Thursday, July 30Punjabi People

Tag: Khas khabar

ਪਾਣੀ ਦੀ ਕਮੀ ਨਾਲ ਜੂਝਦੇ 1230 ਪਿੰਡਾਂ ਅਤੇ 125 ਬਸਤੀਆਂ ਲਈ ਜਲ ਸਪਲਾਈ, 88 ਯੂਰੇਨੀਅਮ ਪ੍ਰਭਾਵਿਤ ਖੇਤਰਾਂ ਵਾਸਤੇ ਨਵੇਂ ਪ੍ਰੋਜੈਕਟ—1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਪਾਣੀ ਦੀ ਕਮੀ ਨਾਲ ਜੂਝਦੇ 1230 ਪਿੰਡਾਂ ਅਤੇ 125 ਬਸਤੀਆਂ ਲਈ ਜਲ ਸਪਲਾਈ, 88 ਯੂਰੇਨੀਅਮ ਪ੍ਰਭਾਵਿਤ ਖੇਤਰਾਂ ਵਾਸਤੇ ਨਵੇਂ ਪ੍ਰੋਜੈਕਟ—1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ‘ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉਥੇ ਸੂਬੇ ਭਰ ਵਿੱਚ ਪਾਰਦਰਸ਼ੀ ਸ਼ਾਸਨ ਵਧੇਰੇ ਯਕੀਨੀ ਬਣੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2026-27 ਵਿੱਚ 1487 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਪੰਜਾਬ ਭਰ ਵਿੱਚ ਲੋਕਾਂ ਦੀ ਸਵੱਛ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਹੋਰ ਵਧਾਇਆ ਜਾ ਸਕੇ ਅਤੇ ਸਾਫ਼-ਸਫ਼ਾਈ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ 11 ਵੱਡੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਪੂਰਾ ਅਤੇ ਚਾਲੂ ਕਰਨ ’ਤੇ ਧਿਆਨ ਕੇਂਦਰਿਤ ਕਰ ...
ਵਿਜੀਲੈਂਸ ਬਿਊਰੋ ਵੱਲੋਂ ਏਐਸਆਈ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਏਐਸਆਈ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 9 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਜਲੰਧਰ ਪੁਲਿਸ ਕਮਿਸ਼ਨਰੇਟ ਦੇ ਥਾਣਾ ਡਿਵੀਜ਼ਨ ਨੰਬਰ 2 ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਗਾਂਧੀ ਕੈਂਪ, ਜਲੰਧਰ ਦੇ ਇੱਕ ਰਹਿਣ ਵਾਲੇ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਜੋਤਿਸ਼ ਦਾ ਕੰਮ ਕਰਦਾ ਹੈ। ਉਸਦੀ ਸ਼ਿਕਾਇਤ ‘ਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸਦੇ ਗੁਆਂਢੀ ਵਿਜੈ ਰਾਜ ਉਰਫ਼ ਪਾਲੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਵਿਜੈ ਰਾਜ ਦੀ ਭੈਣ ਅਤੇ ਇਲਾਕਾ ਪ੍ਰਧਾਨ ਨਾਲ ਥਾਣੇ ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਵਿਰੁੱਧ ਨਸ਼ੀਲੇ ਪਦਾਰਥਾਂ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੁਝ ਦਿਨ ਬਾਅਦ ਦੋ...
ਸਿੰਚਾਈ ਨੈੱਟਵਰਕ ਦੀ ਮਜ਼ਬੂਤੀ ਅਤੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਲਈ ਮੱਦਦਗਾਰ ਸਾਬਤ ਹੋਵੇਗਾ ਪੰਜਾਬ ਸਰਕਾਰ ਦਾ ਬਜਟ: ਬਰਿੰਦਰ ਕੁਮਾਰ ਗੋਇਲ

ਸਿੰਚਾਈ ਨੈੱਟਵਰਕ ਦੀ ਮਜ਼ਬੂਤੀ ਅਤੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਲਈ ਮੱਦਦਗਾਰ ਸਾਬਤ ਹੋਵੇਗਾ ਪੰਜਾਬ ਸਰਕਾਰ ਦਾ ਬਜਟ: ਬਰਿੰਦਰ ਕੁਮਾਰ ਗੋਇਲ

