ਮੰਤਰੀ ਸਮੂਹ ਵੱਲੋਂ ਆਉਣ ਵਾਲੇ ਕਣਕ ਖਰੀਦ ਸੀਜ਼ਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 25 ਫਰਵਰੀ 2026: ਫ਼ਸਲੀ ਖਰੀਦ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਬਣਾਏ ਗਏ ਮੰਤਰੀ ਸਮੂਹ (ਜੀਓਐਮ), ਜਿਸ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਲ ਹਨ, ਨੇ ਅੱਜ 2026-27 ਦੇ ਆਉਣ ਵਾਲੇ ਕਣਕ ਖਰੀਦ ਸੀਜ਼ਨ ਸਬੰਧੀ ਵਿਸਥਾਰਪੂਰਵਕ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਕਣਕ ਖਰੀਦ ਸੀਜ਼ਨ ਦੇ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਲਗਭਗ 132 ਲੱਖ ਮੀਟ੍ਰਿਕ ਟਨ ਉਪਜ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਇਸ ਸਾਲ ਕਣਕ ਲਈ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।
ਭੰਡਾਰਨ ਸਮਰੱਥਾ ਸਬੰਧੀ ਦੱਸਿਆ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਅਗਸਤ 2025 ਤੋਂ ਲੈ ਕੇ ਹੁਣ ਤੱਕ ਹਰ ਮਹੀਨੇ 5 ਐਲਐਮਟੀ ਕਣਕ ਅਤੇ 5 ਐਲਐਮਟੀ ਚੌਲ ਦੀ ਉਠਾਈ ਕੀਤੀ ਜਾ...









