੇ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਿਯੋਗ ਦੀ ਘਾਟ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਪਰ ਫਿਰ ਵੀ ਬਜਟ ਵਿੱਚ ਹਰ ਵਰਗ ਦੀ ਭਲਾਈ ਲਈ ਵੱਡੀਆਂ ਪਹਿਲਕਦਮੀਆਂ ਸ਼ਾਮਲ ਕੀਤੀਆਂ ਗਈਆਂ ਹਨ। ਮਾਈਨਿੰਗ ਰਾਹੀਂ ਲਗਭਗ 20,000 ...
ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਮੂਹਿਕ ਵਿਕਾਸ ਨੂੰ ਮਜ਼ਬੂਤ ਕਰੇਗਾ: ਮੋਹਿੰਦਰ ਭਗਤ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਮੂਹਿਕ ਵਿਕਾਸ ਨੂੰ ਮਜ਼ਬੂਤ ਕਰੇਗਾ: ਮੋਹਿੰਦਰ ਭਗਤ

Uncategorized
ਚੰਡੀਗੜ੍ਹ, 11 ਮਾਰਚ 2026: ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਵਿਚਾਰ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਬਜਟ ਸੂਬੇ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਮੂਹਿਕ ਵਿਕਾਸ ਨੂੰ ਵੀ ਅੱਗੇ ਵਧਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਖਾਸ ਤੌਰ ‘ਤੇ ਆਮ ਲੋਕਾਂ, ਗਰੀਬ ਅਤੇ ਮਜ਼ਦੂਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਹਰ ਖੇਤਰ ਵਿੱਚ ਤਰੱਕੀ ਨੂੰ ਧਿਆਨ ਵਿੱਚ ਰੱਖਦਾ ਹੈ। ਮੰਤਰੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ...
ਕੇਂਦਰ ਸਰਕਾਰ ਦੀ ਨਾਕਾਮ ਵਿਦੇਸ਼ ਨੀਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼, ਮਤੇ ‘ਤੇ ਕੱਲ੍ਹ ਵਿਸਥਾਰ ਨਾਲ ਚਰਚਾ ਹੋਵੇਗੀ

ਕੇਂਦਰ ਸਰਕਾਰ ਦੀ ਨਾਕਾਮ ਵਿਦੇਸ਼ ਨੀਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼, ਮਤੇ ‘ਤੇ ਕੱਲ੍ਹ ਵਿਸਥਾਰ ਨਾਲ ਚਰਚਾ ਹੋਵੇਗੀ

Breaking News
ਚੰਡੀਗੜ੍ਹ, 11 ਮਾਰਚ 2026: ਦੇਸ਼ ਵਿੱਚ ਉਭਰ ਰਹੇ ਗੈਸ ਅਤੇ ਊਰਜਾ ਸੰਕਟ ਨੂੰ ਲੈ ਕੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਅੱਜ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਨਾਕਾਮੀ ਅਤੇ ਇਸ ਦੇ ਦੇਸ਼ ਦੀ ਊਰਜਾ ਸੁਰੱਖਿਆ ‘ਤੇ ਪੈ ਰਹੇ ਪ੍ਰਭਾਵ ਬਾਰੇ ਇੱਕ ਮਤਾ ਪੇਸ਼ ਕੀਤਾ ਗਿਆ। ਇਹ ਮਤਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਦਨ ਵਿੱਚ ਰੱਖਿਆ ਗਿਆ, ਜਿਸ ‘ਤੇ ਵੀਰਵਾਰ (ਕੱਲ੍ਹ) ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਮਤਾ ਪੇਸ਼ ਕਰਨ ਸਮੇਂ ਸਦਨ ਵਿੱਚ ਕਾਫੀ ਹੰਗਾਮਾ ਵੀ ਦੇਖਣ ਨੂੰ ਮਿਲਿਆ। ਮੈਂਬਰਾਂ ਨੇ ਐਲਪੀਜੀ ਦੀ ਵੱਧ ਰਹੀ ਘਾਟ ਅਤੇ ਇਸ ਦੇ ਸੰਭਾਵਿਤ ਆਰਥਿਕ ਪ੍ਰਭਾਵਾਂ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ। ਸਪੀਕਰ ਨੇ ਦੱਸਿਆ ਕਿ ਮਤਾ ਰਸਮੀ ਤੌਰ ‘ਤੇ ਸਦਨ ਵਿੱਚ ਪੇਸ਼ ਕਰ ਦਿੱਤਾ ਗਿਆ ਹੈ ਅਤੇ ਇਸ ‘ਤੇ ਭਲਕੇ ਖੁੱਲ੍ਹੀ ਚਰਚਾ ਹੋਵੇਗੀ। ਸਦੱਸਾਂ ਨੇ ਕਿਹਾ ਕਿ ਐਲਪੀਜੀ ਦੀ ਘਾਟ ਸਬੰਧੀ ਆ ਰਹੀਆਂ ਰਿਪੋਰਟਾਂ ਕਾਰਨ ਪੰਜਾਬ ਭਰ ਦੇ ਖਪਤਕਾਰਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਛੋਟੇ ਕਾਰੋਬਾਰੀਆਂ ਵਿੱਚ ਚਿੰਤਾ ਦਾ ਮਾਹੌਲ ਬਣ ਰਿਹਾ ਹੈ ਅਤੇ ਇਸ ਮ...
ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਵਰਤੋਂ ਲਈ ਨਿਯਮ ਲਾਜ਼ਮੀ: ਅਮਨ ਅਰੋੜਾ

ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਵਰਤੋਂ ਲਈ ਨਿਯਮ ਲਾਜ਼ਮੀ: ਅਮਨ ਅਰੋੜਾ

Breaking News
ਚੰਡੀਗੜ੍ਹ, 11 ਮਾਰਚ 2026: ਡਿਜੀਟਲ ਦੁਨੀਆ ਵਿੱਚ ਬੱਚਿਆਂ ਦੀ ਵਧਦੀ ਰੁਚੀ ਨੂੰ ਲੈ ਕੇ ਦੁਨੀਆ ਭਰ ਵਿੱਚ ਚਿੰਤਾ ਜਤਾਈ ਜਾ ਰਹੀ ਹੈ। ਇਸ ਪਸਮੰਜ਼ਰ ਵਿੱਚ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ਲਈ ਨਿਯਮ ਤਿਆਰ ਕਰਨ ਸਬੰਧੀ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਲਈ ਸੂਬਾ ਸਰਕਾਰ ਦੁਨੀਆ ਭਰ ਵਿੱਚ ਲਾਗੂ ਹੋ ਰਹੀਆਂ ਚੰਗੀਆਂ ਨੀਤੀਆਂ ਅਤੇ ਪ੍ਰਥਾਵਾਂ ਦਾ ਵੀ ਅਧਿਐਨ ਕਰੇਗੀ। ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੇਸ਼ ਕੀਤੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਡਿਜੀਟਲ ਸਮੱਗਰੀ ਦੀ ਵਰਤੋਂ ਉਮਰ ਅਨੁਸਾਰ ਨਿਰਧਾਰਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਕਰਨਾ ਲਾਜ਼ਮੀ ਹੈ ਕਿ 8 ਤੋਂ 12 ਸਾਲ ਦੇ ਬੱਚਿਆਂ ਲਈ ਕਿਹੜੀ ਸਮੱਗਰੀ ਢੁੱਕਵੀਂ ਹੈ, 13 ਤੋਂ 16 ਸਾਲ ਦੇ ਬੱਚਿਆਂ ਲਈ ਕੀ ਉਚਿਤ ਹੈ ਅਤੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਕ...
ਪੱਛਮੀ ਏਸ਼ੀਆ ਵਿੱਚ ਬਣੇ ਤਣਾਅ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