Breaking News
ਚੰਡੀਗੜ੍ਹ, 9 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਦੂਰਦਰਸ਼ੀ ਅਤੇ ਕਿਸਾਨ-ਹਿਤੈਸ਼ੀ ਦੱਸਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਬਜਟ ਵਿੱਚ ਦਰਸਾਈ ਗਈ ਭਵਿੱਖੀ ਯੋਜਨਾ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ ਮਾਈਨਿੰਗ ਖੇਤਰ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵੀ ਵਧਾਵੇਗੀ। ਬਜਟ ਵਿੱਚ ਪਾਣੀ ਪ੍ਰਬੰਧਨ ਸੰਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਧਿਆਨ ਦੇਣ ਦੀ ਸਰਾਹਨਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਕੇਵਲ ਤਿੰਨ ਸਾਲਾਂ ਵਿੱਚ ਨਹਿਰੀ ਸਿੰਚਾਈ ਦੀ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਨਹਿਰੀ ਸਿੰਚਾਈ ਹੇਠ ਆਉਣ ਵਾਲਾ ਰਕਬਾ 2.23 ਮਿਲੀਅਨ ਏਕੜ ਸੀ ਜੋ ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋਣ ਦੀ ਸੰਭਾਵਨਾ ਹੈ। ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸਾਲ 2026-27 ਲਈ ਜਲ ਸਰੋਤ ਖੇਤਰ ਵਾਸਤੇ 2971 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਗਿਆ ਹੈ। ਇਸ ਰਕਮ ਰਾਹੀਂ ਨਹਿ...
ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਤਰੱਕੀ  ਬਰਦਾਸ਼ਤ ਨਾ ਕਰ ਸਕਣ ਕਰਕੇ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਕੀਤਾ ਵਾਕਆਊਟ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਤਰੱਕੀ ਬਰਦਾਸ਼ਤ ਨਾ ਕਰ ਸਕਣ ਕਰਕੇ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਕੀਤਾ ਵਾਕਆਊਟ: ਹਰਪਾਲ ਸਿੰਘ ਚੀਮਾ

Uncategorized
ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਵਿਕਾਸ ਕਾਰਜਕ੍ਰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਇਸ ਲਈ ਸਦਨ ਛੱਡ ਕੇ ਚਲੇ ਗਏ ਕਿਉਂਕਿ ਸੂਬੇ ਵਿੱਚ ‘ਆਪ’ ਸਰਕਾਰ ਵੱਲੋਂ ਹੋ ਰਹੀ ਤਰੱਕੀ ਅਤੇ ਵਿਕਾਸ ਨੂੰ ਉਹ ਬਰਦਾਸ਼ਤ ਨਹੀਂ ਕਰ ਸਕਦੇ। ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਹੀ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜ...
ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ; ਜੇਐਲ ਓਸਵਾਲ ਗਰੁੱਪ ਨੇ ਪੰਜਾਬ ਵਿੱਚ ₹1,550 ਕਰੋੜ ਦਾ ਨਿਵੇਸ਼ ਕਰਨ ਦਾ ਐਲਾਨ ਕੀਤਾ: ਸੰਜੀਵ ਅਰੋੜਾ

ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ; ਜੇਐਲ ਓਸਵਾਲ ਗਰੁੱਪ ਨੇ ਪੰਜਾਬ ਵਿੱਚ ₹1,550 ਕਰੋੜ ਦਾ ਨਿਵੇਸ਼ ਕਰਨ ਦਾ ਐਲਾਨ ਕੀਤਾ: ਸੰਜੀਵ ਅਰੋੜਾ

