‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੀ ਏਕਤਾ ਹੀ ਸਭ ਤੋਂ ਵੱਡੀ ਤਾਕਤ
ਚੰਡੀਗੜ੍ਹ, 2 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਇੱਕ ਸਾਲ ਸਫਲਤਾਪੂਰਵਕ ਪੂਰੇ ਹੋਣ ’ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸਨੂੰ ਸੂਬੇ ਨੂੰ ਨਸ਼ਿਆਂ ਦੀ ਬੁਰਾਈ ਤੋਂ ਆਜ਼ਾਦ ਕਰਨ ਲਈ ਇਕ ਇਤਿਹਾਸਕ ਤੇ ਫੈਸਲਾਕੁਨ ਕਦਮ ਕਰਾਰ ਦਿੱਤਾ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੇ ਨਸ਼ਿਆਂ ਖ਼ਿਲਾਫ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਡਰੱਗ ਸਪਲਾਈ ਦੇ ਜਾਲ ਨੂੰ ਸਖ਼ਤੀ ਨਾਲ ਤੋੜਿਆ ਗਿਆ ਹੈ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਸਾਬਤ ਹੋਈ ਹੈ। ਪਿਛਲੀਆਂ ਸਰਕਾਰਾਂ ਦੇ ਦੌਰਾਨ ਡਰੱਗ ਵਪਾਰ ਨੂੰ ਮਿਲੀ ਛੂਟ ਕਾਰਨ ਕਈ ਪਰਿਵਾਰ ਤੇ ਪੀੜ੍ਹੀਆਂ ਪ੍ਰਭਾਵਿਤ ਹੋਈਆਂ। ਪਰ ਮੌਜੂਦਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਦਿਆਂ ਅਤੇ ਇਸ ਅਪਰਾਧ ਵਿੱਚ ਸ਼ਾਮਲ ਮੁੱਖ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਿਆਂ ਇਸ ਕਾ...