ਪੱਛਮੀ ਏਸ਼ੀਆ ਵਿੱਚ ਬਣੇ ਤਣਾਅ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

Uncategorized
ਚੰਡੀਗੜ੍ਹ, 11 ਮਾਰਚ 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆ ਵਿੱਚ ਬਣੀ ਜੰਗੀ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਇਹ ਗੱਲ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (BPCL) ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਨੇ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਅਤੇ ਲੋਕਾਂ ਵਿੱਚ ਘਬਰਾਹਟ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੱਛਮੀ ਏਸ਼ੀਆਈ ਦੇਸ਼ਾਂ ਵਿੱਚ ਬਣੀ ਤਣਾਅਪੂਰਨ ਸਥਿਤੀ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲਪੀਜੀ, ਪੈਟਰੋਲ ਅਤੇ...
ਔਰਤਾਂ ਨੂੰ 1000 ਰੁਪਏ ਦੀ ਆਰਥਿਕ ਮਦਦ ਦੇਣ ਦੇ ਫੈਸਲੇ ਨਾਲ ਨਾਰਾਜ਼ ਵਿਰੋਧੀ ਧਿਰ ਨੇ ਬਜਟ ’ਤੇ ਚਰਚਾ ਤੋਂ ਕੱਦਮ ਪਿੱਛੇ ਖਿੱਚ ਲਏ : ਭਗਵੰਤ ਸਿੰਘ ਮਾਨ

ਔਰਤਾਂ ਨੂੰ 1000 ਰੁਪਏ ਦੀ ਆਰਥਿਕ ਮਦਦ ਦੇਣ ਦੇ ਫੈਸਲੇ ਨਾਲ ਨਾਰਾਜ਼ ਵਿਰੋਧੀ ਧਿਰ ਨੇ ਬਜਟ ’ਤੇ ਚਰਚਾ ਤੋਂ ਕੱਦਮ ਪਿੱਛੇ ਖਿੱਚ ਲਏ : ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 11 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਨੇ ਬਜਟ ‘ਤੇ ਹੋ ਰਹੀ ਚਰਚਾ ਤੋਂ ਇਸ ਲਈ ਕੱਦਮ ਪਿੱਛੇ ਖਿੱਚ ਲਏ ਕਿਉਂਕਿ ਉਹ ਮਹਿਲਾਵਾਂ ਨੂੰ 1000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਕਤਰਾਉਂਦੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬੀ ਵੱਲ ਧੱਕਣ ਵਾਲੀਆਂ ਰਵਾਇਤੀ ਪਾਰਟੀਆਂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਮ ਪਰਿਵਾਰਾਂ ਨੂੰ ਮਜ਼ਬੂਤ ਬਣਾਉਣ ਦੇ ਯਤਨਾਂ ਨਾਲ ਬੇਚੈਨ ਹੋ ਗਈਆਂ ਹਨ। ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ “ਸ਼ਹੀਦਾਂ ਦੇ ਸੁਪਨਿਆਂ ਦਾ ਬਜਟ” ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਦਾ ਮਕਸਦ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸੂਰਮਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਚੋਣ ਗਾਰੰਟੀਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਅਗਲਾ ਏਜੰਡਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਹੀ ...
ਭਗਵੰਤ ਸਿੰਘ ਮਾਨ ਸਰਕਾਰ ਸਮਾਜਿਕ ਸੁਰੱਖਿਆ ਸਕੀਮਾਂ ਰਾਹੀਂ ਸੂਬਾ ਵਾਸੀਆਂ ਦੀ ਭਲਾਈ ਨੂੰ ਕਰ ਰਹੀ ਹੈ ਯਕੀਨੀ: ਹਰਭਜਨ ਸਿੰਘ ਈ.ਟੀ.ਓ.

ਭਗਵੰਤ ਸਿੰਘ ਮਾਨ ਸਰਕਾਰ ਸਮਾਜਿਕ ਸੁਰੱਖਿਆ ਸਕੀਮਾਂ ਰਾਹੀਂ ਸੂਬਾ ਵਾਸੀਆਂ ਦੀ ਭਲਾਈ ਨੂੰ ਕਰ ਰਹੀ ਹੈ ਯਕੀਨੀ: ਹਰਭਜਨ ਸਿੰਘ ਈ.ਟੀ.ਓ.