Breaking News, Business
ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਕਰੀਬ 1,550 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਬਾਅਦ ਸੂਬੇ ਵਿੱਚ ਬਣੇ ਮਜ਼ਬੂਤ ਉਦਯੋਗਿਕ ਮਾਹੌਲ ‘ਤੇ ਨਿਵੇਸ਼ਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਿਵੇਸ਼ ਸੂਬੇ ਵਿੱਚ ਦਿਨੋ-ਦਿਨ ਸੁਧਰ ਰਹੇ ਵਪਾਰਕ ਮਾਹੌਲ ਅਤੇ ਸਰਕਾਰ ਦੀਆਂ ਨਿਵੇਸ਼ਕ-ਅਨੁਕੂਲ ਨੀਤੀਆਂ ਵਿੱਚ ਉਦਯੋਗਿਕ ਜਗਤ ਦੇ ਵਧਦੇ ਵਿਸ਼ਵਾਸ ਦੀ ਨਿਸ਼ਾਨੀ ਹੈ। ਉਨ੍ਹਾਂ ਦੱਸਿਆ ਕਿ ਜੇਐਲ ਓਸਵਾਲ ਗਰੁੱਪ ਵੱਲੋਂ ਕੀਤਾ ਜਾਣ ਵਾਲਾ ਇਹ ਵੱਡਾ ਨਿਵੇਸ਼ ਪੰਜਾਬ ਦੀ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਅਤੇ ਸਰਕਾਰ ਦੀ ਕਾਰੋਬਾਰ ਲਈ ਸੁਗਮ ਮਾਹੌਲ ਤਿਆਰ ਕਰਨ ਦੀ ਵਚਨਬੱਧਤਾ ਨੂੰ ਮਜ਼ਬੂਤੀ ਦਿੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਨਿਵੇਸ਼ਕਾਂ ਨੂ...
ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੀ ਨਿਰਾਸ਼ਾ ਇਹ ਦਰਸਾਉਂਦੀ ਹੈ ਕਿ 2027 ਦੀਆਂ ਚੋਣਾਂ ਵਿੱਚ ‘ਆਪ’ ਦੀ ਸਰਕਾਰ ਮੁੜ ਸੱਤਾ ਵਿੱਚ ਆਉਣ ਵਾਲੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੀ ਨਿਰਾਸ਼ਾ ਇਹ ਦਰਸਾਉਂਦੀ ਹੈ ਕਿ 2027 ਦੀਆਂ ਚੋਣਾਂ ਵਿੱਚ ‘ਆਪ’ ਦੀ ਸਰਕਾਰ ਮੁੜ ਸੱਤਾ ਵਿੱਚ ਆਉਣ ਵਾਲੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 9 ਮਾਰਚ 23026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੀ ਨਿਰਾਸ਼ਾ ਇਹ ਸਪੱਸ਼ਟ ਕਰਦੀ ਹੈ ਕਿ ਉਹਨਾਂ ਨੂੰ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਵਿੱਚ ਦੁਬਾਰਾ ਸੱਤਾ ਵਾਪਸੀ ਦਾ ਡਰ ਹੈ। ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ ਨੂੰ ਵਾਰ-ਵਾਰ ਧੋਖਾ ਦਿੱਤਾ, ਉੱਥੇ ਆਪ ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਦਿਆਂ ਚਾਰ ਸਾਲਾਂ ਦੇ ਅੰਦਰ ਹੀ ਲੋਕਾਂ ਨਾਲ ਕੀਤੀਆਂ ਜ਼ਿਆਦਾਤਰ ਗਰੰਟੀਆਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਾਲੀ ਸਿਹਤ ਯੋਜਨਾ, 63,943 ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ...
550 ਕਰੋੜ ਦਾ ਸ਼ੇਅਰ ਮਾਰਕੀਟ ਸਕੈਂਡਲ: ਡਰਾਈਵਰਾਂ ਦੇ ਬੈਂਕ ਖਾਤੇ ਕਿਰਾਏ ‘ਤੇ ਲੈ ਕੇ ਚਲਾਇਆ ਗਿਆ ਗੈਰਕਾਨੂੰਨੀ ਕਾਰੋਬਾਰ

550 ਕਰੋੜ ਦਾ ਸ਼ੇਅਰ ਮਾਰਕੀਟ ਸਕੈਂਡਲ: ਡਰਾਈਵਰਾਂ ਦੇ ਬੈਂਕ ਖਾਤੇ ਕਿਰਾਏ ‘ਤੇ ਲੈ ਕੇ ਚਲਾਇਆ ਗਿਆ ਗੈਰਕਾਨੂੰਨੀ ਕਾਰੋਬਾਰ

