ਪੰਜਾਬ ਵਿੱਚ ਕਰੱਸ਼ਰ ਮਾਲਕਾਂ ਨੂੰ ਰਾਹਤ, ਬਰਿੰਦਰ ਕੁਮਾਰ ਗੋਇਲ ਨੇ ਮਾਈਨਿੰਗ ਸਾਈਟਾਂ ਦਾ ਕੀਤਾ ਆਰੰਭ
ਚੰਡੀਗੜ੍ਹ, 26 ਫ਼ਰਵਰੀ 2026: ਖਣਨ ਖੇਤਰ ਵਿੱਚ ਪਾਰਦਰਸ਼ਤਾ ਵਧਾਉਣ ਅਤੇ ਨਿਯਮਬੱਧ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਸਥਿਤ ਇਨ੍ਹਾਂ ਸਾਈਟਾਂ ਦੇ ਆਗਾਜ਼ ਮੌਕੇ ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰੇਤ ਅਤੇ ਹੋਰ ਖਣਿਜਾਂ ਦੀ ਬਾਜ਼ਾਰ ਵਿੱਚ ਪ੍ਰਚੁਰ ਉਪਲਬਧਤਾ ਯਕੀਨੀ ਬਣੇਗੀ ਅਤੇ ਗੈਰ-ਕਾਨੂੰਨੀ ਮਾਈਨਿੰਗ ’ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ।
ਇਸ ਮੌਕੇ ਮੰਤਰੀ ਜੀ ਦੀ ਹਾਜ਼ਰੀ ਵਿੱਚ ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਸੀ.ਆਰ.ਐਮ.ਐਸ ਲਈ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਸਾਈਟਾਂ ਕੁੱਲ 4.46 ਹੈਕਟੇਅਰ ਖੇਤਰ ਵਿੱਚ ਫੈਲੀਆਂ ਹੋਣਗੀਆਂ। ਇਸ ਪਹਲ ਨਾਲ ਮਨਜ਼ੂਰਸ਼ੁਦਾ ਮਾਈਨਿੰਗ ਯੋਜਨਾਵਾਂ ਅਤੇ ਵਾਤਾਵਰਣ ਮਿਆਰਾਂ ਅਨੁਸਾਰ ਰਜਿਸਟਰਡ ਕਰੱਸ਼ਰ ਯੂਨਿਟ ਸਿੱਧੇ ਤੌਰ ’ਤੇ ਖਣਨ ਕਾਰਜਾਂ ਵਿੱਚ ਸ਼ਾਮਲ ਹੋ ਸਕਣਗੇ।
ਸ੍ਰੀ ਗੋਇਲ ਨੇ ਕਿਹਾ ਕ...