Breaking News
ਚੰਡੀਗੜ੍ਹ, 11 ਮਾਰਚ 2026: ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਸਮਾਜਿਕ ਸੁਰੱਖਿਆ ਸਕੀਮਾਂ ਰਾਹੀਂ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਗੱਲ ਅੱਜ ਕੈਬਨਿਟ ਮੰਤਰੀ Harbhajan Singh ETO ਨੇ ਬਜਟ ਸਬੰਧੀ ਚਰਚਾ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਇੱਕ ਵੱਡੀ ਸਮਾਜਿਕ ਕ੍ਰਾਂਤੀ ਸਾਬਤ ਹੋਵੇਗਾ ਜੋ ਮਹਿਲਾਵਾਂ ਨੂੰ ਬਰਾਬਰੀ ਦੇ ਅਧਿਕਾਰ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਯੋਜਨਾ ਲਈ ਸਰਕਾਰ ਵੱਲੋਂ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ Harpal Singh Cheema ਦਾ ਧੰਨਵਾਦ ਕੀਤਾ। ਉਨ੍ਹਾਂ ਆਪਣੇ ਜੀਵਨ ਦੇ ਕੁਝ...
ਪੰਜਾਬ ਰੋਡਵੇਜ਼ ਅਤੇ ਪਨਬਸ ਕਰਮਚਾਰੀਆਂ ਲਈ ਵੱਡੀ ਰਾਹਤ, ਤਨਖਾਹ ਮਾਮਲੇ ‘ਚ ਹਾਈ ਕੋਰਟ ਦੇ ਮਹੱਤਵਪੂਰਨ ਨਿਰਦੇਸ਼

ਪੰਜਾਬ ਰੋਡਵੇਜ਼ ਅਤੇ ਪਨਬਸ ਕਰਮਚਾਰੀਆਂ ਲਈ ਵੱਡੀ ਰਾਹਤ, ਤਨਖਾਹ ਮਾਮਲੇ ‘ਚ ਹਾਈ ਕੋਰਟ ਦੇ ਮਹੱਤਵਪੂਰਨ ਨਿਰਦੇਸ਼

Uncategorized
ਚੰਡੀਗੜ੍ਹ,10 ਮਾਰਚ 2026: ਪੰਜਾਬ ਰੋਡਵੇਜ਼ ਅਤੇ ਪਨਬਸ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ “ਸਮਾਨ ਕੰਮ ਲਈ ਸਮਾਨ ਤਨਖਾਹ” ਦੇਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਟਿੱਪਣੀ ਕਰਦਿਆਂ ਰਾਜ ਸਰਕਾਰ ਵੱਲੋਂ ਜਾਰੀ ਕੀਤੇ ਹੁਕਮ ਰੱਦ ਕਰ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇ ਕੋਈ ਕਰਮਚਾਰੀ ਨਿਯਮਤ ਕਰਮਚਾਰੀਆਂ ਵਾਂਗ ਹੀ ਕੰਮ ਕਰ ਰਹੇ ਹਨ, ਤਾਂ ਸਿਰਫ਼ ਇਹ ਕਹਿ ਕੇ ਕਿ ਉਹ ਕਾਂਟ੍ਰੈਕਟ ਜਾਂ ਹੋਰ ਕਿਸੇ ਸ਼੍ਰੇਣੀ ਦੇ ਕਰਮਚਾਰੀ ਹਨ, ਉਨ੍ਹਾਂ ਨੂੰ ਘੱਟ ਤਨਖਾਹ ਦੇਣਾ ਜਾਇਜ਼ ਨਹੀਂ ਹੈ। ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਪੀਠ ਨੇ ਮੁਕੇਸ਼ ਕੁਮਾਰ ਅਤੇ ਹੋਰ ਕਰਮਚਾਰੀਆਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਫ਼ੈਸਲਾ ਸੁਣਾਇਆ। ਅਦਾਲਤ ਨੇ 2 ਜੁਲਾਈ 2019 ਅਤੇ 13 ਸਤੰਬਰ 2024 ਨੂੰ ਜਾਰੀ ਕੀਤੇ ਉਹ ਸਰਕਾਰੀ ਹੁਕਮ ਵੀ ਨਿਰਸਤ ਕਰ ਦਿੱਤੇ, ਜਿਨ੍ਹਾਂ ਦੇ ਆਧਾਰ ‘ਤੇ ਕਰਮਚਾਰੀਆਂ ਨੂੰ ਸਮਾਨ ਤਨਖਾਹ ਦੇ ਲਾਭ ਤੋਂ ਵਾਂਝਾ ਰੱਖਿਆ ਗਿਆ ਸੀ। ਕੋਰਟ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਸਿਰਫ਼ ਪ੍ਰਸ਼ਾਸਨਿਕ ਹੁਕਮਾਂ ਰਾਹੀਂ ਕਰਮਚਾਰੀਆਂ ਦੇ ਕਾਨੂੰਨੀ ਅਧਿਕਾਰਾਂ ਨੂੰ ਸੀਮਿਤ ਨਹੀਂ ਕੀਤਾ...