Business, National News, Uncategorized
ਅਹਿਮਦਾਬਾਦ ਵਿੱਚ ਸ਼ੇਅਰ ਬਾਜ਼ਾਰ ਨਾਲ ਜੁੜੇ ਕਰੀਬ 550 ਕਰੋੜ ਰੁਪਏ ਦੇ ਕਥਿਤ ਘੁਟਾਲੇ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਮੁਤਾਬਕ ਇੱਕ ਟੈਕਸੀ ਡਰਾਈਵਰ ਦੇ ਬੈਂਕ ਖਾਤੇ ਰਾਹੀਂ ਕਰੋੜਾਂ ਰੁਪਏ ਦੇ ਸ਼ੇਅਰ ਲੈਣ-ਦੇਣ ਕੀਤੇ ਗਏ। ਦਰਅਸਲ ਉਸ ਡਰਾਈਵਰ ਦਾ ਬੈਂਕ ਖਾਤਾ 25,000 ਰੁਪਏ ਮਹੀਨਾ ਕਿਰਾਏ 'ਤੇ ਲਿਆ ਗਿਆ ਸੀ, ਜਿਸ ਰਾਹੀਂ ਗੈਰ-ਕਾਨੂੰਨੀ ਧਨ ਦੀ ਹੇਰਾਫੇਰੀ ਕੀਤੀ ਜਾਂਦੀ ਸੀ। ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦੱਸਿਆ ਕਿ ਇੱਕ ਗਿਰੋਹ ਘੱਟ ਜਾਣੀਆਂ-ਪਛਾਣੀਆਂ ਕੰਪਨੀਆਂ ਦੇ ਪੈਨੀ ਸਟਾਕ ਦੀਆਂ ਕੀਮਤਾਂ ਨੂੰ ਮਨਸੂਈ ਤਰੀਕੇ ਨਾਲ ਵਧਾ ਕੇ ਮਨੀ ਲਾਂਡਰਿੰਗ ਅਤੇ ਸ਼ੇਅਰ ਮਾਰਕੀਟ ਵਿੱਚ ਹੇਰਾਫੇਰੀ ਕਰ ਰਿਹਾ ਸੀ। ਇਸ ਮਾਮਲੇ ਦੀ ਜਾਂਚ ਲਈ ਈਡੀ ਨੇ ਅਹਿਮਦਾਬਾਦ ਪੁਲਿਸ ਤੋਂ ਮਦਦ ਮੰਗੀ ਹੈ। ਹੁਣ ਤੱਕ ਇਸ ਮਾਮਲੇ ਵਿੱਚ ਪੰਜ ਲੋਕਾਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਨੇ ਡਰਾਈਵਰ ਦੇ ਬੈਂਕ ਖਾਤੇ ਵਿੱਚ ਗੈਰਕਾਨੂੰਨੀ ਪੈਸਾ ਜਮ੍ਹਾਂ ਕਰਵਾ ਕੇ ਬਾਅਦ ਵਿੱਚ ਉਹ ਰਕਮ ਕੱਢ ਲਈ। ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ ਕਰ ਰਹੀ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਕੁ...
ਡਾਇਬਟੀਜ਼ ਲਈ ਪੱਕੇ ਇਲਾਜ ਵੱਲ ਵੱਡੀ ਕਾਮਯਾਬੀ, ਐਮਜ਼ ਵਿੱਚ 30 ਮਰੀਜ਼ ਸਰਜਰੀ ਰਾਹੀਂ ਠੀਕ ਹੋਏ

ਡਾਇਬਟੀਜ਼ ਲਈ ਪੱਕੇ ਇਲਾਜ ਵੱਲ ਵੱਡੀ ਕਾਮਯਾਬੀ, ਐਮਜ਼ ਵਿੱਚ 30 ਮਰੀਜ਼ ਸਰਜਰੀ ਰਾਹੀਂ ਠੀਕ ਹੋਏ

Health
ਏਮਜ਼ ਦਿੱਲੀ ਵਿੱਚ ਸ਼ੂਗਰ ਲਈ ਸਰਜਰੀ ਨੇ ਦਿਖਾਇਆ ਨਵਾਂ ਰਾਹ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਡਾਕਟਰਾਂ ਨੇ ਟਾਈਪ-2 ਸ਼ੂਗਰ ਦੇ ਇਲਾਜ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਆਮ ਤੌਰ ‘ਤੇ ਇਹ ਮੰਨਿਆ ਜਾਂਦਾ ਹੈ ਕਿ ਇੱਕ ਵਾਰ ਸ਼ੂਗਰ ਹੋ ਜਾਣ ਤੋਂ ਬਾਅਦ ਇਹ ਪੂਰੀ ਜ਼ਿੰਦਗੀ ਰਹਿੰਦੀ ਹੈ ਅਤੇ ਇਸਨੂੰ ਸਿਰਫ਼ ਦਵਾਈ, ਕਸਰਤ ਅਤੇ ਜੀਵਨ-ਸ਼ੈਲੀ ਵਿੱਚ ਬਦਲਾਅ ਰਾਹੀਂ ਹੀ ਕੰਟਰੋਲ ਕੀਤਾ ਜਾ ਸਕਦਾ ਹੈ। ਪਰ ਏਮਜ਼ ਦੇ ਡਾਕਟਰਾਂ ਨੇ ਦੱਸਿਆ ਹੈ ਕਿ ਕੁਝ ਮਰੀਜ਼ਾਂ ਵਿੱਚ ਸਰਜਰੀ ਰਾਹੀਂ ਟਾਈਪ-2 ਸ਼ੂਗਰ ਨੂੰ ਕਾਬੂ ਕਰਨ ਦੇ ਨਾਲ-ਨਾਲ ਕਈ ਮਾਮਲਿਆਂ ਵਿੱਚ ਇਸ ਤੋਂ ਮੁਕਤੀ ਵੀ ਮਿਲ ਸਕਦੀ ਹੈ। ਏਮਜ਼ ਦੇ ਸਰਜਰੀ ਵਿਭਾਗ ਨੇ ਪਿਛਲੇ ਸਾਲ ਬੇਕਾਬੂ ਟਾਈਪ-2 ਸ਼ੂਗਰ ਨਾਲ ਪੀੜਤ 30 ਮਰੀਜ਼ਾਂ ਦੀ ਖਾਸ ਮੈਟਾਬੋਲਿਕ ਸਰਜਰੀ ਕੀਤੀ। ਇਸ ਸਰਜਰੀ ਤੋਂ ਬਾਅਦ ਕਈ ਮਰੀਜ਼ਾਂ ਦੇ ਬਲੱਡ ਸ਼ੂਗਰ ਲੈਵਲ ਆਮ ਹੋ ਗਏ ਅਤੇ ਉਹਨਾਂ ਨੂੰ ਦਵਾਈਆਂ ਦੀ ਲੋੜ ਵੀ ਘੱਟ ਹੋ ਗਈ ਜਾਂ ਖਤਮ ਹੋ ਗਈ। ਡਾਕਟਰਾਂ ਦੇ ਅਨੁਸਾਰ ਇਹ ਤਰੀਕਾ ਉਹਨਾਂ ਮਰੀਜ਼ਾਂ ਲਈ ਖਾਸ ਤੌਰ ‘ਤੇ ਲਾਭਦਾਇਕ ਹੈ ਜਿਨ੍ਹਾਂ ਦੀ ਸ਼ੂ...
“ਮੈਨੂੰ ਹਰਿਆਣਾ ਦਾ ਪੁੱਤ ਸਮਝ ਕੇ ਮਾਫ਼ ਕਰ ਦਿਓ,” ਬਾਦਸ਼ਾਹ ਨੇ ਵੀਡੀਓ ਸਾਂਝੀ ਕਰਕੇ ਮੰਗੀ ਮਾਫ਼ੀ

“ਮੈਨੂੰ ਹਰਿਆਣਾ ਦਾ ਪੁੱਤ ਸਮਝ ਕੇ ਮਾਫ਼ ਕਰ ਦਿਓ,” ਬਾਦਸ਼ਾਹ ਨੇ ਵੀਡੀਓ ਸਾਂਝੀ ਕਰਕੇ ਮੰਗੀ ਮਾਫ਼ੀ

Entertainment
ਨਵੀਂ ਦਿੱਲੀ: ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਆਪਣੇ ਨਵੇਂ ਹਰਿਆਣਵੀ ਗੀਤ “ਟਟੀਰੀ” ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਗਾਣੇ ਦੇ ਕੁਝ ਬੋਲਾਂ ‘ਤੇ ਲੋਕਾਂ ਵੱਲੋਂ ਇਤਰਾਜ਼ ਜਤਾਉਣ ਤੋਂ ਬਾਅਦ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਚਰਚਾ ਵਿੱਚ ਆ ਗਿਆ। ਵਿਰੋਧ ਵਧਣ ਨਾਲ ਮਾਮਲਾ ਐਫਆਈਆਰ ਤੱਕ ਪਹੁੰਚ ਗਿਆ ਅਤੇ ਹਰਿਆਣਾ ਪੁਲਿਸ ਨੇ ਗਾਇਕ ਖ਼ਿਲਾਫ਼ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ। ਸਥਿਤੀ ਗੰਭੀਰ ਹੋਣ ‘ਤੇ ਬਾਦਸ਼ਾਹ ਨੇ ਲੋਕਾਂ ਤੋਂ ਮਾਫ਼ੀ ਮੰਗੀ ਹੈ ਅਤੇ ਕਿਹਾ ਕਿ ਉਹ ਆਪਣੇ ਸੰਗੀਤ ਰਾਹੀਂ ਸਿਰਫ਼ ਮਨੋਰੰਜਨ ਕਰਨਾ ਚਾਹੁੰਦਾ ਹੈ, ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਉਸਦਾ ਕੋਈ ਇਰਾਦਾ ਨਹੀਂ ਸੀ। ਬਾਦਸ਼ਾਹ ਨੇ ਗੀਤ ਦੇ ਬੋਲਾਂ ਅਤੇ ਵਿਜ਼ੂਅਲਜ਼ ਨੂੰ ਲੈ ਕੇ ਪੈਦਾ ਹੋਏ ਵਿਵਾਦ ਲਈ ਜਨਤਕ ਤੌਰ ‘ਤੇ ਮਾਫ਼ੀ ਮੰਗੀ। ਸੋਸ਼ਲ ਮੀਡੀਆ ‘ਤੇ ਜਾਰੀ ਕੀਤੀ ਗਈ ਇੱਕ ਵੀਡੀਓ ਵਿੱਚ ਉਸਨੇ ਕਿਹਾ ਕਿ ਗਾਣੇ ਦੇ ਇੱਕ ਹਿੱਸੇ ਨੇ ਕਈ ਲੋਕਾਂ, ਖ਼ਾਸ ਕਰਕੇ ਹਰਿਆਣਾ ਦੇ ਵਸਨੀਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਸਨੇ ਇਹ ਵੀ ਸਪਸ਼ਟ ਕੀਤਾ ਕਿ ਉਸਦਾ ਕਦੇ ਵੀ ਕਿਸੇ ਨੂੰ ਨਾਰਾਜ਼ ਕਰਨ ਜਾਂ...
ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਈ 3500 ਕਰੋੜ ਦਾ ‘ਸਿੱਖਿਆ ਕ੍ਰਾਂਤੀ 2.0’ ਯੋਜਨਾ ਐਲਾਨੀ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਈ 3500 ਕਰੋੜ ਦਾ ‘ਸਿੱਖਿਆ ਕ੍ਰਾਂਤੀ 2.0’ ਯੋਜਨਾ ਐਲਾਨੀ: ਹਰਜੋਤ ਸਿੰਘ ਬੈਂਸ

Uncategorized
ਚੰਡੀਗੜ੍ਹ, 8 ਮਾਰਚ 2026: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ ਦਾ ਸਵਾਗਤ ਕੀਤਾ, ਜੋ ਪਿਛਲੇ ਸਾਲ ਦੇ ਮੁਕਾਬਲੇ 7 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਨਿਵੇਸ਼ ਨਾਲ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਮਿਸਾਲੀ ਸੁਧਾਰਾਂ ਨੂੰ ਹੋਰ ਗਤੀ ਮਿਲੇਗੀ ਅਤੇ ਸੂਬਾ ਇੱਕ ਮਜ਼ਬੂਤ ਢਾਂਚਾਗਤ ਸਿੱਖਿਆ ਕ੍ਰਾਂਤੀ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਬਾਰੇ ਗੱਲ ਕਰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਲਈ ਇੱਕ ਮਜ਼ਬੂਤ ਰੋਡਮੈਪ ਹੈ, ਜਿਸ ਵਿੱਚ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਸੁਨੇਹੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸਰਕਾਰ ਆਪਣੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ...